Tuesday 20 October 2020

ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਤਿੰਨ ਅਧਿਆਪਕਾਂ ਨੂੰ ਮਿਲਿਆ ਰਾਜ ਪੁਰਸਕਾਰ

- Posted on 05 September 2020

ਐੱਸ.ਏ.ਐੱਸ.ਨਗਰ 5 ਸਤੰਬਰ : ਪੰਜਾਬ ਸਰਕਾਰ ਵੱਲੋਂ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ  ਅਧਿਆਪਕਾਂ ਨੂੰ ਰਾਜ ਪੁਰਸਕਾਰ (ਸਟੇਟ ਅਵਾਰਡ) ਨਾਲ ਨਿਵਾਜਿਆ ਜਾਂਦਾ ਹੈ। ਇਸ ਵਾਰ ਕੋਵਿਡ-19 ਮਹਾਂਮਾਰੀ ਕਾਰਨ ਸਿੱਖਿਆ ਵਿਭਾਗ ਵੱਲੋਂ ਮਾਨਯੋਗ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਜੀ ਦੀ ਰਹਿਨੁਮਾਈ ਅਧੀਨ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਜੀ ਦੀ ਯੋਗ ਅਗਵਾਈ ਅਧਿਆਪਕਾਂ ਲਈ ਸਨਮਾਨ ਸਮਾਰੋਹ ਵੈਬੀਨਾਰ ਰਾਹੀਂ ਆਨ-ਲਾਈਨ ਕਰਵਾਇਆ ਗਿਆ। ਇਸ ਸਮਾਰੋਹ ਵਿੱਚ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਦਫ਼ਤਰਾਂ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈ.ਸਿੱ, ਐ.ਸਿੱ.) ਵੱਲੋਂ ਸਟੇਟ ਅਵਾਰਡੀ ਅਧਿਆਪਕਾਂ ਅਤੇ ਸਿੱਖਿਆ ਅਧਿਕਾਰੀਆਂ ਨੂੰ ਇਹ ਸਟੇਟ ਅਵਾਰਡ ਪ੍ਰਦਾਨ ਕੀਤੇ ਗਏ। ਜ਼ਿਲ੍ਹਾ ਐੱਸ.ਏ.ਐੱਸ.ਨਗਰ ਦੇ ਤਿੰਨ ਅਧਿਆਪਕਾਂ ਨੂੰ ਅਧਿਆਪਕ ਰਾਜ ਪੁਰਸਕਾਰ ਪ੍ਰਦਾਨ ਕੀਤੇ ਗਏ। ਇਸ ਮੌਕੇ ਮਾਨਯੋਗ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਜੀ ਨੇ ਅਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ। ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਸ੍ਰੀਮਤੀ ਸੰਧਿਆ ਸ਼ਰਮਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ, ਸ੍ਰੀਮਤੀ ਕੁਲਜੀਤ ਕੌਰ ਲੈਕਚਰਾਰ ਬਾਇਓਲੋਜੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਅਤੇ ਸ੍ਰੀਮਤੀ ਅਮਨਪ੍ਰੀਤ ਕੌਰ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਅਮਲਾਲਾ ਨੂੰ ਇਹ ਰਾਜ ਪੱਧਰੀ ਪੁਰਸਕਾਰ ਪ੍ਰਾਪਤ ਹੋਣ ਦਾ ਮਾਣ ਪ੍ਰਾਪਤ ਹੋਇਆ। ਇਹਨਾਂ ਅਧਿਆਪਕਾਂ ਨੂੰ ਸ.ਹਿੰਮਤ ਸਿੰਘ ਹੁੰਦਲ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿੱ.) ਅਤੇ ਸ੍ਰੀਮਤੀ ਗੁਰਪ੍ਰੀਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਨੇ ਇਹ ਪੁਰਸਕਾਰ ਪ੍ਰਦਾਨ ਕੀਤੇ।

 ਇਹਨਾਂ ਅਧਿਆਪਕਾਂ ਨੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਕੂਲੀ ਸਿੱਖਿਆ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਅੱਗੇ ਤੋਂ ਹੋਰ ਮਿਹਨਤ ਕਰਨਗੇ ਅਤੇ ਵਿਭਾਗ ਦਾ ਨਾਂ ਰੌਸ਼ਨ ਕਰਨਗੇ।

ਇਸ ਮੌਕੇ ਜ਼ਿਲ੍ਹਾ ਪੱਧਰ ਦੇ ਸਮਾਰੋਹ ਵਿੱਚ ਸ੍ਰੀਮਤੀ ਰਜਿੰਦਰ ਕੌਰ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.), ਸ੍ਰੀਮਤੀ ਗੁਰਪ੍ਰੀਤ ਕੌਰ ਉਪ-ਜਿਲ੍ਹਾ ਸਿੱਖਿਆ ਅਫ਼ਸਰ(ਸੈ.ਸਿੱ.) ਅਤੇ ਸ੍ਰੀਮਤੀ ਸੁਰਜੀਤ ਕੌਰ ਉਪ-ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਹਾਜ਼ਰ ਸਨ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com