ਸਕੂਲ ਮੁਖੀ ਸਕੂਲਾਂ ਅਤੇ ਵਿਦਿਆਰਥੀਆਂ ਦੀ ਪ੍ਰਾਪਤੀਆਂ ਦਾ ਜ਼ਿਕਰ ਸੋਸ਼ਲ ਮੀਡੀਆ ਰਾਹੀਂ ਕਰਨ

– ਸਕੱਤਰ ਸਕੂਲ ਸਿੱਖਿਆ ਪੰਜਾਬ ਨੇ ਜਿਲ੍ਹਾ ਫਾਜਿਲਕਾ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਮਿਸ਼ਨ ਸ਼ਤ-ਪ੍ਤੀਸ਼ਤ ਸਬੰਧੀ ਮੀਟਿੰਗ ਕੀਤੀ

Punjab Update

ਫਾਜ਼ਿਲਕਾ/ਐਸ.ਏ.ਐੱਸ. ਨਗਰ,  22 ਫਰਵਰੀ : ਮਿਸ਼ਨ ਸ਼ਤ-ਪ੍ਤੀਸ਼ਤ ਨੂੰ ਸਫ਼ਲ ਬਨਾੳੁਣ ਲਈ ਸਕੂਲ ਮੁਖੀਆਂ ਕੋਲ ਹੁਣ ਕੁਝ ਦੀ ਦਿਨ ਬਾਕੀ ਹਨ| ਸਕੂਲ ਮੁਖੀ ਸਬੰਧਤ ਅਧਿਆਪਕਾਂ  ਨਾਲ ਮੀਟਿੰਗ ਕਰਕੇ ਬਾਕੀ ਰਹਿੰਦੇ ਸਮੇਂ ਲਈ ਮੈਰੀਟੋਰੀਅਸ ਵਿਦਿਆਰਥੀਆਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਕੇ ਜਿਲ੍ਹਾ ਫਾਜ਼ਿਲਕਾ ਦੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮੈਰਿਟ ਸੂਚੀ ਵਿੱਚ ਆਉਣ ਲਈ ਉਤਸ਼ਾਹਿਤ ਕਰਨ| ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚਾਨਣਵਾਲਾ ਵਿਖੇ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਕੀਤੀ ਅੰਕੜਾ ਵਿਸ਼ਲੇਸ਼ਣ ਮੀਟਿੰਗ ਵਿੱਚ ਕੀਤਾ|

ਉਹਨਾਂ ਸਕੂਲਾਂ ਦੇ ਮੁਖੀਆਂ ਨੂੰ ਅੰਕੜਾ ਵਿਸ਼ਲੇਸ਼ਣ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਵਧੀਆ ਰਿਵਿਊ ਕਰਨ ਵਾਲੇ ਸਕੂਲ ਮੁਖੀਆਂ ਦੀ ਹੌਂਸਲਾ ਅਫਜ਼ਾਈ ਕੀਤੀ| ਉਹਨਾਂ ਕਿਹਾ ਕਿ ਪਿਛਲੇ ਵਾਰ ਵਧੀਆ ਨਤੀਜੇ ਆਉਣ ਉਪਰੰਤ ਇਸ ਵਾਰ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਮਿਆਰੀ ਨਤੀਜਿਆਂ ਤੇ ਕੰਮ ਕਰਨ ਦੀ ਸਫਲ ਯੋਜਨਾਬੰਦੀ ਕੀਤੀ ਹੈ ਅਤੇ ਇਸ ਨਾਲ ਵਿਦਿਆਰਥੀ ਅਤੇ ਉਹਨਾਂ ਦੇ ਮਾਪੇ ਸਰਕਾਰੀ ਸਕੂਲਾਂ ਵੱਲੋਂ ਦਿੱਤੀ ਜਾ ਰਹੀ ਗੁਣਾਤਮਕ ਸਿੱਖਿਆ ਦਾ ਪ੍ਚਾਰ ਵੀ ਕਰ ਰਹੇ ਹਨ| ਉਹਨਾਂ ਸਕੂਲਾਂ ਮੁਖੀਆਂ ਨੂੰ ਵੱਧ ਤੋਂ ਵੱਧ ਸੋਸ਼ਲ ਮੀਡੀਆ ਰਾਹੀਂ ਪ੍ਚਾਰ ਕਰਕੇ ਸਕੂਲਾਂ ਦੀ ਪ੍ਰਾਪਤੀਆਂ ਦਾ ਜ਼ਿਕਰ ਕਰਨ ਲਈ ਕਿਹਾ|

ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਸਮਾਂ ਹੈ ਕਿ ਅਧਿਆਪਕ ਅਤੇ ਸਕੂਲ ਮੁਖੀ ਮਿਸ਼ਨ ਸ਼ਤ-ਪ੍ਤੀਸ਼ਤ ਦੇ ਨਾਲ ਨਾਲ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲਿਆਂ  ਲਈ ਵੀ ਸਿੱਖਿਆ ਵਿਭਾਗ ਵੱਲੋਂ ਜਾਰੀ ਦਾਖ਼ਲਾ ਮੁਹਿੰਮ ‘ਈਚ ਵਨ ਬਰਿੰਗ ਵਨ’ ਲਈ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣ|

ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚਾਨਣਵਾਲਾ ਦੇ ਸਕੂਲ ਦੀ ਦਿੱਖ ਵਧੀਆ ਬਨਾੳੁਣ ਲਈ ਸਕੂਲ ਦੇ ਸਹਿਯੋਗੀ ਦਾਨੀ ਸੱਜਣਾਂ ਅਤੇ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਸਕੂਲ ਵਿੱਚ ਦਿੱਤੀ ਜਾ ਰਹੀ ਗੁਣਾਤਮਕ ਸਿੱਖਿਆ ਲਈ ਲਵਜੀਤ ਗਰੇਵਾਲ ਅਤੇ ਸਮੂਹ ਅਧਿਆਪਕਾਂ ਨੂੰ ਸ਼ਾਬਾਸ਼ੀ ਦਿੱਤੀ|

ਇਸ ਮੌਕੇ ਡਾ. ਜਰਨੈਲ ਸਿੰਘ ਕਾਲੇਕੇ ਸਹਾਇਕ ਡਾਇਰੈਕਟਰ ਟਰੇਨਿੰਗਾਂ ਅੈੱਸ.ਸੀ.ਈ.ਅਾਰ.ਟੀ., ਬ੍ਰਿਜ ਮੋਹਨ ਸਿੰਘ ਬੇਦੀ ਜ਼ਿਲ੍ਹਾ ਸਿੱਖਿਆ ਅਫਸਰ (ਸ.ਸ), ਗੁਰਚਰਨ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ(ਐ.ਸਿੱਖਿਆ), ਅੰਕੁਰ ਸ਼ਰਮਾ ਸਿੱਖਿਆ ਸੁਧਾਰ ਟੀਮ ਮੈਂਬਰ, ਦੇਵਿੰਦਰ ਸਿੰਘ ਮਾਨ ਸਿੱਖਿਆ ਸੁਧਾਰ ਟੀਮ ਮੈਂਬਰ, ਰੋਕ੍ਸੀ ਫੁਟੇਲਾ ਸਿੱਖਿਆ ਸੁਧਾਰ ਟੀਮ ਮੈਂਬਰ, ਮਨੋਜ ਗੁਪਤਾ ਐੱਮ.ਆਈ.ਐੱਸ ਕੋਆਰਡੀਨੇਟਰ, ਨਰੇਸ਼ ਸ਼ਰਮਾ ਜ਼ਿਲ੍ਹਾ ਮੈਂਟਰ, ਅਸ਼ੋਕ ਧਮੇਜਾ ਜ਼ਿਲ੍ਹਾ ਮੈਂਟਰ, ਗੌਤਮ ਗੌੜ ਜ਼ਿਲ੍ਹਾ ਮੈਂਟਰ ਅਤੇ ਸਮੂਹ ਬਲਾਕ ਮੈਂਟਰਾਂ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ, ਹਾਈ ਸਕੂਲਾਂ ਦੇ ਮੁੱਖ ਅਧਿਆਪਕ ਅਤੇ ਮਿਡਲ ਸਕੂਲਾਂ ਦੇ ਇੰਚਾਰਜ ਹਾਜ਼ਰ ਰਹੇ|

Read more