ਫਰੀਦਕੋਟ : ਮਿਸ਼ਨ ਫਤਹਿ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ
ਫਰੀਦਕੋਟ, 12 ਜੂਨ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਨੋਵਲ ਕਰੋਨਾ ਵਾਇਰਸ ਦੇ ਫੈਲਾਅ ਨੂੰ ਅੱਗੇ ਵੱਧਣ ਤੋਂ ਰੋਕਣ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਮਿਸ਼ਨ ਫਤਿਹ ਮੁਹਿੰਮ ਤਹਿਤ ਜਿਲ•ੇ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਪਹਿਲਾਂ ਹੀ ਸਰਗਰਮੀਆਂ ਜਾਰੀ ਹਨ ਅਤੇ ਇਸ ਤਹਿਤ 15 ਜੂਨ ਤੋਂ 21 ਜੂਨ ਤੱਕ ਜਿਲ•ੇ ਵਿੱਚ ਵੱਖ ਵੱਖ ਜਾਗਰੂਕਤਾ ਸਰਗਰਮੀਆਂ ਦਾ ਆਯੋਜਨਾ ਕੀਤਾ ਜਾਵੇਗਾ ਅਤੇ ਕਰੋਨਾ ਵਿਰੁੱਧ ਜੰਗ ਲੜਨ ਵਾਲੇ ਯੋਧਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜਿਲ•ਾ ਪੱਧਰ ਅਮਲ ਕਮੇਟੀ ਸ੍ਰੀ ਕੁਮਾਰ ਸੌਰਭ ਰਾਜ ਨੇ ਸਮੂਹ ਐਸ.ਡੀ.ਐਮਜ਼ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੀ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦੌਰਾਨ ਆਂਗਨਵਾੜੀ ਵਰਕਰਾਂ, ਸਰਪੰਚਾਂ, ਵੱਖ ਵੱਖ ਐਨ.ਜੀ.ਓਜ਼, ਪੁਲਿਸ ਵਿਭਾਗ,, ਅਤੇ ਜਿਲ•ੇ ਦੀਆਂ ਵੱਖ ਵੱਖ ਭਲਾਈ ਕਮੇਟੀਆਂ ਵੱਲੋਂ ਲੋਕਾਂ ਨੂੰ ਸਮਾਜਿਕ ਦੂਰੀ ਬਣਾਈ ਰੱਖਣ, ਮਾਸਕ ਪਹਿਨਣ , ਸਮੇਂ ਸਮੇਂ ਤੇ ਹੱਥ ਧੋਣ ਅਤੇ ਲੋੜ ਅਨੁਸਾਰ ਘਰਾਂ ਤੋਂ ਬਾਹਰ ਨਿਕਲਣ ਆਦਿ ਹਦਾਇਤਾਂ ਸਬੰਧੀ ਘਰ ਘਰ ਜਾ ਕੇ ਜਾਗਰੂਕ ਕੀਤਾ ਜਾਵੇਗਾ । ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ ਜਿਲ•ੇ ਵਿੱਚ ਕਰੋਨਾ ਵਿਰੁੱਧ ਜੰਗ ਲੜਨ ਵਾਲੇ ਯੋਧਿਆਂ ਦੀ ਪਛਾਣ ਕਰਕੇ ਉਨ•ਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਉਨ•ਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਐਨ.ਜੀ.ਓ, ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ, ਲੋਕਾਂ ਵਾਸਤੇ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਲਈ ਆਪਣਾ ਯੋਗਦਾਨ ਪਾਉਣ ਤਾਂ ਜੋ ਪੰਜਾਬ ਪਹਿਲਾਂ ਵਾਂਗ ਇਸ ਮੁਸ਼ਕਿਲ ਘੜੀ ਵਿੱਚ ਵੀ ਜੇਤੂ ਹੋ ਕੇ ਨਿਕਲੇ।
ਇਸ ਮੌਕੇ ਸ੍ਰੀ ਮਹਿੰਦਰਪ੍ਰੀਤ ਸਿੰਘ ਸਹੋਤਾ ਏ.ਡੀ.ਸੀ. ਵਿਕਾਸ, ਐਸ.ਡੀ.ਐਮ. ਫਰੀਦਕੋਟ ਸ: ਪਰਮਦੀਪ ਸਿੰਘ, ਐਸ.ਡੀ.ਐਮ. ਕੋਟਕਪੂਰਾ ਮੇਜਰ ਅਮਿਤ ਸਰੀਨ, ਐਸ.ਡੀ.ਐਮ. ਜੈਤੋ ਡਾ. ਮਨਦੀਪ ਕੌਰ, ਸਹਾਇਕ ਕਮਿਸ਼ਨਰ ਸ੍ਰੀ ਤਰਸੇਮ ਚੰਦ, ਸਿਵਲ ਸਰਜਨ ਡਾ. ਰਜਿੰਦਰ ਕੁਮਾਰ, ਡੀ.ਆਈ.ਓ. ਸ੍ਰੀ ਅਨਿਲ ਕਟਿਆਰ, ਡੀ.ਡੀ.ਪੀ.ਓ. ਮੈਡਮ ਬਲਜੀਤ ਕੌਰ,ਜਿਲ•ਾ ਪ੍ਰੋਗਰਾਮ ਅਫਸਰ ਸ੍ਰੀਮਤੀ ਕਿਰਤਪ੍ਰੀਤ ਕੌਰ, ਸ੍ਰੀਮਤੀ ਪਰਮਿੰਦਰ ਕੌਰ ਜਿਲ•ਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ, ਸ: ਸੇਵਾ ਸਿੰਘ ਐਸ.ਪੀ.ਐਚ., ਪ੍ਰਦੀਪ ਦਿਉੜਾ ਡਿਪਟੀ ਡੀ.ਓ., ਡਾ. ਅਮਨਦੀਪ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ, ਸ੍ਰੀ ਜਸਬੀਰ ਜੱਸੀ, ਸ੍ਰੀ ਮਹਿੰਦਰਪਾਲ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।