ਫਰੀਦਕੋਟ: 6 ਵਿਅਕਤੀਆਂ ਨੂੰ ਤੰਦਰੁਸਤ ਹੋਣ ਤੇ ਹਸਪਤਾਲ ‘ਚੋ ਮਿਲੀ ਛੁੱਟੀ
ਫਰੀਦਕੋਟ 15 ਜੂਨ : ਪੰਜਾਬ ਸਰਕਾਰ ਮਿਸ਼ਨ ਫਤਿਹ ਤਹਿਤ ਜਿੱਥੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਪ੍ਰਤੀ ਵੱਡੀ ਪੱਧਰ ਤੇ ਜਾਗਰੂਕ ਕੀਤਾ ਜਾ ਰਿਹਾ ਹੈ। ਉੱਥੇ ਕਰੋਨਾ ਤੋਂ ਪੀੜਤ ਮਰੀਜਾਂ ਦਾ ਇਲਾਜ ਵੀ ਸਫਲਤਾ ਪੂਰਵਕ ਚਲ ਰਿਹਾ ਹੈ। ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਹੋਰ 6 ਮਰੀਜ ਕਰੋਨਾ ਖਿਲਾਫ ਜੰਗ ਜਿੱਤ ਤੇ ਵਾਪਸ ਘਰਾਂ ਨੂੰ ਪਰਤੇ। ਇਹ ਜਾਣਕਾਰੀ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦਿੱਤੀ।
ਸਿਹਤ ਵਿਭਾਗ ਵੱਲੋਂ 6991 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ ਤੇ 6579 ਰਿਪੋਰਟਾਂ ਨੈਗੇਟਿਵ ਆਈਆਂ ਹਨ। 229 ਸੈਂਪਲਾਂ ਦੇ ਨਤੀਜੇ ਆਉਣੇ ਅਜੇ ਬਾਕੀ ਹਨ।6 ਹੋਰ ਵਿਅਕਤੀਆਂ ਨੂੰ ਅੱਜ ਤੰਦਰੁਸਤ ਹੋਣ ਤੇ ਹਸਪਾਤਲ ਤੋਂ ਛੁੱਟੀ ਦੇ ਦਿੱਤੀ ਗਈ ਹੈ।ਜਿਲਾ ਫਰੀਦਕੋਟ ‘ਚ ਐਕਟਿਵ ਕੇਸਾਂ ਦੀ ਗਿਣਤੀ ਹੁਣ 14 ਰਹਿ ਗਏ ਹਨ।ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਕੋਟਕਪੂਰਾ,ਜੈਤੋ,ਬਾਜਾਖਾਨਾ,ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।ਅੱਜ ਸਿਹਤ ਵਿਭਾਗ ਦੀ ਟੀਮ ਨੇ 250 ਕੋਰੋਨਾ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਹਨ।ਜ਼ਿਲੇ ਅੰਦਰ ਵੱਖ-ਵੱਖ ਸਥਾਨਾਂ ਤੇ ਕਿਸੇ ਐਂਮਰਜੈਂਸੀ ਨਾਲ ਨਿਜੱਠਣ ਲਈ ਆਈਸੋਲੇਸ਼ਨ ਵਾਰਡ ਵੀ ਸਥਾਪਿਤ ਕੀਤੇ ਗਏ ਹਨ।
ਸਿਹਤ ਵਿਭਾਗ ਫਰੀਦਕੋਟ ਵਿੱਚ ਕੋਵਿਡ-19 ਦਾ ਇੱਕ ਪਾਜ਼ੀਟਿਵ ਕੇਸ ਸਥਾਨਕ ਡੋਗਰ ਬਸਤੀ ਤੋਂ ਆਇਆ ਹੈ।ਪਾਜ਼ੀਟਿਵ ਆਇਆ 16 ਸਾਲਾ ਲੜਕਾ ਆਪਣੇ ਮਾਤਾ-ਪਿਤਾ ਨਾਲ ਗੁੜਗਾਓਂ ਤੋਂ ਆਇਆ ਸੀ ਅਤੇ ਸਿਹਤ ਵਿਭਾਗ ਨੇ ਪਰਿਵਾਰ ਦੇ ਤਿੰਨਾਂ ਮੈਂਬਰਾਂ ਦਾ ਕੋਰੋਨਾ ਸੈਂਪਲ 12 ਜੂਨ ਨੂੰ ਇਕੱਤਰ ਕੀਤੇ ਸਨ।ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਮੁਤਾਬਕ ਇਕੱਲੇ ਲੜਕੇ ਦੀ ਹੀ ਰਿਪੋਰਟ ਪਾਜ਼ੀਟਿਵ ਆਈ ਹੈ ਜਦਕੇ ਮਾਤਾ ਪਿਤਾ ਦੀ ਰਿਪੋਰਟ ਨੈਗੇਟਿਵ ਆਈ ਹੈ ।ਪਾਜ਼ੀਟਿਵ ਆਏ ਲੜਕੇ ਨੂੰ ਸਥਾਨਕ ਗੂਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ ਅਤੇ ਮਾਤਾ-ਪਿਤਾ ਨੂੰ ਘਰ ਵਿੱਚ ਇਕਾਂਤਵਾਸ ਕਰ ਦਿੱਤਾ ਗਿਆ ਹੈ।
ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ.ਮਨਜੀਤ ਕ੍ਰਿਸ਼ਨ ਭੱਲਾ ਅਤੇ ਮੀਡੀਆ ਇੰਚਾਰਜ ਕੋਵਿਡ-19 ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਲੋਕਾਂ ਨੂੰ ਕੋਰੋਨਾ ਦੀ ਰੋਕਥਾਮ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ ।ਜ਼ਿਲਾ ਐਪੇਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਡਾ.ਅਨੀਤਾ ਚੌਹਾਨ ਨੇ ਦੱਸਿਆ ਕਿ ਪਾਜ਼ੀਟਿਵ ਆਏ ਕੇਸ ਦੇ ਸੰਪਰਕ ‘ਚ ਆਏ ਵਿਅਕਤੀਆਂ ਦੀ ਭਾਲ ਲਈ ਯਤਨ ਜਾਰੀ ਹਨ।ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਕੰਟਰੋਲ ਰੁਮ ਨੰਬਰ 01639-250947 ਜਾਂ ਟੋਲ-ਫਰੀ ਨੰਬਰ 104 ਤੇ ਕਾਲ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ।