24 January 2021 11:30 pm
Kinno

ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਮੁਲਾਜ਼ਮਾਂ ਵੱਲੋਂ ਕੀਤਾ ਅਰਥੀ ਫੂਕ ਮੁਜ਼ਾਹਰਾ

- Posted on 23 November 2020

 

ਫਿਰੋਜ਼ਪੁਰ 23 ਨਵਬੰਰ

   2004 ਤੋਂ ਬਾਅਦ ਸਰਕਾਰੀ ਨੌਕਰੀ ਵਿੱਚ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਵੱਲੋਂ ਪਿਛਲੇ ਲੰਮੇ ਸਮੇਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਲਗਾਤਾਰ ਸ਼ੰਘਰਸ਼ ਕੀਤਾ ਜਾ ਰਿਹਾ ਹੈ. ਜਿਸ ਦੇ ਚਲਦੇ ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਸ਼ੰਘਰਸ਼ ਬਹਾਲ ਕਮੇਟੀ ਵੱਲੋਂ ਸਾਂਝੇ ਤੌਰ ਤੇ ਐਨ.ਪੀ.ਐਸ.ਈ.ਯੂ ਦੇ ਝੰਡੇ ਹੇਠ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਭਾਂਗਰ ਦੀ ਅਗਵਾਈ ਹੇਠ ਅੱਜ ਇਥੇ ਡੀ.ਸੀ. ਦਫਤਰ ਫਿਰੋਜ਼ਪੁਰ ਦੇ ਸਾਹਮਣੇ ਪੰਜਾਬ ਸਰਕਾਰ ਦਾ ਜਿਲ੍ਹਾ ਪੱਧਰੀ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ.

ਇਸ ਮੌਕੇ ਤੇ ਮੁਲਾਜ਼ਮਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਜਸਗੀਰ ਸਿੰਘ ਭਾਂਗਰ ਜਿਲ੍ਹਾ ਪ੍ਰਧਾਨਸੋਨੂੰ ਕਸ਼ਅਪ ਜਨਰਲ ਸਕੱਤਰ ਸੀ.ਪੀ.ਐਫ ਕਰਮਚਾਰੀ ਯੂਨੀਅਨਇੰਦਰਜੀਤ ਸਿੰਘ ਢਿੱਲੋਸੀਨੀਅਰ ਮੀਤ ਪ੍ਰਧਾਨਪਵਨ ਸ਼ਰਮਾ ਖਜ਼ਾਨਚੀਮਨੋਹਰ ਲਾਲ ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ. ਪਿੱਪਲ ਸਿੰਘ ਸਿੱਧੂ ਜ਼ਿਲ੍ਹਾ ਜਨਰਲ ਸਕੱਤਰਅਜੀਤ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨਓਮ ਪ੍ਰਕਾਸ਼ ਸੂਬਾਈ ਮੀਤ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਲ ਪੰਜਾਬਪ੍ਰਦੀਪ ਵਿਨਾਇਕ ਜ਼ਿਲ੍ਹਾ ਖਜ਼ਾਨਚੀਸ੍ਰੀ ਸੋਨਾ ਸਿੰਘ ਫੂਡ ਸਪਲਾਈਹਰਮੀਤ ਸਿੰਘ ਵਿਦਿਆਰਥੀ ਜ਼ਿਲ੍ਹਾ ਪ੍ਰਧਾਨ ਕਾਨੂੰਗੋ ਐਸੋਸੀਏਸ਼ਨਦੀਦਾਰ ਸਿੰਘ ਮੁੱਦਕੀ ਸੂਬਾਈ ਅਧਿਆਪਕ ਆਗੂਹਰਦੀਪ ਸਿੰਘ ਸੰਧੂ ਡੀ.ਟੀ.ਐਫ.ਸਰਬਜੀਤ ਸਿੰਘ ਭਾਵੜਾਗੁਰਜੀਤ ਸਿੰਘ ਸੋਢੀ  ਸਾਂਝਾ ਅਧਿਆਪਕ ਮੰਚਕਿਸ਼ਨ ਚੰਦ ਜਾਗੋਵਾਲੀਆ ਜ਼ਿਲ੍ਹਾ ਪ੍ਰਧਾਨ ਪ.ਸ.ਸ.ਫਨੇ ਕਿਹਾ ਕਿ ਜੁਗਲ ਕਿਸ਼ੋਰ ਆਨੰਦ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ ਲੋਕ ਨਿਰਮਾਣ ਵਿਭਾਗਗੁਰਜੀਤ ਸਿੰਘ ਸੰਧੂ ਤਹਿਸੀਲ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ ਜ਼ੀਰਾਦਲਵਿੰਦਰ ਸਿੰਘ ਖੇਤੀਬਾੜੀ ਵਿਭਾਗਡਾ: ਪ੍ਰਦੀਪ ਰਾਣਾ ਅਤੇ ਭੁਪਿੰਦਰਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਡਰਾਫਟਸਮੈਨ ਐਸੋਸੀਏਸ਼ਨ ਨੇ ਐਨ.ਪੀ.ਐਸ. ਪੈਨਸ਼ਨ ਸਕੀਮ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਦੀ ਕੀਤੀ ਅਤੇ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾ ਕੇ ਮੁਲਾਜ਼ਮ ਮਾਰੂ ਨੀਤੀਆਂ ਅਪਨਾਉਣ ਦੀਆਂ ਕੋਝੀਆਂ ਚਾਲਾਂ ਨੂੰ ਬਰਦਾਸ਼ਤ ਨਾ ਕਰਨ ਦੀ ਚਿਤਾਵਨੀ ਦਿੱਤੀ .

