05 December 2020 07:57 am

ਸਰਕਾਰੀ ਸਕੂਲਾਂ ਦੀ ਮਾਪੇ-ਅਧਿਆਪਕ ਮਿਲਣੀ 2 ਅਤੇ 3 ਨਵੰਬਰ ਨੂੰ

- Posted on 29 October 2020

ਐੱਸ.ਏ.ਐੱਸ. ਨਗਰ, 29 ਅਕਤੂਬਰ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਬਾਰੇ ਮਾਪਿਆਂ ਨੂੰ ਜਾਣਕਾਰੀ ਦੇਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ 2 ਅਤੇ 3 ਨਵੰਬਰ ਨੂੰ ਪੰਜਾਬ ਦੇ ਲਗਭਗ 19 ਹਜ਼ਾਰ ਸਰਕਾਰੀ ਪ੍ਰਾਇਮਰੀ, ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿੱਚ ਪੜ੍ਹਦੇ 27.10 ਲੱਖ ਬੱਚਿਆਂ ਦੇ ਮਾਪਿਆਂ ਨਾਲ ਮਾਪੇ-ਅਧਿਆਪਕ ਮਿਲਣੀ ਆਯੋਜਿਤ ਕੀਤੀ ਜਾਵੇਗੀ| ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ| ਸਿੱਖਿਆ ਵਿਭਾਗ ਵੱਲੋਂ 11 ਨਵੰਬਰ ਤੋਂ ਪੰਜਾਬ ਪ੍ਰਾਪਤੀ ਸਰਵੇਖਣ ਸ਼ੁਰੂ ਹੋ ਰਿਹਾ ਹੈ| ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਮਾਪਿਆਂ ਨੂੰ ਇਸ ਸਰਵੇਖਣ ਵਿੱਚ ਬੱਚਿਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਉਤਸ਼ਾਹਿਤ ਕਰਨਾ ਇਸ ਦੋ ਰੋਜ਼ਾ ਮਾਪੇ-ਅਧਿਆਪਕ ਮਿਲਣੀ ਦਾ ਮਕਸਦ ਹੋਵੇਗਾ| ਇਸਦੇ ਨਾਲ ਹੀ ਵਿਭਾਗ ਵੱਲੋਂ ਆਨ-ਲਾਈਨ ਭੇਜੀ ਗਈ ਸਹਾਇਕ ਸਮੱਗਰੀ ਦੀ ਵਰਤੋਂ ਕਰਕੇ ਵਿਦਿਆਰਥੀ ਵਧੀਆ ਤਿਆਰੀ ਕਰ ਸਕਣ ਅਤੇ ਪੜ੍ਹਾਈ ਨਾਲ ਸਬੰਧਿਤ ਹੋਰ ਪੱਖਾਂ ਬਾਰੇ ਵੀ ਮਾਪਿਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ|

 

ਉਹਨਾਂ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਦਿਆਂ ਕਿਹਾ ਕਿ ਇਹ ਮੌਕਾ ਹੈ ਕਿ ਸਮੂਹ ਅਧਿਆਪਕ ਅਤੇ ਸਕੂਲ ਮੁਖੀ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਪੜ੍ਹਦੇ ਬੱਚਿਆਂ ਦੇ ਮਾਪਿਆਂ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ, ਪੰਚਾਇਤ ਮੈਂਬਰਾਂ ਅਤੇ ਮਿਡ-ਡੇ-ਮੀਲ ਵਰਕਰਾਂ ਨਾਲ ਰਾਬਤਾ ਕਾਇਮ ਕਰ ਸਕਦੇ ਹਨ| ਇਹਨਾਂ ਨੂੰ ਉਤਸ਼ਾਹਿਤ ਅਤੇ ਜਾਗਰੂਕ ਕਰਕੇ ਪੰਜਾਬ ਪ੍ਰਾਪਤੀ ਸਰਵੇਖਣ ਵਿੱਚ ਵੱਧ ਤੋਂ ਵੱਧ ਬੱਚਿਆਂ ਦੀ ਭਾਗੀਦਾਰੀ ਕਰਵਾਈ ਜਾ ਸਕਦੀ ਹੈ| ਇਸ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਨਤਕ ਸਥਾਨਾਂ ਰਾਹੀਂ ਅਨਾਉਂਸਮੈਂਟ ਕਰਵਾਕੇ, ਮੁਨਿਆਦੀ ਕਰਵਾਕੇ, ਸੋਸ਼ਲ਼ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਜਿਵੇਂ ਕਿ ਫੇਸਬੁੱਕ, ਵਟਸਐਪ, ਟਵਿੱਟਰ ਆਦਿ ਦੀ ਵੱਧ ਤੋਂ ਵੱਧ ਵਰਤੋਂ ਕਰਕੇ , ਪੋਸਟਰ, ਆਡੀਓ-ਵੀਡੀਓ ਸੁਨੇਹੇ ਵਾਇਰਲ ਕਰਕੇ ਅਧਿਆਪਕ, ਸਕੂਲ ਮੁਖੀ, ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਟੀਮਾਂ ਬੱਚਿਆਂ, ਮਾਪਿਆਂ ਅਤੇ ਹੋਰ ਕਮਿਊਨਿਟੀ ਮੈਂਬਰਾਂ ਨੂੰ ਮਾਪੇ-ਅਧਿਆਪਕ ਮਿਲਣੀ ਦੀ ਅਗਾਉਂ ਜਾਣਕਾਰੀ ਦੇਣ ਲਈ ਸੁਹਿਰਦ ਉਪਰਾਲੇ ਕਰਨ| ਉਹਨਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀਆਂ ਸਮੇਂ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ|

 

ਇਸ ਸਬੰਧੀ ਨਿਰਦੇਸ਼ਕ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਸਮੂਹ ਸਿੱਖਿਆ ਅਧਿਕਾਰੀ, ਜ਼ਿਲ੍ਹਾ ਨੋਡਲ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ, ਡਾਇਟ ਪ੍ਰਿੰਸੀਪਲ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਸੈਂਟਰ ਹੈੱਡ ਟੀਚਰ ਅਤੇ ਸਕੂਲ ਮੁਖੀ ਆਪਣੇ ਅਧੀਨ ਪੈਂਦੇ ਸਕੂਲਾਂ ਦੇ ਅਧਿਆਪਕਾਂ ਨਾਲ ਮਾਪੇ-ਅਧਿਆਪਕ ਮਿਲਣੀ ਤੋਂ ਪਹਿਲਾਂ ਮੀਟਿੰਗਾਂ ਕਰਕੇ ਇਸ ਮਾਪੇ-ਅਧਿਆਪਕ ਮਿਲਣੀ ਦੇ ਉਦੇਸ਼ਾਂ ਦੀ ਪੂਰਤੀ ਲਈ ਅਧਿਆਪਕਾਂ ਨੂੰ ਪ੍ਰੇਰਿਤ ਕਰਨਗੇ ਅਤੇ ਨਿਸ਼ਚਿਤ ਮਿਤੀ ਅਨੁਸਾਰ ਮਾਪੇ-ਅਧਿਆਪਕ ਮਿਲਣੀਆਂ ਵਿੱਚ ਰੈਂਡਮ ਪੱਧਰ ‘ਤੇ ਭਾਗ ਵੀ ਲੈਣਗੇ|  

 

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com