Thursday 29 October 2020

ਭਾਰਤ ਸਰਕਾਰ ਪੰਜਾ ਸਾਹਿਬ ਦੇ ਹੈਡ ਗ੍ਰੰਥੀ ਦੀ ਧੀ ਨੂੰ ਅਗਵਾ ਕਰਨ ਦਾ ਮਾਮਲਾ ਪਾਕਿਸਤਾਨ ਸਰਕਾਰ ਕੋਲ ਚੁੱਕੇ : ਸਿਰਸਾ

- Posted on 19 September 2020

ਨਵੀਂ ਦਿੱਲੀ/ਚੰਡੀਗੜ, 19 ਸਤੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਇਕ ਉਚ ਪੱਧਰੀ ਵਫਦ ਨੇ ਅੱਜ ਵਿਦੇਸ਼ ਮੰਤਰਾਲੇ ਨਾਲ ਮੁਲਾਕਾਤ ਕੀਤੀ  ਅਤੇ ਮੰਗ ਕੀਤੀ ਕਿ ਭਾਰਤ ਸਰਕਾਰ ਗੁਰਦੁਆਰਾ ਪੰਜਾ ਸਾਹਿਬ ਦੇ ਹੈਡ ਗ੍ਰੰਥੀ ਦੀ ਧੀ ਬੁਲਬੁਲ ਕੌਰ ਨੂੰ ਅਗਵਾ ਕਰਨ ਦਾ ਮਾਮਲਾ ਪਾਕਿਸਤਾਨ ਸਰਕਾਰ ਕੋਲ ਚੁੱਕੇ।

 ਸਿਰਸਾ ਨੇ ਮੰਤਰਾਲੇ ਨੂੰ ਦੱਸਿਆ ਕਿ ਪੰਦਰਾਂ ਦਿਨ ਪਹਿਲਾਂ ਗੁਰਦੁਆਰਾ ਪੰਜਾ ਸਾਹਿਬ ਦੇ ਹੈਡ ਗ੍ਰੰਥੀ ਦੀ ਧੀ ਬੁਲਬੁਲ ਕੌਰ ਨੂੰ ਦੋ ਮੁਸਲਿਮ ਲੜਕਿਆਂ ਨੇ ਅਗਵਾ ਕਰ ਲਿਆ ਅਤੇ ਹਾਲੇ ਤੱਕ ਉਸਦਾ ਕੁਝ ਪਤਾ ਨਹੀਂ ਲੱਗ ਰਿਹਾ ਜਦਕਿ ਪਰਿਵਾਰ ਵੱਲੋਂ ਵਾਰ ਵਾਰ ਪੁਲਿਸ ਤੇ ਹੋਰ ਅਧਿਕਾਰੀਆਂ ਕੋਲ ਪਹੁੰਚ ਕੀਤੀ ਗਈ ਹੈ। ਉਸਦੇ ਪਿਤਾ ਗ੍ਰੰਥੀ ਪ੍ਰੀਤਮ ਸਿੰਘ ਨੇ ਦੋਵੇਂ ਹੱਥ ਜੋੜ ਕੇ ਭਾਈਚਾਰੇ ਅਤੇ ਆਗੂਆਂ ਤੋਂ ਉਸਦੀ ਧੀ ਨੂੰ ਧਰਮ ਪਰਿਵਰਤਨ ਤੋਂ ਬਚਾਉਣ ਦੀ ਅਪੀਲ ਕੀਤੀ ਹੈ।

ਉਹਨਾਂ ਕਿਹਾ ਕਿ ਬੁਲਬੁਲ ਕੌਰ ਨੂੰ ਅਗਵਾ ਕਰ ਕੇ ਇਹ ਪ੍ਰਭਾਵ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸਿੱਖਾਂ ਦੇ ਪ੍ਰਮੁੱਖ ਗੁਰਦੁਆਰਾ ਸਾਹਿਬਾਨਾਂ ਦੇ ਹੈਡ ਗ੍ਰੰਥੀਆਂ ਦੀਆਂ ਧੀਆਂ ਦਾ ਝੁਕਾਅ ਵੀ ਮੁਸਲਿਮ ਧਰਮ ਵੱਲ ਹੈ ਤੇ ਅਜਿਹੀ ਸਾਜ਼ਿਸ਼ ਸਿੱਖ ਕਦੇ ਬਰਦਾਸ਼ਤ ਨਹੀਂ ਕਰਨਗੇ।

