30 November 2020 10:20 am

ਪੰਜਾਬ ਸਟੇਟ ਲਾਅਨ ਟੈਨਿਸ ਦੇ ਅੰਮ੍ਰਿਤਸਰ ਵਿਖੇ ਹੋਏ ਫਾਈਨਲ ਮੁਕਾਬਲੇ

- Posted on 08 November 2020

ਅੰਮ੍ਰਿਤਸਰ 8 ਨਵੰਬਰ 

ਪੰਜਾਬ ਸਟੇਟ ਲਾਅਨ ਟੈਨਿਸ ਐਸ਼ੋਸੀਏਸ਼ਨ ਕੰਪਨੀ ਬਾਗ ਵਿਖੇ ਟੈਨਿਸ ਦੇ ਫਾਈਨਲ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਮੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ।

ਸ੍ਰੀ ਸੋਨੀ ਨੇ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਅੰਮ੍ਰਿਤਸਰ ਵਿਖੇ ਲਾਅਨ ਟੈਨਿਸ ਦੇ ਫਾਈਨਲ ਮੁਕਾਬਲੇ ਹੋਏ ਹਨ। ਉਨਾਂ ਦੱਸਿਆ ਕਿ ਵੰਡ ਤੋਂ ਪਹਿਲਾਂ ਲਾਹੌਰ ਵਿਖੇ ਲਾਅਨ ਟੈਨਿਸ ਦੇ ਐਸ਼ੋਸੀਏਸ਼ਨ ਹੁੰਦੇ ਸੀ ਜੋ ਬਾਅਦ ਵਿੱਚ ਅੰਮ੍ਰਿਤਸਰ ਵਿਖੇ ਆ ਕੇ ਪੰਜਾਬ ਸਟੇਟ ਲਾਅਨ ਐਸ਼ੋਸੀਏਸ਼ਨ ਬਣੀ। ਉਨਾਂ ਦੱਸਿਆ ਕਿ ਇਸ ਐਸ਼ੋਸੀਏਸ਼ਨ ਤੋਂ ਕਈ ਖਿਡਾਰੀ ਨੈਸ਼ਨਲ ਪੱਧਰ ਤੇ ਵੀ ਖੇਡੇ ਹਨ। ਸ੍ਰੀ ਸੋਨੀ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨਾਂ ਕਿਹਾ ਕਿ ਖੇਡਾਂ ਦੇ ਨਾਲ ਹੀ ਅਸੀਂ ਸ਼ਰੀਰਕ ਤੌਰ ਤੇ ਹੀ ਨਹੀਂ ਬਲਕਿ ਮਾਨਸਿਕ ਤੌਰ ਤੇ ਵੀ ਤੰਦਰੁਸਤ ਹੁੰਦੇ ਹਾਂ।

ਸ੍ਰੀ ਸੋਨੀ ਨੇ ਐਸ਼ੋਸੀਏਸ਼ਨ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਕੰਪਨੀ ਬਾਗ ਦੀ ਨੁਹਾਰ ਨੂੰ ਬਦਲਿਆ ਜਾਵੇਗਾ ਅਤੇ 84 ਏਕੜ ਵਿੱਚ ਫੈਲੇ ਇਸ ਪਾਰਕ ਦੇ ਆਲੇ ਦੁਆਲੇ ਰੰਗ ਬਿਰੰਗੇ ਫੁੱਲ ਵੀ ਲਗਾਏ ਜਾਣਗੇ। ਉਨਾਂ ਕਿਹਾ ਕਿ ਸ਼ਹਿਰ ਦੇ ਅੰਦਰ ਤੇਜੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਆਉਂਦੇ ਕੁਝ ਹੀ ਮਹੀਨਿਆਂ ਵਿੱਚ ਸ਼ਹਿਰ ਦੀ ਨੁਹਾਰ ਨੂੰ ਵੀ ਬਦਲ ਦਿੱਤਾ ਜਾਵੇਗਾ।

ਇਸ ਮੌਕੇ ਬੋਲਦਿਆਂ ਨਗਰ ਨਿਗਮ ਦੇ ਮੇਅਰ ਸ: ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਲਾਕਡਾਊਨ ਦੌਰਾਨ ਕੰਪਨੀ ਬਾਗ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਖੜੋਤ ਆ ਗਈ ਸੀ,  ਜਿਨਾਂ ਨੂੰ ਹੁਣ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ। ਮੇਅਰ ਨੇ ਦੱਸਿਆ ਕਿ ਸਮਾਰਟ ਸਿਟੀ ਤਹਿਤ ਸ਼ਹਿਰ ਦੀ ਸਾਰੇ ਪਾਰਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਵਿਕਾਸ ਦੇ ਕੰਮਾਂ ਵਿੱਚ ਕੋਈ ਵੀ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ। ਸ: ਰਿੰਟੂ ਨੇ ਪੰਜਾਬ ਸਟੇਟ ਲਾਅਨ ਟੈਨਿਸ ਐਸ਼ੋਸੀਏਸ਼ਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਫਾਈਨਲ ਟੂਰਨਾਮੈਂਟ ਅੰਮ੍ਰਿਤਸਰ ਵਿਚ ਕਰਵਾਉਣਾ ਬਹੁਤ ਹੀ ਚੰਗਾ ਉਪਰਾਲਾ ਹੈ।  ਉਨਾਂ ਐਸ਼ੋਸੀਏਸ਼ਨ ਨੂੰ ਵਿਸ਼ਵਾਸ ਦਵਾਇਆ ਕਿ ਹਰ ਸੰਭਵ ਮਦਦ ਪ੍ਰਸ਼ਾਸ਼ਨ ਵਲੋਂ ਕੀਤੀ ਜਾਵੇਗੀ।

ਇਸ ਮੌਕੇ ਐਸ਼ੋਸੀਏਸ਼ਨ ਦੇ ਸਕੱਤਰ ਸ: ਚਰਨਜੀਤ ਸਿੰਘ ਚੱਡਾਪ੍ਰਧਾਨ ਸ: ਸਰਬਜੀਤ ਸਿੰਘ ਰਾਜੂ ਸੀਨੀਅਰ ਵਾਇਜ ਪ੍ਰਧਾਨ ਹਰਪਿੰਦਰ ਸਿੰਘ ਗਿੱਲਸ੍ਰੀ ਗਿਰੀਸ਼ ਅਹੁਜਾਉਪ ਪ੍ਰਧਾਨ ਬੁਲੰਦ ਇਕਬਾਲ ਸਿੰਘਸ੍ਰੀ ਵਿਨੋਦ ਅਗਰਵਾਲਟੂਰਨਾਮੈਂਟ ਦੇ ਡਾਇਰੈਕਟਰ ਅਮਿਤ ਵਧਵਾਸ: ਗੁਰਦੇਵ ਸਿੰਘ ਦਾਰਾਸ: ਪਰਮਜੀਤ ਸਿੰਘ ਚੋਪੜਾਸ: ਸਰਬਜੀਤ ਸਿੰਘ ਲਾਟੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖਿਡਾਰੀ ਮੌਜੂਦ ਸਨ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com