29 November 2020 12:32 pm

ਜ਼ਿਲ੍ਹਾ ਸੰਗਰੂਰ ਦੇ ਅੱਠ ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਅਧਿਆਪਕ ਦਿਵਸ ਮੌਕੇ ਸਨਮਾਨਿਤ

- Posted on 05 September 2020


ਸੰਗਰੂਰ, 5 ਸਤੰਬਰ:
ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜ ਸਤੰਬਰ ਅਧਿਆਪਕ ਦਿਵਸ ‘ਤੇ ਅਧਿਆਪਕਾਂ ਨੂੰ ਸਟੇਟ ਐਵਾਰਡ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ।ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਾਬ ਸਰਕਾਰ ਵੱਲੋਂ ਸਟੇਟ ਐਵਾਰਡੀ ਅਧਿਆਪਕਾਂ ਦੀ ਲਿਸਟ ਜਾਰੀ ਕੀਤੀ ਗਈ ਜਿਸ ਅਨੁਸਾਰ ਪੰਜਾਬ ਵਿੱਚ 74 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਇਸ ਵਾਰ ਯੰਗ ਟੀਚਰ ਐਵਾਰਡ ਅਤੇ ਪ੍ਰਬੰਧਕੀ ਐਵਾਰਡ 2020 ਵੀ ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹਾ ਸੰਗਰੂਰ ਦੇ 6 ਅਧਿਆਪਕਾਂ ਨੂੰ ਸਟੇਟ ਐਵਾਰਡ ਅਤੇ 2 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਵਿਜੈ ਸਿੰਗਲਾ ਨੇ ਵੀਡਿਓ ਕਾਨਫਰੰਸ ਜ਼ਰੀਏ ਪਟਿਆਲਾ ਤੋਂ ਇਸ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਕੀਤੀ।
ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸ਼ਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਅਤੇ ਐਵਾਰਡ ਪ੍ਰਾਪਤ ਕਰਨ ਤੇ ਵਧਾਈ ਦਿੱਤੀ ਗਈ।ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸੰਗਰੂਰ ਮਲਕੀਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਡਾ. ਪ੍ਰਭਸਿਮਰਨ ਕੌਰ ਨੇ ਜ਼ਿਲ੍ਹਾ ਸੰਗਰੂਰ ਦੇ ਐਵਾਰਡ ਪ੍ਰਾਪਤੀ ਪ੍ਰੋਗਰਾਮ ਜੋ ਆਨਲਾਈਨ ਕਰਵਾਇਆ ਗਿਆ ‘ਚ ਐਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ।
 ਜਸਵੀਰ ਸਿੰਘ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਨੇ ਵਿਸਥਾਰ ਵਿਚ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਸਟੇਟ ਐਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕ ਸਾਹਿਬਾਨ ਵਿੱਚ ਹਰਜੋਤ ਕੌਰ ਪ੍ਰਿੰਸੀਪਲ ਸਰਕਾਰੀ ਸੈਕੰਡਰੀ ਸਕੂਲ ਫੱਗੂਵਾਲਾ, ਤੇਜਿੰਦਰ ਕੌਰ ਸ.ਸ.ਸ.ਸ(ਕ) ਮਲੇਰਕੋਟਲਾ, ਬਿਮਲਜੀਤ ਕੌਰ ਮੁੱਖ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਲਿੱਦੜਾਂ, ਜਸਵਿੰਦਰ ਕੌਰ ਈ.ਟੀ.ਟੀ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਖੇੜੀ ਗਿੱਲਾਂ, ਰਾਜੇਸ਼ ਕੁਮਾਰ ਦਾਨੀ ਮੁੱਖ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਬੀਮੜੀ ਅਤੇ ਸੁਖਵਿੰਦਰ ਸਿੰਘ ਈ.ਟੀ.ਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਦੌਲਤਪੁਰ ਅਤੇ ਇਸੇ ਤਰ੍ਹਾਂ ਯੰਗ ਟੀਚਰ ਐਵਾਰਡ ਪ੍ਰਾਪਤ ਕਰਨ ਵਾਲਿਆਂ ਵਿੱਚ ਜਗਦੀਪ ਸਿੰਘ ਮੁੱਖ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਬਾਸੀਅਰਖ, ਨਿਸ਼ਾ ਰਾਣੀ ਈ.ਟੀ.ਟੀ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਹਨ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਓਮ ਪ੍ਰਕਾਸ਼ ਸੇਤੀਆ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਰਾਜਪਾਲ ਕੌਰ ਨੇ ਇਨ੍ਹਾਂ ਅਧਿਆਪਕਾਂ ਦੀ ਮਿਹਨਤ ਅਤੇ ਲਗਨ ਨਾਲ ਕੀਤੇ ਕੰਮਾਂ ਬਦਲੇ ਮਿਲੇ ਸਨਮਾਨ ਲਈ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਸ. ਸੁਰਿੰਦਰ ਸਿੰਘ ਭਰੂਰ ਅਤੇ ਸ. ਕੁਲਦੀਪ ਸਿੰਘ ਭੁੱਲਰ ਮੈਂਬਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਮੂਹ ਅਧਿਆਪਕਾਂ ਦੀ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦੀ ਸ਼ਕਤੀ ਅਤੇ ਸਿੱਖਿਆ ਵਿੱਚ ਪਾਏ ਯੋਗਦਾਨ ਦੀ ਪ੍ਰਸੰਸਾ ਕੀਤੀ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com