ਵਫਦ ਨੇ ਮੰਤਰਾਲੇ ਨੂੰ ਦੱਸਿਆ ਕਿ ਪਿਛਲੇ 3 ਮਹੀਨਿਆ ਵਿਚ ਘੱਟ ਗਿਣਤੀ ਭਾਈਚਾਰੇ ਦੀਆਂ 55 ਲੜਕੀਆਂ ਅਗਵਾ ਹੋ ਚੁੱਕੀਆਂ ਹਨ ਜਿਹਨਾਂ ਦਾ ਧਰਮ ਪਰਿਵਰਤਨ ਕਰ ਕੇ ਉਹਨਾਂ ਦਾ ਮੁਸਲਿਮ ਲੜਕਿਆਂ ਨਾਲ ਨਿਕਾਹ ਕਰ ਦਿੱਤਾ ਜਾਂਦਾ ਹੈ ਤੇ ਇਯ ਕੇਸ ਵਿਚ ਵੀ ਨਨਕਾਣਾ ਸਾਹਿਬ ਦੇ ਹੈਡ ਗ੍ਰੰਥ ਜਗਜੀਤ ਕੌਰ ਦੇ ਕੇਸ ਵਾਲਾ ਤਰੀਕਾ ਅਪਣਾਇਆ ਗਿਆ ਹੈ। ਵਫਦ ਨੇ ਮੰਤਰਾਲੇ ਨੂੰ ਅਪੀਲ ਕੀਤੀ ਕਿ ਇਹ ਮਾਮਲਾ ਤੁਰੰਤ ਪਾਕਿਸਤਾਨ ਸਰਕਾਰ ਕੋਲ ਚੁੱਕਿਆ ਜਾਵੇ ਅਤੇ ਦਿੱਲੀ ਗੁਰਦੁਆਰਾ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫਦ ਨੂੰ ਪਾਕਿਸਤਾਨ ਜਾਣ ਦੀ ਆਗਿਆ ਦਿੱਤੀ ਜਾਵੇ ਜੋ ਉਥੇ ਜਾ ਕੇ ਇਹਨਾਂ ਲੜਕੀਆਂ ਦੀ ਹਾਲਾਤ ਤੇ ਅਸਲ ਵਿਚ ਕਿੰਨੀਆਂ ਲੜਕੀਆਂ ਅਗਵਾ ਹੋਈਆਂ, ਉਸਦਾ ਪਤਾ ਲਗਾ ਸਕੇਗਾ ਕਿਉਂਕਿ ਸੂਚੀ  ਭਾਵੇਂ 55 ਲੜਕੀਆਂ ਦੀ ਹੈ ਪਰ ਅਜਿਹਾ ਜਾਪਦਾ ਹੈ ਕਿ ਇਹਨਾਂ ਦੀ ਅਸਲ ਗਿਣਤੀ ਕਿਤੇ ਜ਼ਿਆਦਾ ਹੈ।

 ਸਿਰਸਾ ਨੇ ਇਹ ਵੀ ਦੱਸਿਆ ਕਿ ਮੰਤਰਾਲੇ ਵਿਚ ਪਾਕਿਸਤਾਨ ਡੈਸਕ ਦੇ ਇੰਚਾਰਜ ਜੁਆਇੰਟ ਸਕੱਤਰ ਜੇ ਪੀ ਸਿੰਘ ਨੇ ਉਹਨਾਂ ਨੂੰ ਦੱਸਿਆ ਕਿ ਜਦੋਂ ਕੱਲ• ਸ਼ਾਮ ਉਹਨਾਂ ਨੇ ਫੋਨ  ‘ਤੇ ਉਹਨਾਂ ਨੂੰ ਸੂਚਿਤ ਕੀਤਾ ਸੀ ਤਾਂ ਉਸ ਮਗਰੋਂ ਪਾਕਿਸਤਾਨ ਹਾਈ ਕਮਿਸ਼ਨ ਨੂੰ ਸੱਦਿਆ ਗਿਆ ਸੀ ਤੇ ਉਹਨਾਂ ਨੂੰ ਕਿਹਾ ਗਿਆ ਹੈ ਕਿ ਉਹ 24 ਘੰਟਿਆਂ ਵਿਚ ਲੜਕੀ ਦੀ ਵਾਪਸੀ ਯਕੀਨੀ ਬਣਾਉਣ।  ਉਹਨਾਂ ਕਿਹਾ ਕਿ ਹੁਣ ਫਿਰ ਤੋਂ ਰਿਪੋਰਟ ਮੰਗੀ ਜਾ ਰਹੀ ਹੈ।

