Friday 14 August 2020

ਫਿਰੋਜ਼ਪੁਰ ਦੇ ਨਵੇਂ ਸਿਵਲ ਸਰਜਨ ਡਾ:ਜੁਗਲ ਕਿਸੋਰ ਨੇ ਅਹੁਦਾ ਸੰਭਾਲਿਆ

- Posted on 01 July 2020

ਫਿਰੋਜ਼ਪੁਰ 1 ਜੁਲਾਈ – ਫਿਰੋਜ਼ਪੁਰ ਦੇ ਨਵੇ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਨੇ  ਆਪਣਾ ਅਹੁਦਾ ਸੰਭਾਲ ਲਿਆ ਹੈ, ਇਸ ਤੋਂ ਪਹਿਲਾਂ ਉਹ਼ ਸ੍ਰੀ ਅੰਮਿ੍ਰਸਰ ਸਾਹਿਬ ਵਿਖੇ ਬਤੌਰ ਸਿਵਲ ਸਰਜਨ ਤੈਨਾਤ ਸਨ। ਉਹਨਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣਾ ਕੰਮ ਮਿਹਨਤ ਅਤੈ ਇਮਾਨਦਾਰੀ ਨਾਲ ਕਰਨ ਲਈ ਕਿਹਾ।

                 ਪੂਰੇ ਵਿਸ਼ਵ ਅੰਦਰ ਚਲ ਰਹੀ ਕਰੋਨਾ ਮਹਾਂਮਾਰੀ ਸਬੰਧੀ ਚਰਚਾ ਕਰਦਿਆਂ ਉਹਨਾ ਕਿਹਾ ਕਿ ਸਰਕਾਰ ਵੱਲੋਂ ਮਿਸ਼ਨ ਫਤਿਹ ਤਹਿਤ ਪ੍ਰਾਪਤ ਹਦਾਇਤਾਂ ਦੀ ਰੌਸ਼ਨੀ ਵਿੱਚ ਜ਼ਿਲਾ ਪ੍ਰਸ਼ਾਸ਼ਨ ਦੀ ਅਗਵਾਈ ਅਤੇ ਜਨਤਾ ਦੇ ਸਹਿਯੋਗ ਨਾਲ ਕਰੋਨਾ ਰੋਗ ਤੇ ਕਾਬੂ ਪਾਉਣ ਵਿੱਚ ਕੋਈ ਕਸਰ ਨਹੀ ਛੱਡਣਗੇ। ਉਹਨਾਂ ਜ਼ਿਲਾ ਨਿਵਾਸੀਆਂ ਨੂੰ ਕਰੋਨਾ ਰੋਗ ਨਾਲ ਨਜਿੱਠਣ ਲਈ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਉਹਨਾਂ ਇਹ ਵੀ ਕਿਹਾ ਕਿ ਜ਼ਿਲੇ ਅੰਦਰ ਆਮ ਜਨਤਾ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਉਹਨਾਂ ਦਾ ਪਰਮ ਲਕਸ਼ ਹੈ। । ਇਸ ਅਵਸਰ ਤੇ ਜ਼ਿਲੇ ਸਮੂਹ ਉੱਚ ਸਿਹਤ ਅਧਿਕਾਰੀ ਅਤੇ ਦਫਤਰ ਦੇ ਕਰਮਚਾਰੀਆਂ ਵੱਲੋਂ ਉਹਨਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਇਸ ਮੋਕੇ ਸਹਾਇਕ ਸਿਵਲ ਸਰਜਨ ਡਾ: ਸੰਜੀਵ ਗੁਪਤਾ,ਜ਼ਿਲਾ ਡੈਂਟਲ ਸਿਹਤ ਅਫਸਰ ਡਾ: ਲੋਕੇਸ਼ ਗੁਪਤਾ, ਐਸ.ਐਮ.ਓ ਡਾ: ਅਵਿਨਾਸ਼ ਜਿੰਦਲ.ਡਾ: ਵਨੀਤਾ ਭੁੱਲਰ,ਜ਼ਿਲਾ ਐਪੀਡੀਮਾਲੋਜਿਸਟ ਡਾ: ਮੀਨਾਕਸ਼ੀ ਧੀਂਗੜਾ,ਡਾ:ਅਰਸ਼ਵੀਰ ਕੌਰ ਅਤੇ ਵਿਕਾਸ ਕਾਲੜਾ ਆਦਿ ਹਾਜ਼ਿਰ ਸਨ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com