Tuesday 24 November 2020

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਗੁਰਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲੇ

- Posted on 28 July 2020

–ਸ਼ਬਦ ਗਾਇਨ ਦੇ ਜ਼ਿਲ੍ਹਾ ਪੱਧਰੀ ਨਤੀਜੇ ਐਲਾਨੇ, ਸਾਰੇ ਸਥਾਨਾਂ ‘ਤੇ ਲੜਕੀਆਂ ਕਾਬਜ਼
ਪਟਿਆਲਾ 28 ਜੁਲਾਈ:
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਸ਼ਬਦ ਗਾਇਨ ਮੁਕਾਬਲਿਆਂ ਦੇ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਜਿਸ ਤਹਿਤ ਸਾਰੇ ਹੀ ਵਰਗਾਂ ‘ਚ ਲੜਕੀਆਂ ਦਾ ਦਬਦਬਾ ਰਿਹਾ।
ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 23 ਸੌ ਤੋਂ ਵਧੇਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਹਰਿੰਦਰ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਇੰਜ. ਅਮਰਜੀਤ ਸਿੰਘ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਜ਼ਿਲ੍ਹਾ ਪੱਧਰ ਦੇ ਜੇਤੂਆਂ ‘ਚੋਂ ਸਿਖਰਲੇ ਦੋ-ਦੋ ਪ੍ਰਤੀਯੋਗੀ ਰਾਜ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ‘ਚ ਹਿੱਸਾ ਲੈਣਗੇ।ਪ੍ਰਾਇਮਰੀ ਵਰਗ ‘ਚ ਸੁਨੀਤਾ ਪੁੱਤਰੀ ਦੀਪਕ ਸਰਕਾਰੀ ਪ੍ਰਾਇਮਰੀ ਸਕੂਲ ਪਹਿਰ ਖੁਰਦ (ਬਲਾਕ ਰਾਜਪੁਰਾ-2) ਪਹਿਲੇ ਤੇ ਜੈਸਮੀਨ ਕੌਰ ਪੁੱਤਰ ਹਰਨਾਮ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਖਾਕਟਾ ਕਲਾਂ (ਬਲਾਕ ਭੁਨਰਹੇੜੀ-2) ਦੂਸਰੇ ਸਥਾਨ ‘ਤੇ ਰਹੀ। ਮਿਡਲ ਵਰਗ ‘ਚ ਹਰਮਨਜੋਤ ਕੌਰ ਪੁੱਤਰੀ ਚਰਨਪ੍ਰੀਤ ਸਿੰਘ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਮਾਡਲ ਟਾਊਨ ਪਹਿਲੇ ਤੇ ਜਸ਼ਨ ਸਪੁੱਤਰੀ ਮੇਜਰ ਖਾਨ ਸਰਕਾਰੀ ਹਾਈ ਸਕੂਲ ਬਿਰੜਵਾਲ ਦੂਸਰੇ ਸਥਾਨ ‘ਤੇ ਰਹੀ। ਸੈਕੰਡਰੀ ਵਰਗ ‘ਚ ਕੰਵਲਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲਖਾਨਾ ਪਟਿਆਲਾ ਪਹਿਲੇ ‘ਤੇ ਇਸ਼ਨੂਰ ਕੌਰ ਪੁੱਤਰੀ ਇੰਦਰਜੀਤ ਸਿੰਘ ਭਾਈ ਕਾਹਨ ਸਿੰਘ ਨਾਭਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨਾਭਾ ਦੂਸਰੇ ਸਥਾਨ ‘ਤੇ ਰਹੀ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com