21 Apr 2021

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਦੇ ਜ਼ਿਲ੍ਹਾ ਪੱਧਰੀ ਨਤੀਜੇ ਐਲਾਨੇ ਗਏ

–ਅਕਵਿੰਦਰ ਕੌਰ ਸਪਸ ਲਾਲਚੀਆਂ ਅਤੇ ਏਕਮਪ੍ਰੀਤ ਕੌਰ ਸਪਸ ਬਜੀਦਪੁਰ ਨੇ ਮਾਰੀ ਬਾਜੀ 

ਫਿਰੋਜ਼ਪੁਰ 28 ਜੁਲਾਈ 2020

 ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿ ਸਮਾਗਮਾਂ ਦੀ ਲੜੀ ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਸ਼ਬਦ ਗਾਇਨ ਪ੍ਰਤੀਯੋਗਤਾ ਦੇ ਜ਼ਿਲ੍ਹਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਹਨ।

            ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਚ ਚੱਲ ਰਹੇ ਸ਼ਬਦ ਗਾਇਨ ਮੁਕਾਬਲਿਆਂ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀਮਿਡਲ ਤੇ ਪ੍ਰਾਇਮਰੀ ਵਰਗ ਦੇ 20410 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ਚ ਹਿੱਸਾ ਲਿਆ। ਜਿਲ੍ਹਾ ਸਿੱਖਿਆ ਅਫਸਰ (ਐਲੀ.) ਫਿਰੋਜ਼ਪੁਰ ਸ਼੍ਰੀ ਰਾਜੀਵ ਛਾਬੜਾਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (.ਸਿੱ) ਫਿਰੋਜ਼ਪੁਰ ਸੁਖਵਿੰਦਰ ਸਿੰਘਰੁਪਿੰਦਰ ਕੌਰਜਿਲ੍ਹਾ ਨੋਡਲ ਅਫਸਰ (ਐਲੀ.) ਰਜਿੰਦਰ ਸਿੰਘ ਰਾਜਾਸਰਬਜੀਤ ਸਿੰਘ ਭਾਵੜਾਤਲਵਿੰਦਰ ਸਿੰਘ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀਆਂ ਜੇਤੂ ਵਿਦਿਆਰਥੀਆਥਣਾਂਗਾਈਡ ਅਧਿਆਪਕਾਂਬਲਾਕ ਨੋਡਲ ਅਫਸਰਾਂ ਅਤੇ ਬੀ. ਪੀ. ਈ. ਓ. ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਰਾਜ ਪੱਧਰ ਤੇ ਸ਼ਬਦ ਗਾਇਨ ਮੁਕਾਬਲਿਆਂ ਦਾ ਸੰਚਾਲਨ ਕੀਤਾ ਜਾਵੇਗਾਰਾਜੀਵ ਛਾਬੜਾ ਨੇ ਦੱਸਿਆਂ ਕਿ ਜ਼ਿਲ੍ਹੇ ਚੋਂ  ਸ.ਪ.ਸ. ਲਾਲਚੀਆਂ ਦੀ ਵਿਦਿਆਰਥਣ ਅਕਵਿੰਦਰ ਕੌਰ ਪਹਿਲੇ ਅਤੇ ਸ.ਪ.ਸ. ਬਜੀਦਪੁਰ ਦੀ ਵਿਦਿਅਾਰਥਣ ਏਕਮਪ੍ਰੀਤ ਕੌਰ ਦੂਜੇ ਸਥਾਨ ਤੇ ਰਹੀ ਹੈ। ਇਸ ਮੌਕੇ ਸੁਖਵਿੰਦਰ ਸਿੰਘਰੁਪਿੰਦਰ ਕੌਰ ਅਤੇ ਰਜਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਦੇ ਸੰਚਾਲਨ ਚ ਸਕੂਲ ਮੁਖੀਆਂਅਧਿਆਪਕਾਂਵਿਦਿਆਰਥੀਆਂ ਤੇ ਮਾਪਿਆਂ ਦਾ ਵੱਡਮੁੱਲਾ ਸਹਿਯੋਗ ਰਿਹਾ ਹੈ।

Read more