Tuesday 27 October 2020

ਸੂਬੇ ਚੋਂ ਫਰੀਦਕੋਟ ਜਿਲੇ ਦੇ ਅਧਿਆਪਕ ਨੂੰ ਮਿਲੇਗਾ “ਨੈਸ਼ਨਲ ਅਧਿਆਪਕ ਐਵਾਰਡ 2020”

- Posted on 03 September 2020


ਡਿਪਟੀ ਕਮਿਸ਼ਨਰ ਫਰੀਦਕੋਟ ਨਿਭਾਉਣਗੇ ਐਵਾਰਡ ਦੇਣ ਦੀ ਰਸਮ
ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਅਤੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋਂ ਨੇ ਦਿੱਤੀ ਮੁਬਾਰਕਬਾਦ
    ਫ਼ਰੀਦਕੋਟ, 3 ਸਤੰਬਰ

5 ਸਤੰਬਰ ਨੂੰ ਅਧਿਆਪਕ ਦਿਵਸ ਤੇ ਕੇਂਦਰ ਸਰਕਾਰ ਵਲੋਂ ਦਿੱਤੇ ਜਾਣ ਵਾਲੇ “ਨੈਸ਼ਨਲ ਅਧਿਆਪਕ ਐਵਾਰਡ 2020 ਲਈ ਸੂਬੇ ਵਿਚੋਂ ਫਰੀਦਕੋਟ ਜਿਲੇ ਦੇ ਪਿੰਡ ਵਾੜਾ ਭਾਈਕਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਸ੍ਰੀ ਰਾਜਿੰਦਰ ਕੁਮਾਰ ਦੀ ਚੋਣ ਹੋਈ ਸੀ । ਸੂਬੇ ਭਰ ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਅਤੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਹਲਕਾ ਵਿਧਾਇਕ ਫ਼ਰੀਦਕੋਟ ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਫ਼ਰੀਦਕੋਟ ਜ਼ਿਲੇ ਦਾ ਨਾਂ ਰੋਸ਼ਨ ਕਰਨ ਤੇ ਅਧਿਆਪਕ ਸ੍ਰੀ ਰਾਜਿੰਦਰ ਕੁਮਾਰ ਨੂੰ ਵਧਾਈ ਦਿੱਤੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕਾਫ਼ੀ ਸੁਧਾਰ ਕੀਤਾ ਗਿਆ ਹੈ। ਪੰਜਾਬ ਦੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਗਿਆ ਹੈ ਜਿਸ ਨਾਲ ਸਰਕਾਰੀ ਸਕੂਲਾਂ ਦੇ ਦਾਖਲੇ ਵਿਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ। ਉਨਾਂ ਕਿਹਾ ਕਿ ਅਜਿਹੇ ਮਿਹਨਤੀ ਅਧਿਆਪਕ ਸੂਬੇ ਦੇ ਦੂਜੇ ਅਧਿਆਪਕਾਂ ਲਈ ਮਿਸਾਲ ਅਤੇ ਚਾਨਣ ਮੁਨਾਰਾ ਹਨ।

 ਜਿਲਾ ਸਿਖਿਆ ਅਫਸਰ ਪ੍ਰਾਇਮਰੀ ਫ਼ਰੀਦਕੋਟ ਸ੍ਰੀ ਕਮਲਜੀਤ ਤਾਹੀਮ  ਨੇ ਦੱਸਿਆ ਕਿ ਅਧਿਆਪਕ ਰਜਿੰਦਰ ਕੁਮਾਰ ਨੂੰ ਇਹ ਐਵਾਰਡ ਕੇਂਦਰ ਸਰਕਾਰ ਵਲੋਂ 5 ਸਤੰਬਰ 2020 ਨੂੰ ਦਿੱਲੀ ਵਿਖੇ ਦਿੱਤਾ ਜਾਣਾ ਸੀ ਪਰ ਕੋਵਿਡ 19 ਦੀ ਮਹਾਂਮਾਰੀ ਦੌਰਾਨ ਹੁਣ ਸਰਕਾਰ ਨੇ ਇਹ ਐਵਾਰਡ ਵੈਬੀਨਾਰ ਕਰ ਕੇ ਦੇਣ ਦਾ ਫੈਸਲਾ ਲਿਆ ਹੈ। ਉਨਾਂ ਦੱਸਿਆ ਕਿ ਉਹਨਾਂ ਨੂੰ ਸਰਕਾਰ ਵਲੋਂ ਇਕ ਪੱਤਰ ਮਿਲਿਆ ਹੈ ਜਿਸ ਤਹਿਤ 5 ਸਤੰਬਰ ਨੂੰ ਦਿੱਤੇ ਜਾਣ ਵਾਲੇ “ਨੈਸ਼ਨਲ ਅਧਿਆਪਕ ਐਵਾਰਡ 2020” ਹੁਣ ਵੈਬੀਨਾਰ ਰਾਹੀਂ ਦਿੱਤਾ ਜਾਵੇਗਾ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਮਲ ਕੁਮਾਰ ਸੇਤੀਆ, ਆਈ.ਏ.ਐਸ ਵਿਸ਼ੇਸ਼ ਸਮਾਗਮ ਰਾਹੀਂ ਅਧਿਆਪਕ ਰਾਜਿੰਦਰ ਕੁਮਾਰ ਨੂੰ ਇਹ ਐਵਾਰਡ ਦੇਣਗੇ ਜਿਸ ਵਿਚ ਇਕ ਸਰਟੀਫਿਕੇਟ ਅਤੇ ਸਿਲਵਰ ਮੈਡਲ ਹੋਵੇਗਾ।ਉਹਨਾਂ ਦੱਸਿਆ ਕਿ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ਅਤੇ ਡਿਪਟੀ ਕਮਿਸ਼ਨਰ ਦਫਤਰ ਫਰੀਦਕੋਟ ਵਿਖੇ 5 ਸਤੰਬਰ ਨੂੰ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਮਲ ਕੁਮਾਰ ਸੇਤੀਆ ਵਲੋਂ ਇਹ ਐਵਾਰਡ ਦਿੱਤਾ ਜਾਵੇਗਾ। ਇਸ ਮੌਕੇ ਉਪ ਜ਼ਿਲਾ ਸਿੱਖਿਆ ਅਫ਼ਸਰ ਮੈਡਮ ਮਨਿੰਦਰ ਕੋਰ ਅਤੇ ਜ਼ਿਲਾ ਮੀਡੀਆ ਕੋਆਰਡੀਨੇਟਰ ਸ੍ਰੀ ਸੱਤਪਾਲ ਵੀ ਹਾਜ਼ਰ ਸਨ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com