Tuesday 27 October 2020

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਸਾਜ਼ ਵਾਦਨ ਪ੍ਰਤੀਯੋਗਤਾ ਹੋਈ ਸ਼ੁਰੂ

- Posted on 31 August 2020

ਭਾਗ ਲੈਣ ਵਾਲੇ ਪ੍ਰਤੀਯੋਗੀ 4 ਸਤੰਬਰ ਰਾਤ 12 ਵਜੇ ਤੱਕ ਕਰ ਸਕਦੇ ਹਨ ਆਪਣੀਆਂ ਵੀਡਿਓ ਅਪਲੋਡ

ਅੰਮ੍ਰਿਤਸਰ 31 ਅਗਸਤ:

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਪੰਜਵੀਂ ਪ੍ਰਤੀਯੋਗਤਾ ਸਾਜ਼ ਵਾਦਨ ਅੱਜ ਤੋਂ ਸ਼ੁਰੂ ਹੋ ਗਈ ਹੈ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਚ ਇੰਨਾਂ ਮੁਕਾਬਲਿਆਂ ਦੇ ਹੁਣ ਤੱਕ ਸ਼ਬਦ ਗਾਇਨਗੀਤ ਗਾਇਨਕਵਿਤਾ ਉਚਾਰਨ ਤੇ ਭਾਸ਼ਨ ਮੁਕਾਬਲੇ ਹੋ ਚੁੱਕੇ ਹਨ ਜਿੰਨਾਂ ਵਿੱਚ ਅੰਮ੍ਰਿਤਸਰ ਜਿਲੇ ਦੇ ਰਾਜ ਭਰ ਚੋਂ ਸਭ ਤੋਂ ਵੱਡੀ ਗਿਣਤੀ ਚ ਸਰਕਾਰੀ ਸਕੂਲਾਂ ਦੇ ਸੈਕੰਡਰੀਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀਉਪਦੇਸ਼ਾਂਕੁਰਬਾਨੀ ਤੇ ਉਸਤਤ ਤੇ ਅਧਾਰਤ ਪੇਸ਼ਕਾਰੀਆਂ ਰਾਹੀਂਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ਚ ਹਿੱਸਾ ਲਿਆ।

ਜਿਲਾ ਸਿੱਖਿਆ ਅਫਸਰ (ਸੈ.) ਸਤਿੰਦਰਬੀਰ ਸਿੰਘ ਤੇ ਜਿਲਾ ਸਿੱਖਿਆ ਅਫਸਰ (ਐਲੀ.)ਕੰਵਲਜੀਤ ਸਿੰਘ ਦੀ ਦੇਖ-ਰੇਖ ਚ ਕਰਵਾਏ ਜਾ ਰਹੇ ਇੰਨਾਂ ਸਕੂਲ ਪੱਧਰ ਦੇ ਸਾਜ਼ ਵਾਦਨ ਮੁਕਾਬਲਿਆਂ ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 31 ਅਗਸਤ ਤੋਂ 4 ਸਤੰਬਰ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ। ਇਸ ਮੁਕਾਬਲੇ ਲਈ ਪ੍ਰਾਇਮਰੀ ਵਰਗ ਦਾ ਸਮਾਂ 3 ਤੋਂ 4 ਮਿੰਟਮਿਡਲ ਤੇ ਸੈਕੰਡਰੀ ਵਰਗ ਲਈ 4 ਤੋਂ 6 ਮਿੰਟ ਦਾ ਸਮਾਂ ਹੋਵੇਗਾ। 5 ਸਤੰਬਰ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ਚ ਭਰਨਗੇ। ਇਸ ਤੋਂ ਅੱਗੇ ਬਲਾਕਜਿਲਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ। ਇਸ ਮੌਕੇ ਜਿਲਾ ਨੋਡਲ ਅਫਸਰ (ਐਲੀ.)ਮਨਜੀਤ ਸਿੰਘ ਤੇ ਜਿਲਾ ਨੋਡਲ ਅਫਸਰ (ਸੈ.)ਆਦਰਸ਼ ਸ਼ਰਮਾ ਨੇ ਸਾਜ਼ ਵਾਦਨ ਮੁਕਾਬਲੇ ਨੂੰ ਵੀ ਵਿਦਿਆਰਥੀਆਂ ਵੱਲੋਂ ਵੱਡਾ ਹੁੰਗਾਰਾ ਮਿਲਣ ਦੀ ਉਮੀਦ ਹੈ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com