 ਸਿਰਸਾ ਨੇ ਐਲਾਨ ਕੀਤਾ ਕਿ ਜੇਕਰ ਕੱਲ• ਐਤਵਾਰ ਸ਼ਾਮ ਤੱਕ ਲੜਕੀ ਨਾ ਪਰਤੀ ਤਾਂ ਫਿਰ ਅਸੀਂ ਪਾਕਿਸਤਾਨ ਹਾਈ ਕਮਿਸ਼ਨ ਅੱਗੇ ਧਰਨਾ ਲਾਵਾਂਗੇ ਜੋ ਸਿਰਫ ਇਕ ਦਿਨ ਨਹੀਂ ਬਲਕਿ ਨਿਆਂ ਮਿਲਣ ਤੱਕ ਜਾਰੀ ਰਹੇਗਾ।

 ਹਰਮੀਤ ਸਿੰਘ ਕਾਲਕਾ ਜਨਰਲ ਸਕੱਤਰ ਦਿੱਲੀ ਗੁਰਦੁਆਰਾ ਕਮੇਟੀ, ਜੋ ਸ੍ਰੀ ਸਿਰਸਾ ਦੇ ਨਾਲ ਗਏ ਸਨ, ਨੇ ਦੱਸਿਆ ਕਿ ਗੁਰਦੁਆਰਾ ਨਨਕਾਣਾ ਸਾਹਿਬ ਦੇ ਹੈਡ ਗ੍ਰੰਥੀ ਦੀ ਧੀ ਜਗਜੀਤ ਕੌਰ ਨੇ ਵੀ ਇਹੀ ਤਸੀਹੇ ਝੱਲੇ ਹਨ। ਉਸਦਾ ਪਰਿਵਾਰ ਹਾਲੇ ਵੀ ਉਸਨੂੰ ਵਾਪਸ ਲਿਆਉਣ ਲਈ ਸੰਘਰਸ਼ ਕਰ ਹਾ ਹੈ ਜਦਕਿ ਪਾਕਿਸਤਾਨ ਦੇ ਕਾਨੂੰਨ ਵਿਚ ਕੱਟੜਵਾਦੀ ਦੀ ਰਾਖੀ ਕੀਤੀ ਗਈ ਹੈ ਤੇ ਧਰਮ ਪਰਿਵਰਤਨ ਦੀ ਫੈਕਟਰੀ ਪੂਰੇ ਜ਼ੋਰਾਂ ਨਾਲ ਚਲਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਸਿਰਫ ਹਾਲਾਤਾਂ ਦੇ ਸੰਜੋਗ ਨਹੀਂ ਬਲਕਿ ਡੂੰਘੀ ਸਾਜ਼ਿਸ਼ ਹੈ ਕਿ ਸਿੱਖਾਂ ਦੇ ਪ੍ਰਭਾਵਸ਼ਾਲੀ ਪਰਿਵਾਰਾਂ ਦੀਆਂ ਧੀਆਂ ਨੂੰ ਇਸਲਾਮ ਵਿਚ ਬਦਲਿਆ ਜਾਵੇ ਕਿਉਂਕਿ ਸਿੱਖ ਬਹੁਤ ਦਲੇਰ, ਮਨੁੱਖਤਾ  ਭਰਪੂਰ ਤੇ ਖੁੱਲ•ੇ ਦਿਮਾਗ ਵਾਲੀ ਕੌਮ ਹੈ ਜੋ ਹਰੇਕ ਦੀ ਮਦਦ ਲਈ ਤਿਆਰ ਰਹਿੰਦੀ ਹੈ। ਉਹਨਾਂ ਕਿਹਾ ਕਿ ਪਾਕਿਸਤਾਨ ਵਿਚ ਧਰਮ ਨੂੰ ਛੋਟਾ ਵਿਖਾਉਣ  ਲਈ ਇਹ ਸਾਜ਼ਿਸ਼ਾਂ ਹੋ ਰਹੀਆਂ ਹਨ।

ਉਹਨਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਵਿਚ ਤੁਰੰਤ ਦਖਲ ਦੇ ਕੇ ਸਿੱਖ ਪਰਿਵਾਰਾਂ ਦੀ ਸੁਰੱਖਿਆ ਯਕੀਨੀ ਬਣਾਵੇ ਤੇ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ  ਪਾਕਿਸਤਾਨ ਸਰਕਾਰ ਕੋਲ ਉਠਾਵੇ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com