20 January 2021 09:27 am
Kinno

ਜੇਲ੍ਹਾਂ ਵਿਚ ਚੋਰੀ ਮੋਬਾਈਲਾਂ ਦੇ ਕੇਸਾਂ ਨੂੰ ਠੱਲ ਪਾਉਣ ਲਈ ਫਿਰੋਜ਼ਪੁਰ ਕੇਂਦਰੀ ਜ਼ੇਲ੍ਹ ਨੂੰ ਸ਼ਹਿਰ ਤੋਂ ਬਾਹਰ ਸਥਾਪਿਤ ਕਰਨ ਦੇ ਕੀਤੇ ਜਾਣਗੇ ਯਤਨ, ਭਾਰਤ ਸਰਕਾਰ ਨੂੰ ਲਿੱਖਣਗੇ ਪੱਤਰ- ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ

- Posted on 09 November 2020

              ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ਼ਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੌਰਾਨ ਪਹਿਲਾਂ ਆਈਆਂ ਸ਼ਕਾਇਤਾਂ ਦਾ ਕੀਤਾ ਗਿਆ ਨਿਪਟਾਰਾਅੱਜ ਮਿਲੀਆਂ ਨਵੀਆਂ ਸ਼ਿਕਾਇਤਾਂ ਦਾ ਵੀ ਜਲਦ  ਹੋਵੇਗਾ ਹੱਲ

 ਫਿਰੋਜ਼ਪੁਰ 9 ਨਵੰਬਰ 2020

ਪੰਜਾਬ ਦੇ ਕੈਬਨਿਟ ਮੰਤਰੀ ਸਹਿਕਾਰਤਾ ਤੇ ਜੇਲ੍ਹਾਂ ਸ੍ਰ: ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾ ਜਿੱਥੇ ਪੁਰਾਨੇ ਅੰਜੇਡੇ ਵਿਚ ਪਹਿਲਾਂ ਆਈਆਂ ਹੋਈਆਂ ਸ਼ਿਕਾਇਤਾਂ ਦਾ ਮੌਕੇ ਤੇ ਹੱਲ ਕੀਤਾ ਉਥੇ ਹੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਪੈਂਡਿੰਗ ਕੰਮਾਂ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਵੀ ਜਲਦ ਤੋਂ ਜਲਦ ਨਿਪਟਾਰਾ ਕਰਨ ਦੇ ਆਦੇਸ਼ ਵੀ ਦਿੱਤੇ।

            ਇਸ ਦੌਰਾਨ ਕੈਬਨਿਟ ਮੰਤਰੀ ਸ੍ਰ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੱਖ ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਗਈ।  ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਜਨਤਾ ਦੇ ਸੇਵਕ ਬਣ ਕੇ ਕੰਮ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਇਸ ਮੌਕੇ ਪੈਨਸ਼ਨ ਸਕੀਮਸ਼ਗਨ ਸਕੀਮਘਰ-ਘਰ ਰੁਜ਼ਗਾਰ ਯੋਜਨਾਅਸ਼ੀਰਵਾਦ ਸਕੀਮਉਦਯੋਗਿਕਸਿੱਖਿਆਮਗਨਰੇਗਾਸਿਹਤਪ੍ਰਧਾਨ ਮੰਤਰੀ ਆਵਾਸ ਯੋਜਨਾਸਮਾਰਟ ਰਾਸ਼ਨ ਕਾਰਡ ਯੋਜਨਾ ਸਮੇਤ ਹੋਰ ਵੱਖ-ਵੱਖ ਸਕੀਮਾਂ ਦਾ ਰੀਵਿਊ ਕੀਤਾ ਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਅਗਲੀ ਮੀਟਿੰਗ ਦੌਰਾਨ ਆਪਣੇ ਵਿਭਾਗ ਦੀਆਂ ਯੋਜਨਾਵਾਂ ਸਬੰਧੀ ਅਤੇ ਪ੍ਰਾਪਤ ਕੀਤੇ ਟੀਚਿਆਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਲੈ ਕੇ ਆਉਣ।

            ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ: ਪਰਮਿੰਦਰ ਸਿੰਘ ਪਿੰਕੀ ਵੱਲੋਂ ਕੇਂਦਰੀ ਜੇਲ੍ਹ ਨੂੰ ਸ਼ਹਿਰੀ ਇਲਾਕੇ ਤੋਂ ਬਾਹਰ ਸਥਾਪਿਤ ਕਰਨ ਦੀ ਮੰਗ ਤੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਲ੍ਹ ਵਿਚ ਚੋਰੀ ਮੋਬਾਈਲਾਂ ਦੇ ਵੱਧ ਰਹੇ ਕੇਸਾਂ ਅਤੇ ਸੁਰੱਖਿਤਾ ਲਈ ਕੇਂਦਰੀ ਜੇਲ੍ਹ ਨੂੰ ਸ਼ਹਿਰ ਤੋਂ ਬਾਹਰ ਸਥਾਪਿਤ ਕਰਨ ਲਈ ਪੂਰੇ ਯਤਨ ਕਰਨਗੇ ਤੇ ਇਸ ਲਈ ਭਾਰਤ ਸਰਕਾਰ ਨੂੰ ਪੱਤਰ ਵੀ ਲਿੱਖਣਗੇ। ਉਨ੍ਹਾਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਵਿਧਾਇਕ ਕੁਲਬੀਰ ਜ਼ੀਰਾ ਵੱਲੋਂ ਜ਼ਿਲ੍ਹੇ ਵਿਚ ਮੈਡੀਕਲ ਕਾਲਜ ਦੀ ਮੰਗ ਤੇ ਗੱਲ ਕਰਦਿਆਂ ਕਿਹਾ ਕਿ ਉਹ ਪੂਰੀ ਕੋਸ਼ਿਸ ਕਰਨਗੇ ਕਿ ਜ਼ਿਲ੍ਹੇ ਦੇ ਲੋਕਾਂ ਦੀ ਸਹੂਲਤ ਲਈ ਮੈਡੀਕਲ ਕਾਲਜ ਬਣਾਵਾਇਆ ਜਾਵੇ ਤੇ ਇਸ ਲਈ ਵੀ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਅਗਲੀ ਮੀਟਿੰਗ ਸਭ-ਡਵੀਜ਼ਨ ਪੱਧਰ ਤੇ ਕਰ ਕੇ ਮੌਕੇ ਤੇ ਹੀ ਲੋਕਾਂ ਦੀਆਂ ਸ਼ਿਕਾਇਤਾ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਸੂਬੇ ਦੇ ਵਿਕਾਸਲੋਕਾਂ ਦੀ ਸੁਰੱਖਿਆ ਅਤੇ ਭਲਾਈ ਦੇ ਕੰਮ ਕਰਨ ਲਈ  ਵਚਨਬੱਧ ਹੈ।

            ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲਐਸਐਸਪੀ ਭੁਪਿੰਦਰ ਸਿੰਘਐਸਡੀਐਮ ਫਿਰੋਜ਼ਪੁਰ ਅਮਿੱਤ ਗੁਪਤਾਐਸਡੀਐਮ ਗੁਰੂਹਰਸਹਾਏ ਰਵਿੰਦਰ ਸਿੰਘਐਸਡੀਐਮ ਜ਼ੀਰਾ ਰਣਜੀਤ ਸਿੰਘਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਕਾਂਗਰਸੀ ਆਗੂ ਜਸਮੇਲ ਸਿੰਘ ਲਾਡੀ ਗਹਿਰੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸ਼ਿਕਾਇਤ ਕਮੇਟੀ ਦੇ ਮੈਂਬਰ ਹਾਜ਼ਰ ਸਨ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com