ਦਰ ਸ਼ਾਮ ਅਰੋੜਾ ਵਲੋਂ ਸੁੰਦਰ ਨਗਰ ’ਚ 12.30 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 9 ਦਸੰਬਰ:
ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਵਾਰਡ ਨੰਬਰ 14 ਦੇ ਮੁਹੱਲਾ ਸੁੰਦਰ ਨਗਰ ਵਿਖੇ ਇੰਟਰਲਾਕਿੰਗ ਟਾਈਲਾਂ ਨਾਲ ਬਨਣ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜ ਕਰਵਾ ਕੇ ਇਨ੍ਹਾਂ ਖੇਤਰਾਂ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕਈ ਵਾਰਡਾਂ ਵਿੱਚ ਲੋਕਾਂ ਨੂੰ ਲੋੜੀਂਦੀਆਂ ਮੁਢਲੀਆਂ ਸਹੂਲਤਾਂ ਯਕੀਨੀ ਬਨਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ।
ਸੁੰਦਰ ਨਗਰ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕਰੀਬ ਸਾਢੇ 12 ਲੱਖ ਰੁਪਏ ਦੀ ਲਾਗਤ ਨਾਲ ਇਹ ਇੰਟਰਲਾਕਿੰਗ ਟਾਈਲਾਂ ਵਾਲੀਆਂ ਗਲੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹਿਰੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਿਸ ਸਦਕਾ ਅੱਜ ਹਰ ਖੇਤਰ ਵਿੱਚ ਮੁਢਲੀਆਂ ਸਹੂਲਤਾਂ ਮਿਲਣ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਭਵਿੱਖੀ ਲੋੜਾਂ ਦੇ ਮੱਦੇਨਜ਼ਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਗਲੀਆਂ, ਨਾਲੀਆਂ, ਸੜਕਾਂ, ਪਾਰਕਾਂ ਤੋਂ ਇਲਾਵਾ ਨੌਜਵਾਨ ਪੀੜੀ ਨੂੰ ਨਿੱਗਰ ਬਨਾਉਣ ਲਈ ਖੇਡਾਂ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਤਰਜ਼ੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਕਈ ਵਿਕਾਸ ਕਾਰਜ ਮੁਕੰਮਲ ਹੋਣ ਦੇ ਨਾਲ-ਨਾਲ ਚੱਲ ਰਹੇ ਪ੍ਰੋਜੇਕਟਾਂ ਦੀ ਰਫਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਸ਼ਹਿਰ ਵਾਸੀਆਂ ਨੂੰ ਲੋੜੀਂਦੀਆਂ ਸਹੂਲਤਾਂ ਜਲਦ ਤੋਂ ਜਲਦ ਯਕੀਨੀ ਬਨਾਈਆਂ ਜਾ ਸਕਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ.ਐਸ.ਆਈ.ਡੀ.ਸੀ. ਦੇ ਵਾਈਸ ਚੇਅਰਮੈਨ ਬ੍ਰਹਮ ਸ਼ੰਕਰ ਜਿੰਪਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਸਾਬਕਾ ਕੌਂਸਲਰ ਬਲਵਿੰਦਰ ਕੁਮਾਰ ਬਿੰਦੀ, ਨਵੀਨ ਕੁਮਾਰ, ਸੰਦੀਪ ਕੁਮਾਰ, ਸ਼ਕਤੀ ਵਰਮਾ, ਅਸ਼ਵਨੀ ਕੁਮਾਰ, ਗੁਰਦੀਪ ਠੇਕੇਦਾਰ, ਲਕਸ਼ਮੀ ਦੇਵੀ, ਮਨਜੀਤ ਕੌਰ, ਜੋਗਿਦਰ ਕੌਰ, ਕਮਲੇਸ਼, ਕੁਲਦੀਪ ਕੌਰ, ਸੁਰਜੀਤ ਕੌਰ, ਰਾਜ ਰਾਣੀ, ਸਿਮਰ ਕੌਰ ਆਦਿ ਹਾਜ਼ਰ ਸਨ।