19 Apr 2021

ਕਰੋਨਾ ਦੀ ਚਪੇਟ `ਚ ਆਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕੋਰਨਾ ਵਾਇਰਸ ਦੀ ਚਪੇਟ ਵਿੱਚ ਆ ਗਏ ਹਨ।ਜਿਸਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ।ਇਸਦੀ ਜਾਣਕਾਰੀ ਵਿੱਤ ਮਨਪ੍ਰੀਤ ਸਿੰਘ ਬਾਦਲ ਨੇ ਟਵਿੱਟ ਕਰਕੇ ਦਿੱਤੀ ਹੈ।ਵਿੱਤ ਮੰਤਰੀ ਨੇ ਕਿਹਾ ਉਨ੍ਹਾਂ ਨੇ ਵਿਧਾਨ ਸਭਾ ਦੇ ਸ਼ੈਸਨ ਤੋਂ ਪਹਿਲਾਂ ਆਪਣਾ ਕਰੋਨਾ ਟੈਸਟ ਕਰਵਾਇਆ ਸੀ।ਜਿੱਥੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ।ਹੁਣ ਉਨ੍ਹਾਂ ਦੁਬਾਰਾ ਆਪਣਾ ਕਰੋਨਾ ਟੈਸਟ ਕਰਵਾਇਆ ਹੈ ਅਤੇ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।ਵਿੱਤ ਮੰਤਰੀ ਨੇ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਜੋ ਵੀ ਵਿਅਕਤੀ ਮੇਰੇ ਸਪੰਰਕ ਵਿੱਚ ਆਇਆ ਹੈ, ਉਹ ਆਪਣਾ ਕਰੋਨਾ ਟੈਸਟ ਜ਼ਰੂਰ ਕਰਵਾ ਲੈਣ। 

ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਪੰਜਾਬ ਵਿਧਾਨ ਸਭਾ ਦੇ ਬਜਟ ਸ਼ੈਸਨ ਦੌਰਾਨ ਮਨਪ੍ਰੀਤ ਸਿੰਘ ਬਾਦਲ ਨੇ ਬਜਟ ਪੇਸ਼ ਕੀਤਾ ਸੀ।   

Read more