Tuesday 24 November 2020

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ

- Posted on 29 September 2020

ਅਣ-ਅਧਿਕਾਰਤ ਤੌਰ ਤੇ ਵੇਚੇ/ਖ੍ਰੀਦੇ ਜਾ ਰਹੇ ਸੀਮਨ ਦੀ ਵਰਤੋਂ ਉਪਰ ਪਾਬੰਦੀ

ਸਰਕਾਰੀ/ਪ੍ਰਾਈਵੇਟ ਬੱਸਾਂ ਚ ਅਸ਼ਲੀਲ ਗਾਣੇ ਲਗਾਉਣ ਤੇ ਹੋਵੇਗੀ ਪਾਬੰਦੀ

ਬਰਨਾਲਾ, 29 ਸਤੰਬਰ :

                   ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਬਰਨਾਲਾ ਜ਼ਿਲ੍ਹੇ ਦੀ ਹਦੂਦ ਅੰਦਰ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ ਕੀਤੇ ਗਏ ਹਨ।

                   ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਚ ਕਿਹਾ ਗਿਆ ਹੈ ਕਿ ਅਣ-ਅਧਿਕਾਰਤ ਤੌਰ ਤੇ ਵੇਚੇ/ਖ੍ਰੀਦੇ  ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿਤ ਨਹੀਂ ਹੈ ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧੰਨ ਦੀ ਪ੍ਰੋਡਕਟੀਵਿਟੀ ਤੇ ਵੀ ਮਾੜਾ ਅਸਰ ਪੈ ਸਕਦਾ ਹੈ ਅਤੇ ਇਸ ਅਸਰ ਦਾ ਤੁਰੰਤ ਪਤਾ ਨਹੀਂ ਲੱਗ ਸਕਦਾਬਲਕਿ ਆਉਣ ਵਾਲੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇਕਿਉਂਕਿ ਵਿਭਾਗ ਦੁਆਰਾ ਭਾਰਤ ਸਰਕਾਰ ਦੇ ਮਾਪਦੰਡਾਂ ਅਤੇ ਰਾਜ ਵਿੱਚ ਬਰੀਡਿੰਗ ਪਾਲਿਸੀ ਅਨੁਸਾਰ ਹੀ ਆਪਣੇ ਲਾਈਵਸਟਾਕ ਫਾਰਮਜ ਤੇ ਉਤਮ ਨਸਲ ਦੇ ਬੁੱਲਜ ਤੋਂ ਤਿਆਰ ਕੀਤਾ ਗਿਆ ਸੀਮਨ ਮਨਸੂਈ ਗਰਭਦਾਨ ਲਈ ਵਰਤਿਆ ਜਾਂਦਾ ਹੈ ਅਤੇ ਇਸੇ ਅਨੁਸਾਰ ਹੀ ਸੀਮਨ ਇੰਪੋਰਟ ਕੀਤਾ ਜਾਂਦਾ ਹੈ। ਇਸ ਤਰ੍ਹਾਂ ਅਣ-ਅਧਿਕਾਰਤ ਸੀਮਨ ਵੇਚਣਾ ਇੱਕ ਅਤਿ ਗੰਭੀਰ ਮਾਮਲਾ ਹੈਜਿਸ ਦਾ ਫੌਰੀ ਹੱਲ ਕਰਨਾ ਬਹੁਤ ਲਾਜ਼ਮੀ ਹੈ। ਉਪਰੋਕਤ ਤੱਥਾਂ ਨੂੰ ਮੁੱਖ ਰਖਦੇ ਹੋਏ ਜ਼ਿਲ੍ਹਾ ਬਰਨਾਲਾ ਅੰਦਰ ਅਣ-ਅਧਿਕਾਰਤ ਤੌਰ ਤੇ ਸੀਮਨ ਦਾ ਭੰਡਾਰਣ ਕਰਨ/ਟਰਾਂਸਪੋਰੇਸ਼ਨ ਕਰਨਵਰਤਣ ਜਾਂ ਵੇਚਣ ਤੇ ਪੂਰਨ ਰੋਕ ਲਗਾਈ ਜਾਂਦੀ ਹੈ ਪ੍ਰੰਤੂ ਇਹ ਆਦੇਸ਼ ਪਸ਼ੂ ਵਿਕਾਸ ਅਤੇ ਪੰਚਾਇਤਾਂਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਪਸ਼ੂ ਡਿਸਪੈਂਸਰੀਆ ਅਤੇ ਪੋਲੀਕਲੀਨਿਕਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗਪੰਜਾਬ ਅਧੀਨ ਚੱਲ ਰਹੇ ਪਸ਼ੂ ਰੂਰਲ ਵੈਟਰਨਰੀ ਹਸਪਤਾਲਾਂ ਨੂੰ ਜੋ ਕਿ ਪਸ਼ੂ ਪਾਲਣ ਵਿਭਾਗਪੰਜਾਬ ਵੱਲੋਂ ਸਪਲਾਈ ਕੀਤੇ ਸੀਮਨ ਨੂੰ ਵਰਤ ਰਹੇ ਹਨਪਸ਼ੂ ਪਾਲਣ ਵਿਭਾਗਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸਗਡਵਾਸੂਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਜਾ ਰਹੇ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ ਅਤੇ ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨਪੰਜਾਬ ਦੇ ਮੈਂਬਰਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ਤੇ ਲਾਗੂ ਨਹੀਂ ਹੋਣਗੇ।

