Tuesday 11 August 2020

ਜ਼ਿਲਾ ਫਾਜ਼ਿਲਕਾ ਵਿਚ ਠੀਕ ਹੋਣ ਵਾਲਿਆਂ ਦੀ ਦਰ 62 ਫੀਸਦੀ ਪੁੱਜੀ

- Posted on 01 August 2020


 ਸ਼ਨੀਵਾਰ ਨੂੰ 21 ਨਵੇਂ ਕੇਸ ਆਏ
ਫਾਜ਼ਿਲਕਾ, 1 ਅਗਸਤ
ਜ਼ਿਲਾ ਫਾਜ਼ਿਲਕਾ ਵਿਚ ਸਿਹਤ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਮਿਸ਼ਨ ਫਤਿਹ ਤਹਿਤ ਉਲੀਕੀ ਯੋਜਨਾਬੰਦੀ ਕਾਰਨ ਕੋਵਿਡ 19 ਦੀ ਬਿਮਾਰੀ ਤੇ ਫਤਿਹ ਪਾਉਣ ਵਾਲਿਆਂ ਦੀ ਦਰ 61.69 ਫੀਸਦੀ ਹੋ ਗਈ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ ਹੈ। ਉਨਾਂ ਨੇ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ 190 ਲੋਕ ਇਸ ਬਿਮਾਰੀ ਤੋਂ ਪੂਰੀ ਤਰਾਂ ਨਾਲ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਉਨਾਂ ਨੇ ਕਿਹਾ ਕਿ ਹੌਂਸਲੇ ਅਤੇ ਡਾਕਟਰੀ ਸਲਾਹ ਨਾਲ ਸਹਿਜੇ ਹੀ ਇਸ ਰੋਗ ਨੂੰ ਮਾਤ ਦਿੱਤੀ ਜਾ ਸਕਦੀ ਹੈ। ਉਨਾਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਕੋਵਿਡ ਦੇ ਲੱਛਣ ਵਿਖਾਈ ਦੇਣ ਤਾਂ ਤੁਰੰਤ ਆਪਣੇ ਨੇੜਲੇ ਸਰਕਾਰੀ ਹਸਪਤਾਲ ਨਾਲ ਰਾਬਤਾ ਕੀਤਾ ਜਾਵੇ ਜਾਂ ਹੈਲਪਲਾਈਨ ਨੰਬਰ 104 ਤੇ ਕਾਲ ਕੀਤੀ ਜਾਵੇ। ਉਨਾਂ ਨੇ ਕਿਹਾ ਕਿ ਸਮੇਂ ਸਿਰ ਡਾਕਟਰੀ ਮਦਦ ਨਾਲ ਇਸ ਰੋਗ ਵਿਚ ਮੌਤਾਂ ਦੀ ਦਰ ਨੂੰ ਸਿਫਰ ਦੇ ਪੱਧਰ ਤੱਕ ਘੱਟ ਕੀਤਾ ਜਾ ਸਕਦਾ ਹੈ ਪਰ ਜਦੋਂ ਅਸੀਂ ਦੇਰੀ ਨਾਲ ਹਸਪਤਾਲ ਜਾਂਦੇ ਹਾਂ ਤਾਂ ਫਿਰ ਮੁਸਕਿਲਾਂ ਆਉਂਦੀਆਂ ਹਨ।
ਓਧਰ ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਜ਼ਿਲੇ ਵਿਚ ਅੱਜ 21 ਨਵੇਂ ਕੇਸ ਸਾਹਮਣੇ ਆਏ ਹਨ। ਇੰਨਾਂ ਵਿਚੋਂ 9 ਫਾਜ਼ਿਲਕਾ ਨਾਲ, 2 ਅਬੋਹਰ ਨਾਲ 6 ਜਲਾਲਾਬਾਦ ਅਤੇ ਬਾਕੀ ਵੱਖ ਵੱਖ ਪਿੰਡਾਂ ਨਾਲ ਸਬੰਧਤ ਹਨ। ਉਨਾਂ ਦੱਸਿਆ ਕਿ ਇਸ ਸਮੇਂ ਜ਼ਿਲੇ ਵਿਚ ਐਕਟਿਵ ਕੇਸ 117 ਹਨ।  

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com