ਫਰੀਦਕੋਟ ਕਰੋਨਾ ਪਾਜਟਿਵ ਮਰੀਜ਼ ਪੂਰੀ ਤਰ੍ਹਾਂ ਠੀਕ , ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਚੱਲ ਰਿਹਾ ਹੈ ਇਲਾਜ: ਡਿਪਟੀ ਕਮਿਸ਼ਨਰ

– ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿ ਕੇ ਸਮਾਜਿਕ ਦੂਰੀ ਬਣਾਈ ਰੱਖਣ ,ਘਰ ਵਿੱਚ ਰਹਿਣ ਦੀ ਅਪੀਲ

– ਜ਼ਿਲ੍ਹਾ ਮੈਜਿਸਟਰੇਟ ਫ਼ਰੀਦਕੋਟ ਅਤੇ ਐਸਐਸਪੀ ਫ਼ਰੀਦਕੋਟ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ

ਫਰੀਦਕੋਟ, 4 ਅਪ੍ਰੈਲ -ਫ਼ਰੀਦਕੋਟ ਜ਼ਿਲ੍ਹੇ ਵਿੱਚ ਪਹਿਲਾਂ ਕਰੋਨਾ ਚ ਪਾਜ਼ਿਟਿਵ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਫ਼ਰੀਦਕੋਟ ਦੇ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮਨਜੀਤ ਸਿੰਘ ਢੇਸੀ ਵੱਲੋਂ ਵੱਖ ਵੱਖ ਵਿਭਾਗਾਂ ਦੇ  ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਸਥਿਤੀ ਦਾ ਜਾਇਜ਼ਾ ਲਿਆ ਗਿਆ।

ਇਸ ਉਪਰੰਤ ਡਿਪਟੀ ਕਮਿਸ਼ਨਰ ਕੁਮਾਰ ਸੌਰਵ ਰਾਜ ਨੇ ਦੱਸਿਆ ਕਿ ਸ਼ਹਿਰ ਵਿੱਚ ਇੱਕ ਵਿਅਕਤੀ ਦੀ ਕਰੋਨਾ ਪਾਜ਼ਿਟਿਵ ਰਿਪੋਰਟ ਆਈ ਹੈ ਜਿਸ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਵਿਸ਼ੇਸ਼ ਵਾਰਡ ਵਿਖੇ ਭਰਤੀ ਕਰਾਇਆ ਗਿਆ ਹੈ ਉਨ੍ਹਾਂ ਕਿਹਾ ਕਿ ਮਰੀਜ਼ ਦੀ ਹਾਲਤ ਬਿਲਕੁਲ ਸਥਿਰ ਹੈ ਤੇ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਦੇ ਉਸ ਇਲਾਕੇ ਨੂੰ ਸਿਰਫ ਇਤਿਹਾਤ ਵਜੋਂ ਬੈਰੀਕੇਟਿੰਗ ਰਾਹੀਂ ਨਾਕੇਬੰਦੀ ਕਰਕੇ ਸੀਲ ਕੀਤਾ ਗਿਆ ਹੈ ਤਾਂ ਜੋ ਬਾਹਰ ਤੋਂ ਕੋਈ ਵੀ ਵਿਅਕਤੀ ਉਸ ਇਲਾਕੇ ਵਿੱਚ ਦਾਖਲ ਨਾ ਹੋਵੇ।ਉਨ੍ਹਾਂ ਕਿਹਾ ਕਿ ਉਸ ਇਲਾਕੇ ਵਿੱਚ ਡਾਕਟਰ ਮੈਡੀਕਲ ਸਟਾਫ਼ ਪੁਲੀਸ ਸਮੇਤ ਹੋਰ ਕਈ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਰਹਿੰਦੇ ਹਨ ਤੇ ਉਨ੍ਹਾਂ ਸਮੇਤ ਲੋਕਾਂ ਨੂੰ ਜਿਨ੍ਹਾਂ ਕੋਲ ਕਰਫਿਊ ਪਾਸ ਹਨ ਬਾਹਰ ਆਉਣ ਜਾਣ ਤੇ ਕੋਈ ਰੋਕ ਨਹੀਂ ਹੈ ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਬਿਲਕੁਲ ਸੁਚੇਤ ਰਹਿਣ। ਜ਼ਿਲ੍ਹਾ ਪ੍ਰਸ਼ਾਸਨ ਕਰੋਨਾ ਵਾਇਰਸ ਨੂੰ ਜ਼ਿਲ੍ਹੇ ਵਿੱਚ ਅੱਗੇ ਪਹਿਲਾਂ ਤੋਂ ਰੋਕਣ ਲਈ ਪੂਰੀ ਤਰ੍ਹਾਂ ਚੌਕਸ ਹੈ ਅਤੇ ਇਸ ਮੁਹਿੰਮ ਦੇ ਵਿੱਚ ਸਮੂਹ ਜ਼ਿਲ੍ਹਾ ਵਾਸੀਆਂ ਦੀ ਮੁਕੰਮਲ ਸਹਾਇਤਾ ਦੀ ਲੋੜ ਹੈ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਕਿਸੇ ਵੀ ਸਥਿਤੀ ਲਈ ਜ਼ਿਲ੍ਹੇ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਨੰਬਰ

01639-250338,256060,ਕਰੋਨਾ ਵਾਇਰਸ ਸਬੰਧੀ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰ 01639-250947 ,88948-28880 ਅਤੇ ਜ਼ਿਲ੍ਹਾ ਪੱਧਰੀ ਪੁਲੀਸ ਕੰਟਰੋਲ ਰੂਮ ਨੰਬਰ 01639-250713,250731,75270-17100 ਤੇ ਕਿਸੇ ਸਮੇਂ ਵੀ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਕਰਫਿਊ ਦੌਰਾਨ ਜ਼ਰੂਰੀ ਵਸਤਾਂ ਜਿਵੇਂ ਕਿ ਰਾਸ਼ਨ ਦੁੱਧ ਸਬਜ਼ੀਆਂ ਦਵਾਈਆਂ ਆਦਿ ਦੀ ਘਰਾਂ ਤੱਕ ਸਪਲਾਈ ਪਹਿਲਾਂ ਵਾਂਗ ਹੀ ਨਿਰੰਤਰ ਜਾਰੀ ਰਹੇਗੀ ਅਤੇ ਕਿਸੇ ਵੀ ਜ਼ਿਲ੍ਹਾ ਵਾਸੀ ਨੂੰ ਘਬਰਾਉਣ ਦੀ ਲੋੜ ਨਹੀਂ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਕਰਫਿਊ ਦੇ ਨਿਯਮਾਂ ਦੀ ਪਾਲਣਾ ਕਰਕੇ ਘਰਾਂ ਵਿੱਚ ਰਹਿਣਾ ਚਾਹੀਦਾ ਹੈ ਅਤੇ ਆਪਣੀ ਤੇ ਆਪਣੇ ਪਰਿਵਾਰ ਦੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਸਮਾਜਕ ਦੂਰੀ ਬਹੁਤ ਜ਼ਰੂਰੀ ਹੈ ਤੇ ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਹੀ ਰਹਿਣ।  

Read more