06 May 2021

ਨਾਬਾਲਗ ਲੜਕੀ ਵਲੋਂ ਜਹਿਰੀਲਾ ਪਦਾਰਥ ਖਾਣ ਨਾਲ ਮੌਤ ਦਾ ਮਾਮਲਾ : ਜ਼ਿਲ੍ਹਾ ਪੁਲਿਸ ਵਲੋਂ ਇਕ ਮੁਲਜ਼ਮ ਕਾਬੂ

ਹੁਸ਼ਿਆਰਪੁਰ, 1 ਅਪ੍ਰੈਲ:  ਬੀਤੇ ਦਿਨੀਂ ਥਾਣਾ ਬੁਲੋਵਾਲ ਦੀ ਹਦੂਦ ਅੰਦਰ ਪੈਂਦੇ ਇਕ ਪਿੰਡ ਵਿੱਚ ਨਾਬਾਲਗ ਲੜਕੀ ਦੀ ਜਹਿਰੀਲਾ ਪਦਾਰਥ ਖਾਣ ਉਪਰੰਤ ਹੋਈ ਮੌਤ ਦੀ ਘਟਨਾ ਵਿੱਚ ਜ਼ਿਲ੍ਹਾ ਪੁਲਿਸ ਵਲੋਂ ਅੱਜ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਵਲੋਂ ਮੁਲਜ਼ਮਾਂ ਦੀ ਭਾਲ ਵਿੱਚ ਤਕਨੀਕੀ ਜਾਣਕਾਰੀ ਤੋਂ ਇਲਾਵਾ ਮੋਬਾਇਲ ਫੋਰੈਂਸਿਕ ਦੇ ਆਧਾਰ ’ਤੇ 17 ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਅਤੇ ਮੁੱਖ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬਣਾਈਆਂ ਵੱਖ-ਵੱਖ ਟੀਮਾਂ ਵਲੋਂ ਦੂਸਰੇ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ ਅਤੇ ਉਸ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱÎਸਿਆ ਕਿ 29 ਮਾਰਚ ਨੂੰ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਲੜਕੀ ਦੀ ਮਾਂ ਨੇ ਥਾਣਾ ਬੁਲੋਵਾਲ ਵਿੱਚ ਮਾਮਲਾ ਦਰਜ ਕਰਵਾਇਆ ਸੀ ਜਿਸ ਵਿੱਚ ਉਨ੍ਹਾਂ ਦੱਸਿਆ ਕਿ ਉਸ ਦੀ ਲੜਕੀ 28 ਮਾਰਚ ਨੂੰ ਸਵੇਰੇ 10.30 ਵਜੇ ਦੇ ਕਰੀਬ ਆਪਣੀ ਸਹੇਲੀ ਦੇ ਘਰ ਸਕੂਲ ਦਾ ਕੰਮ ਕਰਨ ਗਈ ਸੀ ਅਤੇ ਰਸਤੇ ਵਿੱਚ ਦੋ ਲੜਕੇ ਉਸ ਨੂੰ ਅਗਵਾ ਕਰਕੇ ਗੱਡੀ ਵਿੱਚ ਲੈ ਗਏ ਅਤੇ ਉਹ ਕਿਸੇ ਤਰ੍ਹਾਂ ਉਨ੍ਹਾਂ ਤੋਂ ਛੁੱਟ ਕੇ ਘਰ ਆ ਗਈ ਸੀ।

  ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮ੍ਰਿਤਕਾ ਦੀ ਮਾਂ ਦੇ ਬਿਆਨਾਂ ਮੁਤਾਬਕ ਲੜਕੀ ਦੀ ਹਾਲਤ ਕੋਈ ਜਹਿਰੀਲਾ ਪਦਾਰਥ ਨਿਕਲਣ ਕਾਰਨ ਵਿਗੜ ਗਈ ਅਤੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੋਂ ਉਸ ਨੂੰ ਇਕ ਪ੍ਰਾਈਵੇਟ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਜਿਥੇ ਉਸ ਨੇ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਥਾਣਾ ਬੁਲੋਵਾਲ ਵਿੱਚ ਆਈ.ਪੀ.ਸੀ. ਦੀ ਧਾਰਾ 306, 365, 366-ਏ, 506, 34, 376 ਅਤੇ ਪੋਕਸੋ ਐਕਟ ਦੀ ਧਾਰਾ 4 ਦੇ ਨਾਲ-ਨਾਲ ਐਸ.ਸੀ./ਐਸ.ਟੀ. ਐਕਟ ਦੀ ਧਾਰਾ 3 ਤਹਿਤ ਮਾਮਲਾ ਦਰਜ ਕੀਤਾ ਗਿਆ। 

Spread the love

Read more

© Copyright 2021, Punjabupdate.com