ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੇ ਵਾਪਿਸ ਕੀਤਾ ਪਦਮ ਵਿਭੂਸ਼ਣ ਐਵਾਰਡ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਐਵਾਰਡ ਵਾਪਿਸ ਕਰਨ ਦਾ ਐਲਾਨ ਕੀਤਾ ਹੈ।ਜਿਸ ਲਈ ਸਾਬਕਾ ਮੁੱਖ ਮੰਤਰੀ ਵੱਲੋਂ ਰਾਸਟਰਪਤੀ ਨੂੰ ਚਿੱਠੀ ਵੀ ਲਿਖ ਦਿੱਤੀ ਹੈ।
ਇਸਦੇ ਨਾਲ ਹੀ ਕਿਸੇ ਸਮੇਂ ਸ਼੍ਰੌਮਣੀ ਅਕਾਲੀ ਦਲ ਦੇ ਹਿੱਸਾ ਰਹਿ ਚੁੱਕੇ ਸੁਖਦੇਵ ਸਿੰਘ ਢੀਡਸਾ ਨੇ ਵੀ ਆਪਣਾ ਪਦਮ ਵਿਭੂਸ਼ਣ ਐਵਾਰਡ ਵਾਪਿਸ ਕਰਨ ਦਾ ਫੈਸਲਾ ਕੀਤਾ ਹੈ।