                   ਇੱਕ ਹੋਰ ਹੁਕਮ ਚ ਕਿਹਾ ਗਿਆ ਹੈ ਕਿ ਪ੍ਰਾਈਵੇਟ ਅਤੇ ਸਰਕਾਰੀ ਬੱਸ ਡਰਾਈਵਰਾਂ ਵੱਲੋਂ ਸਫ਼ਰ ਦੌਰਾਨ ਆਪਣੀਆਂ ਬੱਸਾਂ ਵਿੱਚ ਬਹੁਤ ਹੀ ਅਸ਼ਲੀਲ ਗਾਣੇ ਲਗਾਏ ਜਾਂਦੇ ਹਨ। ਕਈ ਵਾਰ ਅਜਿਹੀ ਸਥਿਤੀ ਪੈਦਾ ਹੋ ਜਾਂਦੀ ਹੈ ਕਿ ਕਿਸੇ ਵਿਅਕਤੀ ਵਿਸ਼ੇਸ ਵੱਲੋਂ ਅਜਿਹੇ ਅਸ਼ਲੀਲ ਗਾਣੇ ਲਗਾਉਣ ਤੇ ਮਨਾਹੀ ਕਰਨ ਦੇ ਬੱਸਾਂ ਦੇ ਡਰਾਈਵਰਾਂ/ਕੰਡਕਟਰਾਂ ਅਤੇ ਆਮ ਜਨਤਾ ਦੇ ਲੋਕਾਂ ਵਿੱਚ ਤਕਰਾਰ ਪੈਦਾ ਹੋ ਜਾਂਦਾ ਹੈ। ਅਜਿਹੇ ਤਕਰਾਰ ਆਦਿ ਹੋਣ ਨਾਲ ਜਿੱਥੇ ਆਮ ਜਨਤਾ ਨੂੰ ਸਫ਼ਰ ਦੌਰਾਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈਉਥੇ ਨਾਲ ਹੀ ਕਈ ਵਾਰ ਅਮਨ ਤੇ ਸ਼ਾਂਤੀ ਭੰਗ ਹੋਣ ਦਾ ਖਤਰਾ ਹੋ ਜਾਣ ਦੇ ਨਾਲ-ਨਾਲ ਜਾਨੀ ਵਾ ਮਾਲੀ ਨੁਕਸਾਨ ਹੋਣ ਦਾ ਡਰ ਹੁੰਦਾ ਹੈ। ਇਸ ਲਈ ਪ੍ਰਾਈਵੇਟ ਅਤੇ ਸਰਕਾਰੀ ਬੱਸਾਂ ਵਿੱਚ ਅਸ਼ਲੀਲ ਗਾਣੇ ਵਜਾਉਣ ਤੇ ਰੋਕ ਲਗਾਈ ਜਾਂਦੀ ਹੈ

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com