ਪੰਜਾਬ ਸਮਾਜ ਭਲਾਈ ਬੋਰਡ ਦੀ ਸਮੀਖਿਆ ਮੀਟਿੰਗ ਦੌਰਾਨ ਬਲਾਕ ਸੁਪਰਵਾਈਜ਼ਰਾਂ ਨੂੰ ਜ਼ਰੂਰੀ ਹਦਾਇਤਾਂ

ਚੰਡੀਗੜ•, 5 ਮਾਰਚ: ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਵੱਲੋਂ ਅੱਜ ਬੋਰਡ ਅਧੀਨ ਚਲ ਰਹੇ ਆਈ.ਸੀ.ਡੀ.ਐਸ. ਬਲਾਕਾਂ ਦੀਆਂ ਸੁਪਰਵਾਈਜ਼ਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ।

ਸੈਕਟਰ-35 ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਸੂਬੇ ਦੇ ਸਰਹੱਦੀ ਜ਼ਿਲਿ•ਆਂ ਅੰਮ੍ਰਿਤਸਰ (ਹਰਸਾਛੀਨਾ) ਅਤੇ ਗੁਰਦਾਸਪੁਰ (ਡੇਰਾ ਬਾਬਾ ਨਾਨਕ) ਦੇ ਆਈ.ਸੀ.ਡੀ.ਐਸ. ਬਲਾਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਚੇਅਰਪਰਸਨ ਨੇ ਸੁਪਰਵਾਈਜ਼ਰਾਂ ਨੂੰ ਆਂਗਨਵਾੜੀ ਕੇਂਦਰਾਂ ਨੂੰ ਵਧੀਆ ਢੰਗ ਨਾਲ ਚਲਾਉਣ ਬਾਰੇ ਹਦਾਇਤ ਕੀਤੀ ਅਤੇ ਕੇਂਦਰ ਵਾਰ ਸੂਚਨਾ ਵੱਖਰੇ ਤੌਰ ‘ਤੇ ਹਰ ਮਹੀਨੇ ਭੇਜਣ ਦੇ ਹੁਕਮ ਦਿੱਤੇ। ਇਸੇ ਤਰ•ਾਂ ਬਲਾਕ ਪੱਧਰ ‘ਤੇ ਬੱਚਿਆਂ ਅਤੇ ਔਰਤਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਬਾਰੇ ਬਲਾਕ ਵਾਰ ਚਰਚਾ ਕੀਤੀ ਗਈ। ਸ੍ਰੀਮਤੀ ਰੰਧਾਵਾ ਨੇ ਪੰਜਾਂ ਬਲਾਕਾਂ ਦੇ ਪ੍ਰਸ਼ਾਸਕੀ ਮਾਮਲਿਆਂ ਬਾਰੇ ਗੱਲਬਾਤ ਦੌਰਾਨ ਕਈ ਮਸਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ।

ਚੇਅਰਪਰਸਨ ਨੇ ਕੰਮ ਕਾਜ ਸੁਚਾਰੂ ਢੰਗ ਨਾਲ ਚਲਾਉਣ ਦੇ ਸਨਮੁਖ ਸਾਰੇ ਬਲਾਕਾਂ ਵਿੱਚ ਸੁਪਰਵਾਈਜ਼ਰਾਂ, ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖ਼ਾਲੀ ਪਈਆਂ ਆਸਾਮੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਭਰਨ ਦੀ ਹਦਾਇਤ ਕੀਤੀ ਗਈ। ਉਨ•ਾਂ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਸਫ਼ਰ ਕਿਰਾਇਆ ਅੱਧਾ ਕਰਨ ਦੇ ਫ਼ੈਸਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਬੋਰਡ ਦੇ ਸਕੱਤਰ ਸ੍ਰੀ ਅਭਿਸ਼ੇਕ ਅਤੇ ਹੋਰ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।

Read more