ਮੋਹਾਲੀ ਜਿਲ੍ਹੇ ਤੋਂ ਕਿਸਾਨ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਸ਼ਾਮਿਲ ਹੋਣ ਲਈ ਰਵਾਨਾ
ਪੰਜਾਬਅੱਪਡੇਟ, ਮੋਹਾਲੀ
ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਲੈ ਕੇ ਦਿੱਲੀ ਦੇ ਬਾਡਰਾਂ ‘ਤੇ ਚੱਲ ਰਹੇ ਸੰਘਰਸ਼ ਵਿੱਚ ਸ਼ਾਮਿਲ ਹੋਣ ਲਈ ਮੋਹਾਲੀ ਜਿਲ੍ਹੇ ਦੇ ਪਿੰਡ ਨੱਗਲ ਫੈਜ਼ਗੜ੍ਹ ਤੋਂ ਇਕ ਜਥਾ ਗੁਰਜੰਟ ਸਿੰਘ ਦੀ ਅਗਵਾਈ ਹੇਠ ਰਵਾਨਾ ਹੋਇਆ।ਇਸ ਮੌਕੇ ਉਨ੍ਹਾਂ ਦੱਸਿਆ ਕਿ ਅਸੀਂ ਸੰਘਰਸ਼ ਕਰ ਰਹੇ ਆਪਣੇ ਸਾਥੀਆਂ ਦਾ ਸਾਥ ਦੇਣ ਲਈ ਰਾਸ਼ਨ ਲੈ ਕੇ ਜਾ ਰਹੇ ਹਾਂ ਅਤੇ ਕੇਂਦਰ ਸਰਕਾਰ ਦੇ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਵਾਪਿਸ ਮੁੜਾਂਗੇ।ਜਥੇ ਦੀ ਅਗਵਾਈ ਕਰ ਰਹੇ ਗੁਰਜੰਟ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਕਿਸਾਨਾਂ ਲਈ ਮੌਤ ਦਾ ਵਰੰਟ ਹਨ ਅਤੇ ਅਸੀਂ ਇਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਸਵੀਕਾਰ ਨਹੀਂ ਕਰਾਂਗੇ।ਦਿੱਲੀ ਲਈ ਰਵਾਨਾ ਹੋਣ ਵਾਲੇ ਜਥੇ ਵਿੱਚ ਹਰਦੀਪ ਸਿੰਘ, ਵਰਿੰਦਰ ਸਿੰਘ, ਸੁਖਬੀਰ ਸਿੰਘ, ਕਿਰਨਪ੍ਰੀਤ ਸਿੰਘ, ਧਰਮਪ੍ਰੀਤ ਸਿੰਘ, ਕਮਲਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਪਰਮਬੀਰ ਸਿੰਘ ਵੀ ਸ਼ਾਮਿਲ ਹਨ।