05 December 2020 05:52 pm

ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਵੱਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ(ਇ) ਸਮਰਾਲਾ ਵਿਖੇ ਸਵੈ-ਰੋਜ਼ਗਾਰ/ਲੋਨ ਮੇਲਾ ਆਯੋਜਿਤ

- Posted on 19 November 2020


ਲੁਧਿਆਣਾ, 19 ਨਵੰਬਰ 

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਵੱਲੋਂ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜਗਾਰ ਤਹਿਤ ਜਿੱਥੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜਗਾਰ ਮਹੁੱਈਆ ਕਰਵਾਉਣ ਦੇ ਉਪਰਾਲੇ ਕਰ ਰਹੀ ਹੈ, ਉਥੇ ਹੀ ਨੌਜਵਾਨਾਂ ਨੂੰ ਆਪਣਾ ਕੰਮ ਸੁਰੂ ਕਰਵਾਉਣ ਵਿੱਚ ਵੀ ਮੱਦਦ ਕਰ ਰਹੀ ਹੈ।ਇਸ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਸ੍ਰੀ ਸੰਦੀਪ ਕੁਮਾਰ ਦੀ ਰਹਿਨੁਮਾਈ ਅਤੇ ਸ੍ਰੀਮਤੀ ਗੀਤਿਕਾ ਸਿੰਘ, ਉਪ ਮੰਡਲ ਮੈਜਿਸਟ੍ਰੇਟ, ਸਮਰਾਲਾ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਲੁਧਿਆਣਾ ਵੱਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇ.) ਸਮਰਾਲਾ ਵਿਖੇ ਪੰਜਾਬ ਐਂਡ ਸਿੰਧ ਬੈਂਕ ਦੇ ਸਹਿਯੋਗ ਨਾਲ ਅੱਜ 19 ਨਵੰਬਰ, 2020 ਨੂੰ ਇੱਕ ਸਵੈ ਰੋਜਗਾਰ/ਲੋਨ ਮੇਲਾ ਆਯੋਜਿਤ ਕੀਤਾ ਗਿਆ।
ਇਸ ਲੋਨ ਮੇਲੇ ਵਿੱਚ ਪੰਜਾਬ ਨੈਸਨਲ ਬੈਂਕ, ਉੱਜੀਵਨ ਸਮਾਲ ਫਾਈਨਾਂਸ ਬੈਂਕ, ਪੰਜਾਬ ਐਂਡ ਸਿੰਧ ਬੈਂਕ, ਐਚ.ਡੀ.ਐਫ.ਸੀ., ਐਸ.ਬੀ.ਆਈ., ਐਕਸਿਸ਼ ਬੈਂਕ ਅਤੇ ਬੈਂਕ ਆਫ ਇੰਡੀਆਂ ਅਤੇ ਜਿਲ੍ਹਾ ਉਦਯੋਗ ਕੇਂਦਰ, ਮੱਛੀ ਪਾਲਣ, ਡੇਅਰੀ ਵਿਕਾਸ, ਬਾਗਬਾਨੀ, ਪਸੂ਼ ਪਾਲਣ, ਐਸ.ਸੀ. ਕਾਰਪੋਰੇਸ਼ਨ ਅਤੇ ਬੀ.ਸੀ. ਕਾਰਪੋਰੇਸ਼ਨ ਆਦਿ ਸਵੈ ਰੋਜਗਾਰ ਵਿਭਾਗਾਂ ਵੱਲੋਂ ਭਾਗ ਲਿਆ। ਇਸ ਸਵੈ ਰੋਜਗਾਰ/ ਲੋਨ ਮੇਲੇ ਨੂੰ ਸਫਲ ਬਣਾਉਣ ਅਤੇ ਪ੍ਰਾਥੀਆਂ ਨੂੰ ਸਵੈ ਰੋਜਗਾਰ/ਲੋਨ ਮੇਲੇ ਦੀ ਜਾਣਕਾਰੀ ਦੇਣ ਲਈ ਜੀ.ਓ.ਜੀ. ਸਮਰਾਲਾ ਅਤੇ ਮਾਛੀਵਾੜਾ ਬਲਾਕ ਵੱਲੋਂ ਵਿਸੇਸ਼ ਯੋਗਦਾਨ ਪਾਇਆ ਗਿਆ।
