ਵਿਧਾਇਕ ਪਿੰਕੀ ਦੇ ਗ੍ਰੇਹ ਵਿਖੇ ਬੀਬੀ ਇੰਦਰਜੀਤ ਖੋਸਾ ਦੀ ਹਾਜ਼ਰੀ ਵਿਚ ਪਿੰਡ ਮਸਤੇ ਕੇ ਦੇ ਕਸ਼ਮੀਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ਬੀਜੇਪੀ ਅਕਾਲੀ ਦੱਲ ਛੱਡ ਕੇ 10 ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ
ਫਿਰੋਜ਼ਪੁਰ 10 ਅਕਤੂਬਰ-
ਸ੍ਰ; ਪਰਮਿੰਦਰ ਸਿੰਘ ਪਿੰਕੀ ਕਾਂਗਰਸੀ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਦੇ ਗ੍ਰੇਹ ਵਿਖੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਇੰਦਰਜੀਤ ਖੋਸਾ ਦੀ ਹਾਜ਼ਰੀ ਵਿਚ ਇਲਾਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਪਿੰਡ ਮਸਤੇ ਕੇ ਦੇ ਕਸ਼ਮੀਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ਬੀਜੇਪੀ ਅਕਾਲੀ ਦੱਲ ਛੱਡ ਕੇ 10 ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿੱਚ ਬਲਜੀਤ ਸਿੰਘ, ਮਲਕੀਤ ਸਿੰਘ, ਠਾਣਾ ਸਿੰਘ, ਮੱਲ ਸਿੰਘ, ਜਸਬੀਰ ਸਿੰਘ, ਫੱਸਣ ਸਿੰਘ ਆਦਿ ਪਰਿਵਾਰ ਸ਼ਾਮਲ ਹੋਏ।
ਸ੍ਰੀਮਤੀ ਖੋਸਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਸਮੂਹ ਪਰਿਵਾਰਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਤੁਹਾਨੂੰ ਪਾਰਟੀ ਵਿੱਚ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ ਅਤੇ ਆਪ ਜੀ ਨੂੰ ਨਾਲ ਲੈ ਕੇ ਹਲਕੇ ਨੂੰ ਖ਼ੁਸ਼ਹਾਲ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਲਕੇ ਵਿਚ ਵਿਕਾਸ ਦੇ ਕੰਮਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਬਿਨ੍ਹਾਂ ਪੱਖ ਪਾਤ ਦੇ ਵਿਕਾਸ ਕਾਰਜਾ ਕਰਵਾਏ ਜਾਣਗੇ।
ਇਸ ਮੌਕੇ ਕਾਂਗਰਸੀ ਆਗੂ ਸ੍ਰ: ਹਰਜਿੰਦਰ ਸਿੰਘ ਬਿੱਟੂ ਸਾਂਘਾ, ਸ੍ਰ; ਸੁਖਵਿੰਦਰ ਸਿੰਘ ਅਟਾਰੀ ਚੇਅਰਮੈਨ ਮਾਰਕਿਟ ਕਮੇਟੀ, ਤਲਵਿੰਦਰ ਸਿੰਘ, ਯੁਵਰਾਜ ਸਿੰਘ ਬਸਤੀ ਰਾਮਲਾਲ, ਹਰਜੀਤ ਸਿੰਘ ਬਸਤੀ ਰਾਮਲਾਲ, ਬਲਵੀਰ ਬਾਠ ਵਾਇਸ ਚੇਅਰਮੈਨ ਬਲਾਕ ਸੰਮਤੀ, ਰਿਸ਼ੀ ਸ਼ਰਮਾ, ਰਿੰਕੂ ਗਰੋਵਰ, ਸੁਰਜੀਤ ਸੇਠੀ ਆਦਿ ਹਾਜ਼ਰ ਸਨ।