05 December 2020 05:34 pm

ਬੱਚਿਆਂ ਦੀ ਸਿਹਤ ਸੁਰੱਖਿਆ ਅਤੇ ਸਫ਼ਾਈ ਲਈ ਸਕੂਲਾਂ ਨੂੰ 56.04 ਲੱਖ ਰੁਪਏ ਦੀ ਗ੍ਰਾਂਟ ਜਾਰੀ

- Posted on 19 November 2020


ਪ੍ਰੀ-ਪ੍ਰਾਇਮਰੀ ਸਿੱਖਿਆ ਦੇ ਤਿੰਨ ਸਾਲ ਪੂਰੇ ਹੋਣ `ਤੇ ਜਿਲ੍ਹੇ ਦੇ 467 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਗ੍ਰਾਂਟਾਂ ਜਾਰੀ
ਫਾਜ਼ਿਲਕਾ, 19 ਨਵੰਬਰ
ਪੰਜਾਬ `ਚ ਪ੍ਰੀ-ਪ੍ਰਾਇਮਰੀ ਸਿੱਖਿਆ ਦੇ ਸਫਲਤਾਪੂਰਵਕ ਤਿੰਨ ਸਾਲ ਪੂਰੇ ਹੋਣ `ਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਵਿਸ਼ੇਸ਼ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਤਹਿਤ ਫਾਜਿਲਕਾ ਜਿਲ੍ਹੇ ਦੇ 467 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ 56.04 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ `ਚ ਇਹ ਗ੍ਰਾਂਟਾਂ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹ ਰਹੇ ਤਿੰਨ ਤੋਂ ਛੇ ਸਾਲ ਦੇ ਵਿਦਿਆਰਥੀਆਂ ਦੀ ਹੋਰ ਬਿਹਤਰ ਤਰੀਕੇ ਨਾਲ ਸਿਹਤ ਸੰਭਾਲ, ਸਾਫ਼-ਸਫਾਈ ਅਤੇ ਸਿਹਤ-ਸੁਰੱਖਿਆ ਹਿੱਤ ਉਕਤ ਗ੍ਰਾਂਟ ਜਾਰੀ ਕੀਤੀ ਗਈ ਹੈ।ਇਹ ਜਾਣਕਾਰੀ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਅਰੀ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਨੇ ਦਿੱਤੀ।
ਜ਼ਿਲ੍ਹਾ ਸਿਖਿਆ ਅਫਸਰ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਆਈ.ਏ.ਐੱਸ. ਦੀ ਦੇਖ-ਰੇਖ `ਚ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿੱਥੇ ਸਰਕਾਰੀ ਸਕੂਲਾਂ `ਚ ਪ੍ਰੀ-ਪ੍ਰਾਇਮਰੀ ਜਮਾਤਾਂ ਆਰੰਭ ਕੀਤੀ ਗਈਆਂ ਹਨ ਅਤੇ ਪੰਜਾਬ ਵਿੱਚ ਪ੍ਰੀ-ਪ੍ਰਾਇਮਰੀ ਸਿੱਖਿਆ ਦਾ ਚੌਥਾ ਸਾਲ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਮਿਲੀ ਗ੍ਰਾਂਟ ਤਹਿਤ ਜਿਲ੍ਹੇ ਦੇ ਹਰੇਕ ਸਕੂਲ ਨੂੰ 12-12 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ, ਜਿਸ ਨਾਲ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਸਕੂਲ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਪ੍ਰੀ-ਪ੍ਰਾਇਮਰੀ ਕਮਰੇ ਦੇ ਅੰਦਰ ਫਰਸ਼ ਲਈ ਹਰਾ ਮੈਟ, ਫ਼ਸਟ-ਏਡ ਕਾਰਨਰ ਲਈ ਕਿੱਟ ਦੇ ਨਾਲ ਵਧੀਆ ਗੁਣਵੱਤਾ ਵਾਲਾ ਕੰਬਲ, ਫੋਮ ਵਾਲਾ ਗੱਦਾ, ਵਾਟਰ ਪਰੂਫ ਕਵਰ, ਦੋ ਚਾਦਰਾਂ ਅਤੇ ਸਿਰਹਾਣਾ ਦੀ ਖਰੀਦ ਕੀਤੀ ਜਾਵੇਗੀ।
ਉਪ ਜਿਲ੍ਹਾ ਸਿੱਖਿਆ ਅਫਸਰ ਬ੍ਰਿਜ ਮੋਹਨ ਸਿੰਘ ਬੇਦੀ ਨੇ ਕਿਹਾ ਕਿ ਸਿੱਖਿਆ ਵਿਭਾਗ ਬੱਚਿਆਂ ਲਈ ਪਾਠਕ੍ਰਮ ਅਤੇ ਸਿੱਖਣ-ਸਿਖਾਉਣ ਵਿਧੀਆਂ ਲਈ ਤਾਂ ਲਗਾਤਾਰ ਕਾਰਜ ਕਰ ਰਿਹਾ ਹੈ ਪਰ ਸਮੇਂ ਦੀ ਨਜ਼ਾਕਤ ਨੂੰ ਦੇਖਦਿਆਂ ਸਕੂਲਾਂ ਵਿੱਚ ਇਹਨਾਂ ਬੱਚਿਆਂ ਦੇ ਆਉਣ `ਤੇ ਸਿਹਤ ਸੰਭਾਲ ਅਤੇ ਸਾਫ਼-ਸਫ਼ਾਈ ਦੇ ਯੋਗ ਪ੍ਰਬੰਧਾਂ ਦੀ ਵੀ ਲੋੜ ਨੂੰ ਮੁੱਖ ਰੱਖਦਿਆਂ ਸਕੂਲਾਂ ਨੂੰ ਇਹ ਗ੍ਰਾਂਟ ਜਾਰੀ ਕੀਤੀ ਗਈ ਹੈ। ਸਮੂਹ ਅਧਿਕਾਰੀ ਸਕੂਲਾਂ ਵੱਲੋਂ ਖਰੀਦੇ ਸਮਾਨ ਦੀ ਗੁਣਵੱਤਾ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰੀ-ਪ੍ਰਾਇਮਰੀ ਸਿੱਖਿਆ ਦੇ ਮਿਆਰ ਸਦਕਾ ਮਾਪਿਆਂ ਨੇ ਸਰਕਾਰੀ ਸਕੂਲਾਂ ਵਿੱਚ ਹੋਰ ਵਧੇਰੇ ਵਿਸ਼ਵਾਸ ਦਿਖਾਇਆ ਹੈ।ਉਨ੍ਹਾਂ ਕਿਹਾ ਕਿ ਗ੍ਰਾਂਟਾ ਤਹਿਤ  ਸਟੇਨਲੈੱਸ ਸਟੀਲ ਦਾ ਡਸਟਬਿਨ, ਕੂੜਾ ਸੁੱਟਣ ਵਾਲਾ ਬੈਗ, ਨਹੁੰ ਕੱਟਣ ਲਈ ਨੇਲ ਕਟਰ, ਤੌਲੀਆ ਖਰੀਦਿਆ ਜਾਵੇਗਾ। ਫ਼ਸਟ-ਏਡ ਕਿਟ ਜਿਸ ਵਿੱਚ ਸਬੰਧਿਤ ਦਵਾਈਆਂ, ਪੱਟੀ, ਰੂੰ ਆਦਿ ਹੋਣ ਦੀ ਖਰੀਦ ਕੀਤੀ ਜਾਵੇਗੀ। ਇਸਦੇ ਨਾਲ ਹੀ ਪ੍ਰੀ-ਪ੍ਰਾਇਮਰੀ ਦੇ ਕਮਰੇ ਦੇ ਪੈਡਲ ਸਟੈਂਡ, ਸੈਨੀਟਾਈਜ਼ਰ, ਸਾਬਣ ਦੀ ਖਰੀਦ ਵੀ ਹੋਵੇਗੀ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com