ਡਿਪਟੀ ਡਾਇਰੈਕਟਰ, ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਸ੍ਰੀਮਤੀ ਮਿਨਾਕਸੀ ਸ਼ਰਮਾ ਵੱਲੋਂ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਪਰੋਕਤ ਸਵੈ ਰੋਜਗਾਰ/ਲੋਨ ਮੇਲੇ ਵਿੱਚ ਲਗਭਗ 500 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਸਵੈ ਰੋਜਗਾਰ/ਲੋਨ ਮੇਲੇ ਵਿੱਚ ਹਾਜਰ ਹੋਈਆਂ  ਬੈਕਾਂ ਪੰਜਾਬ ਨੈਸਨਲ ਬੈਂਕ, ਉੱਜੀਵਨ ਸਮਾਲ ਫਾਈਨਾਂਸ ਬੈਂਕ, ਪੰਜਾਬ ਐਂਡ ਸਿੰਧ ਬੈਂਕ, ਐਚ.ਡੀ.ਐਫ.ਸੀ., ਐਸ.ਬੀ.ਆਈ., ਐਕਸਿਸ਼ ਬੈਂਕ ਅਤੇ ਬੈਂਕ ਆਫ ਇੰਡੀਆਂ  ਆਦਿ ਅਤੇ ਸਵੈ ਰੋਜਗਾਰ ਵਿਭਾਗਾਂ ਜਿਲ੍ਹਾ ਉਦਯੋਗ ਕੇਂਦਰ, ਐਸ.ਸੀ. ਕਾਰਪੋਰੇਸ਼ਨ, ਬੈਂਕਫਿੰਕੋ, ਪਸੂ ਪਾਲਣ, ਡੇਅਰੀ ਵਿਕਾਸ ਵਿਭਾਗ, ਮੱਛੀ ਪਾਲਣ ਅਤੇ ਬਾਗਵਾਨੀ ਵਿਭਾਗਾਂ ਕੋਲ ਲੱਗਭੱਗ 440 ਪ੍ਰਾਰਥੀਆਂ ਵੱਲੋਂ ਸਵੈ ਰੋਜਗਾਰ ਅਪਣਾਉਣ ਲਈ ਬਿਨੈ ਪੱਤਰ ਅਪਲਾਈ ਕੀਤੇ ਗਏ।
ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਹਰਪ੍ਰੀਤ ਸਿੰਘ ਸਿੱਧੂ ਅਤੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਦੇ ਡਿਪਟੀ ਸੀ.ਈ.ਓ. ਸ੍ਰੀ ਨਵਦੀਪ ਸਿੰਘ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੈ ਰੋਜਗਾਰ/ਲੋਨ ਮੇਲੇ  ਵਿੱਚ ਹਾਜਰ ਹੋਏ ਪ੍ਰਾਰਥੀਆਂ ਨੂੰ ਆਤਮ ਨਿਰਭਰ ਹੋਣ ਲਈ ਸਵੈ ਰੋਜਗਾਰ / ਆਪਣਾ ਕਿੱਤਾ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਸਵੈ ਰੋਜਗਾਰ/ਲੋਨ ਮੇਲੇ ਵਿੱਚ ਹਾਜਰ ਹੋਈਆਂ ਬੈਕਾਂ ਅਤੇ ਵਿਭਾਗਾਂ ਨੂੰ ਅਪੀਲ ਕੀਤੀ ਕਿ ਪ੍ਰਾਰਥੀਆਂ ਵੱਲੋਂ ਸਵੈ ਰੋਜਗਾਰ ਲਈ ਅਪਲਾਈ ਕੀਤੇ ਲੋਨ ਜਲਦ ਤੋਂ ਜਲਦ ਪਾਸ ਕਰਵਾਏ ਜਾਣ ਤਾਂ ਜੋ ਪ੍ਰਾਰਥੀਆਂ ਵੱਲੋਂ ਆਪਣਾ ਕਿੱਤਾ ਅਪਣਾਇਆ ਜਾ ਸਕੇ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜਗਾਰ ਤਹਿਤ ਪ੍ਰਾਰਥੀਆਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਜਾ ਸਕੇ ਅਤੇ ਮਿਸ਼ਨ ਘਰ ਘਰ ਰੋਜਗਾਰ ਨੂੰ ਸਫਲ ਬਣਾਇਆ ਜਾ ਸਕੇ ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com