-ਆਈਜੀ ਉਮਰਾਨੰਗਲ, ਐੱਸਪੀ ਥਿੰਦ ਤੇ ਮੱਲ੍ਹੀ, ਡੀਐੱਸਪੀ ਬਾਠ ਤੇ ਕਰਨਸ਼ੇਰ ਮੁਅੱਤਲ
Chandigarh, 25 March
ਨਸ਼ਾ ਤਸਕਰਾਂ ਨਾਲ ਕਥਿਤ “ਸਬੰਧਾਂ ” ਦੇ ਮਾਮਲੇ ’ਚ ਪੁਲੀਸ ਅਧਿਕਾਰੀਆਂ ’ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਆਈਜੀ ਉਮਰਾਨੰਗਲ, ਐੱਸਪੀ ਥਿੰਦ ਤੇ ਮੱਲ੍ਹੀ, ਡੀਐੱਸਪੀ ਬਾਠ ਤੇ ਕਰਨਸ਼ੇਰ ਨੂੰ ਮੁਅੱਤਲ ਕਰ ਦਿੱਤਾ ਹੈ। ਡੀਜੀਪੀ ਦਫਤਰ ਵੱਲੋਂ ਭੇਜੀ ਗਈ ਰਿਪੋਰਟ ਦੇ ਅਧਾਰ ’ਤੇ ਗ੍ਰਹਿ ਵਿਭਾਗ ਵੱਲੋਂ ਪੁਲੀਸ ਅਧਿਕਾਰੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਐੱਸਪੀ ਵਰਿੰਦਰਜੀਤ ਸਿੰਘ ਥਿੰਦ, ਫਰੀਦਕੋਟ ਦੇ ਐਸਪੀ (ਡੀ) ਸੇਵਾ ਸਿੰਘ ਮੱਲ੍ਹੀ, ਪਰਮਿੰਦਰ ਸਿੰਘ ਬਾਠ ਡੀਐੱਸਪੀ ਤੇ ਕਰਨਸ਼ੇਰ ਸਿੰਘ ਡੀਐੱਸਪੀ ਫਤਿਹਗੜ੍ਹ ਸਾਹਿਬ ਦੀ ਮੁਅੱਤਲੀ ਦੇ ਹੁਕਮ ਦਿੱਤੇ ਗਏ ਹਨ। ਪੁਲੀਸ ਰਿਪੋਰਟ ’ਚ ਇਹ ਵੀ ਕਿਹਾ ਗਿਆ ਹੈ ਕਿ ਮੁਅੱਤਲ ਕੀਤੇ ਪੁਲੀਸ ਅਧਿਕਾਰੀਆਂ ਦੀ ਕਥਿਤ ਸ਼ਮੂਲੀਅਤ ਦੇ ਤੱਥ ਐੱਸਟੀਐਫ ਵੱਲੋਂ ਨਸ਼ਿਆਂ ਦੀ ਸਮਗਲਿੰਗ ਦੇ ਦੋਸ਼ਾਂ ’ਚ ਗ੍ਰਿਫਤਾਰ ਕੀਤੇ ਖੰਨਾ ਜ਼ਿਲ੍ਹੇ ਦੇ ਸਰਪੰਚ ਗੁਰਦੀਪ ਸਿੰਘ ਰਾਣੋ ਦੇ ਮਾਮਲੇ ’ਚ ਸਾਹਮਣੇ ਆਈ ਹੈ।