26 February 2021 10:22 am
Kinno

24 ਤੋਂ 30 ਸਤੰਬਰ 2020 ਤੱਕ ਲੱਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ, 3000 ਤੋਂ ਵੱਧ ਆਸਾਮੀਆਂ ਤੇ ਕੀਤੀ ਜਾਵੇਗੀ ਨੋਜਵਾਨਾਂ ਦੀ ਭਰਤੀ- ਡਿਪਟੀ ਕਮਿਸ਼ਨਰ

- Posted on 17 August 2020

·         ਵੱਧ ਤੋਂ ਵੱਧ ਵਿਦਿਆਰਥੀਆਂ/ਨੋਜਵਾਨਾਂ ਦੀ www.pgrkam.com ਪੋਰਟਲ ਤੇ ਰਜਿਸਟਰੇਸ਼ਨ ਕਰਵਾਈ ਜਾਵੇ 

 ਫਿਰੋਜ਼ਪੁਰ ਅਗਸਤ 2020

 ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਨੋਜਵਾਨਾਂ ਨੂੰ ਨੋਕਰੀਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹੇ ਵਿਚ ਮਿਤੀ 24 ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰਗੁਰਪਾਲ ਸਿੰਘ ਚਾਹਲ ਨੇ ਰੁਜ਼ਗਾਰ ਮੇਲੇ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਰੀਵਿਊ ਮੀਟਿੰਗ ਕਰਨ ਮੌਕੇ ਦਿੱਤੀ।

          ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਸਤੰਬਰ ਵਿੱਚ ਲੱਗਣ ਵਾਲੇ ਰੁਜ਼ਗਾਰ ਮੇਲੇ ਦੌਰਾਨ 3000 ਤੋਂ ਵੱਧ ਆਸਾਮੀਆਂ ਤੇ ਨੋਜਵਾਨਾਂ ਦੀ ਭਰਤੀ ਕਰਨ ਦਾ ਟੀਚਾ ਮਿੱਥੀਆ ਗਿਆ ਹੈਇਸ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਕੰਪਨੀਆਂ ਦੇ ਮਾਲਕਾਂ ਨਾਲ ਤਾਲਮੇਲ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਦੇ ਅਧੀਨ ਆਉਂਦੀਆਂ ਕੰਪਨੀਆਂ/ਸੰਸਥਾਵਾ/ਫੈਕਟਰੀਆਂ/ਆਰਗਨਾਈਜੇਸ਼ਨਾਂ ਵਿੱਚ ਖਾਲੀ ਪਈਆਂ ਆਸਾਮੀਆਂ ਦੀ ਡਿਟੇਲ ਜਲਦ ਹੀ ਦਫਤਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨੂੰ ਭੇਜਣ ਤਾਂ ਜੋ ਵੱਧ ਵੱਧ ਆਸਾਮੀਆਂ ਤੇ ਬੇਰੁਜ਼ਗਾਰਾਂ ਨੂੰ ਨੋਕਰੀ ਦਿੱਤੀ ਜਾ ਸਕੇ। ਉਨ੍ਹਾਂ ਵੱਖ ਵੱਖ ਸਿੱਖਿਆ ਸੰਸਥਾਵਾਂ ਨੂੰ ਵਿਦਿਆਰਥੀਆਂ ਦੀ www.pgrkam.com ਪੋਰਟਲ ਤੇ ਰਜਿਸਟਰੇਸ਼ਨ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡ ਗਏ ਹਨ ਉਨ੍ਹਾਂ ਦੀ ਰਜਿਸਟਰੇਸ਼ਨ ਵੀ ਇਸ ਪੋਰਟਲ ਤੇ ਕਰਵਾਈ ਜਾਵੇ।

            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਰੁਜ਼ਗਾਰ ਮੇਲਾ ਕੋਵਿਡ19 ਦੀ ਸਥਿਤੀ ਨੂੰ ਦੇਖਦੇ ਹੋਏ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਕੰਪਨੀਆਂ ਵੱਲੋਂ ਨੋਕਰੀਆਂ ਲਈ ਨੋਜਵਾਨਾਂ ਦੀ ਭਰਤੀ ਕੀਤੀ ਜਾਣੀ ਹੈ ਉਹ ਕੰਪਨੀਆਂ ਚੋਣ ਪ੍ਰਕਿਰਿਆ ਆਨਲਾਈਨ ਰੱਖਣ ਨੂੰ ਤਰਜੀਹ ਦੇਣਇਸ ਦੌਰਾਨ ਉਨ੍ਹਾਂ ਬੈਂਕ ਦੇ ਅਧਿਕਾਰੀਆਂ ਨੂੰ ਸਵੈਰੁਜ਼ਗਾਰ ਲਈ ਨੋਜਨਵਾਨਾਂ ਨੂੰ ਲੋਨ ਮੁਹੱਈਆ ਕਰਵਾਉਣ ਲਈ ਵੀ ਆਖਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸਸ੍ਰਰਵਿੰਦਰਪਾਲ ਸਿੰਘ ਸੰਧੂਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਜਨਰੇਸ਼ਨ ਤੇ ਟ੍ਰੇਨਿੰਗ ਅਫਸਰ ਅਸ਼ੋਕ ਜਿੰਦਲ ਵੀ ਹਾਜ਼ਰ ਸਨ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com
-->