ਉਕਤ ਆਗੂਆਂ ਨੇ ਕਿਹਾ ਜਥੇਬੰਦੀ ਦੀਆਂ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਕਰ ਵੀ ਸੂਬਾ ਸਰਕਾਰ ਮੁਲਾਜ਼ਮਾਂ ਦੀ ਮੁੱਖ ਮੰਗ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਵਾਉਣ ਤੇ ਚੁੱਪ ਧਾਰੀ ਹੋਈ ਹੈ. ਦੂਜੇ ਪਾਸੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸੂਬੇ ਨੂੰ ਆਰਥਿਕ ਸੰਕਟ ਵਿੱਚ ਦੱਸ ਰਹੇ ਹਨ ਜਦਕਿ ਯੂਨੀਅਨ ਵੱਲੋਂ ਬਹੁਤ ਵਾਰ ਸੁਝਾਅ ਦਿੱਤਾ ਹੈ ਕਿ ਜੇਕਰ ਸੀ.ਪੀ.ਐਫ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਘੇਰੇ ਵਿੱਚ ਲਿਆਉਦਾ ਜਾਵੇ ਤਾਂ 7000$^ਕਰੋੜ ਰੁਪਏ ਤੋਂ ਜਿਆਦਾ ਪੈਸਾ ਸੂਬਾ ਸਰਕਾਰ ਨੂੰ ਕੇਂਦਰੀ ਪੈਨਸ਼ਨ ਏਜੰਸੀ ਤੋਂ ਵਾਪਿਸ ਆਵੇਗਾ. ਜਿਸ ਨਾਲ ਸੂਬਾ ਸਰਕਾਰ ਦਾ ਆਰਥਿਕ ਸੰਕਟ ਵੀ ਖਤਮ ਹੋਵੇਗਾ ਤੇ ਮੁਲਾਜ਼ਮਾਂ ਦੇ ਮਨ ਵਿੱਚ ਨਵੀਂ ਪੈਨਸ਼ਨ ਸਕੀਮ ਨੂੰ ਲੈ ਕੇ ਬਣੀ ਬੇਭਰੋਸਗੀ ਤੋਂ ਵੀ ਛੁਕਟਾਰਾ ਮਿਲੇਗਾ ਕਿਉਂਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਨੋਟੀਫਿਕੇਸ਼ਨਾਂ ਦੀ ਤਰ੍ਹਾਂ ਮੁਲਾਜ਼ਮਾਂ ਤੇ ਨਵੀਂ ਪੈਨਸ਼ਨ ਸਕੀਮ ਲਾਗੂ ਕਰਕੇ ਉਨ੍ਹਾਂ ਦਾ ਭਵਿੱਖ ਸਰਕਾਰਾਂ ਨੇ ਕਾਰਪੋਰੇਟ ਘਰਾਣਿਆਂ ਕੋਲ ਵੇਚ ਦਿੱਤਾ ਹੈ. ਜਿਸ ਦਾ ਵਿਰੋਧ ਦੇਸ਼$ਸੂਬੇ ਭਰ ਦੇ ਲੱਖਾਂ ਕਰਮਚਾਰੀ ਕਰ ਰਹੇ ਹਨ. ਉਨ੍ਹਾਂ ਅਜੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਮੰਗ ਨੂੰ ਨਜ਼ਰਅੰਦਾਜ਼ ਕਰਨਾ ਸੂਬਾ ਸਰਕਾਰ ਨੂੰ ਭਾਰੀ ਪਵੇਗਾ. ਇਸ ਰੋਸ ਰੈਲੀ ਨੂੰ ਹੋਰਨਾਂ ਤੋ ਇਲਾਵਾ  ਰਾਜਦੀਪ ਸਿੰਘ ਸੋਢੀ ਬਲਾਕ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ ਗੁਰੂਹਰਸਹਾਏਵਿਪਨ ਲੋਟਾ  ਨਾਰੇਸ਼ ਸੈਣੀ ਖੇਤੀਬਾੜੀ ਵਿਭਾਗਵਰੁਨ ਕੁਮਾਰ ਪ੍ਰਧਾਨ ਸਿੱਖਿਆ ਵਿਭਾਗ ਮਨਿਸਟੀਰੀਅਲ ਯੂਨੀਅਨਚੰਦਨ ਰਾਣਾ ਸਿਹਤ ਵਿਭਾਗਅਮਨਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਦੁੱਗਲ ਖਜ਼ਾਨਾ ਦਫਤਰਜਸਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਕਰਮਚਾਰੀ ਦਲਗੌਰਵ ਅਰੋੜਾ ਪੀ.ਡਬਲਯੂ.ਡੀ.ਸ਼ੀਤਲ ਅਸੀਜਾ ਲੋਕ ਨਿਰਮਾਣ ਵਿਭਾਗਹਰਭਗਵਾਨ ਜ਼ਿਲ੍ਹਾ ਪ੍ਰੀਸ਼ਦਸਿਮਰਨਜੀਤ ਸਿੰਘ ਫਾਰੈਸਟ ਗਾਰਡ ਯੂਨੀਅਨਸਿਮਰਨਜੀਤ ਸਿੰਘ ਨਹਿਰੀ ਪਟਵਾਰ ਯੂਨੀਅਨਏਕਮ ਜੀਤ ਸਿੰਘ ਰੈਵੀਨਿਊ ਪਟਵਾਰ ਯੂਨੀਅਨਸੁਨੀਲ ਕੰਬੋਜ਼ ਈ.ਟੀ.ਟੀ. ਯੂਨੀਅਨਰਾਜਿੰਦਰ ਸਿੰਘ ਰਾਜਾ ਅਤੇ ਰੇਸ਼ਮ ਸਿੰਘ ਬੀ.ਐਡ ਫਰੰਟ ਘੱਲ ਖੁਰਦਤਲਵਿੰਦਰ ਸਿੰਘ ਈ.ਟੀ.ਟੀ. ਘੱਲ ਖੁਰਦਗੁਰਮੁੱਖ ਸਿੰਘ ਜੂਨੀਅਰ ਇੰਜੀਨੀਅਰ ਐਸੋਸੀਏਸ਼ਨਬਲਕਾਰ ਸਿੰਘ ਮਾੜੀ ਮੇਘਾਮਹਿੰਦਰ ਸਿੰਘ ਧਾਲੀਵਾਲਆਦਿ ਮੁਲਾਜ਼ਮ ਆਗੂਆਂ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਸੈਕੜੇ ਮੁਲਾਜ਼ਮਾਂ ਪੂਰੇ ਜੋਸ਼ ਨਾਲ ਇਸ ਰੋਸ ਮੁਜ਼ਾਹਰੇ ਵਿਚ ਹਿੱਸਾ ਲਿਆ .

          ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਹਾਜ਼ਰ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਹਰਬਾਜ਼ੀ ਕਰਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ

 

ਫੋਟੋ ਕੈਪਸ਼ਨ :-   ਸੀ.ਪੀ.ਐਫ. ਕਰਮਚਾਰੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਡੀ.ਸੀ. ਦਫਤਰ ਸਾਹਮਣੇ ਪੰਜਾਬ ਸਰਕਾਰ ਦੀ ਅਰਥੀ ਫੂਕਦੇ ਹੋਏ .

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com