29 November 2020 07:53 pm

ਮੁੱਖ ਸਕੱਤਰ ਮੈਡਮ ਵਿਨੀ ਮਹਾਜਨ ਵੱਲੋਂ ਲੋਕ ਸਹਾਇਤਾ ਕੇਂਦਰ ਦਾ ਉਦਘਾਟਨ

- Posted on 11 November 2020


ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਦੇਣ ਅਤੇ ਪੀ.ਜੀ.ਆਰ.ਐਸ. ਬਾਰੇ ਜਾਣਕਾਰੀ ਦੇਣ ਲਈ ਬਣਾਇਆ ਗਿਆ ਵਿਸ਼ੇਸ਼ ਕਾਊਟਰ-ਸੇਤੀਆ
ਫਰੀਦਕੋਟ 11ਨਵੰਬਰ

ਮੁੱਖ ਸਕੱਤਰ ਪੰਜਾਬ ਮੈਡਮ ਵਿਨੀ ਮਹਾਜਨ ਨੇ ਕੱਲ ਆਪਣੇ ਫਰੀਦਕੋਟ ਦੌਰੇ ਮੌਕੇ ਜਿਲ•ਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਦੇ ਵਿਸ਼ੇਸ਼ ਯਤਨਾ ਸਦਕਾ ਉਨ•ਾਂ ਦੇ ਦਫਤਰ ਵਿੱਚ ਪੀ.ਜੀ.ਆਰ.ਐਸ. ਵੈਬ ਪੋਰਟਲ ਤਹਿਤ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ, ਸ਼ਿਕਾਇਤਾਂ ਦਰਜ ਕਰਨ ਆਦਿ ਲਈ ਸਥਾਪਤ ਕੀਤੇ ਗਏ ਵਿਸ਼ੇਸ਼ ਕਾਊਂਟਰ ਅਤੇ ਲੋਕ ਸਹਾਇਤਾ ਕੇਂਦਰ ਦਾ ਉਦਘਾਟਨ ਕੀਤਾ। ਇਸ ਮੌਕੇ ਵਧੀਕ ਮੁੱਖ ਸਕੱਤਰ ਪੰਜਾਬ ਸ੍ਰੀ ਸੰਜੇ ਕੁਮਾਰ, ਸ੍ਰੀ ਹੁਸਨ ਲਾਲ ਸਕੱਤਰ ਸਿਹਤ ਵਿਭਾਗ ਅਤੇ ਕਮਿਸ਼ਨਰ ਫਰੀਦਕੋਟ ਡਵੀਜ਼ਨ ਸ੍ਰੀ ਆਰ.ਕੇ.ਕੌਸ਼ਿਕ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਮੁੱਖ ਸਕੱਤਰ ਮੈਡਮ ਵਿਨੀ ਮਹਾਜਨ ਨੇ ਫਰੀਦਕੋਟ ਡਵੀਜ਼ਨ ਦੇ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰਾਂ ਨੂੰ ਇਸ ਮੌਕੇ ਕਿਹਾ ਕਿ ਉਹ ਪੀ.ਜੀ.ਆਰ.ਐਸ. ਵੈੱਬ ਪੋਰਟਲ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਉਣ ਤਾਂ ਜੋ ਲੋਕ ਮੁੱਖ ਮੰਤਰੀ ਪੰਜਾਬ ਵੱਲੋਂ ਸ਼ੁਰੂ ਕੀਤੇ ਗਏ ਵਨ ਸਟਾਪ ਵੈੱਬ ਪੋਰਟਲ ਰਾਹੀਂ ਲੋਕ ਆਪਣੀ ਸ਼ਿਕਾਇਤਾਂ ਦਰਜ ਕਰਵਾਉਣ ਜਿੰਨਾ ਦਾ ਸਬੰਧਤ ਵਿਭਾਗਾਂ ਵੱਲੋਂ ਸਮਾਂ ਬੱਧ ਢੰਗ ਨਾਲ ਹੱਲ ਕੀਤੇ ਜਾ ਸਕੇ।
ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ (ਡੀਜੀਆਰ ਅਤੇ ਪੀਜੀ) ਵੱਲੋਂ ਵਿਕਸਤ ਕੀਤਾ ਗਿਆ ਇਹ ਪੋਰਟਲ ਵੱਖ-ਵੱਖ ਵਿਭਾਗਾਂ ਵਿੱਚ ਸੇਵਾਵਾਂ ਦੀ ਸਪੁਰਦਗੀ ਸਬੰਧੀ ਪ੍ਰਕਿਰਿਆਵਾਂ ਦੀ ਡਿਜੀਟਲਾਈਜੇਸ਼ਨ ਲਈ ਅਹਿਮ ਸਾਬਿਤ ਹੋਵੇਗਾ। ਉਨਾ ਕਿਹਾ ਕਿ ਪੋਰਟਲ ਦਾ ਉਦੇਸ਼ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਦਿਆਂ ਨਾਗਰਿਕ ਕੇਂਦਰਿਤ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨਾ ਹੈ। ਨਾਗਰਿਕ ਹੁਣ ਆਪਣੀਆਂ ਸ਼ਿਕਾਇਤਾਂ ਸਬੰਧਤ ਸਰਕਾਰੀ ਵਿਭਾਗਾਂ ਕੋਲ  ਫਰਅਅਕਫਵ।ਬਚਅਹਲ।ਪਰਡ।ਜਅ। ‘ਤੇ  ਜਮਾਂ ਕਰਵਾ ਸਕਦੇ ਹਨ। ਸਾਰੇ ਵਿਭਾਗਾਂ ਨੂੰ ਇਸ ਨਾਲ ਜੋੜ ਦਿੱਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਚੰਡੀਗੜ ਅਤੇ ਜ਼ਿਲਾ ਪੱਧਰ ਦੇ ਮੁੱਖ ਦਫ਼ਤਰਾਂ ਵਿਖੇ ਸਿਖਲਾਈ ਦਿੱਤੀ ਗਈ ਹੈ। ਉਹ ਨਾਗਰਿਕਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਕਰਨ ਅਤੇ ਜਲਦੀ ਹੱਲ ਕਰਨ ਲਈ ਤਿਆਰ ਹਨ।
ਉਨਾਂ ਕਿਹਾ ਕਿ ਪੀਜੀਆਰਐਸ ਕੇਂਦਰੀ ਪੋਰਟਲ ਵਜੋਂ ਕੰਮ ਕਰੇਗੀ ਜਿੱਥੇ ਸਾਰੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਪੋਰਟਲ ‘ਤੇ ਖੁਦ ਜਾਂ ਈਮੇਲ, ਡਾਕ ਰਾਹੀਂ ਜਾਂ ਸੇਵਾ ਕੇਂਦਰਾਂ’ ਤੇ ਵਿਅਕਤੀਗਤ ਤੌਰ ‘ਤੇ ਦਰਜ ਕਰਕੇ ਦਰਜ ਕੀਤੀਆਂ ਜਾ ਸਕਦੀਆਂ ਹਨ।ਉਨਾਂ ਦੱਸਿਆ ਕਿ ਪੋਰਟਲ ਦੇ ਜ਼ਰੀਏ, ਨਾਗਰਿਕ ਆਪਣੀਆਂ ਸ਼ਿਕਾਇਤਾਂ ਦੀ ਸਥਿਤੀ ਬਾਰੇ ਆਨਲਾਈਨ ਜਾਣ ਸਕਣਗੇ ਅਤੇ ਉਨਾਂ ਨੂੰ ਪ੍ਰਕਿਰਿਆ ਦੇ ਹਰ ਪੜਾਅ ‘ਤੇ ਐਸ.ਐਮ.ਐਸ. ਦੁਆਰਾ  ਸੂਚਿਤ ਕੀਤਾ ਜਾਵੇਗਾ। ਸ਼ਿਕਾਇਤ ਦਾ ਹੱਲ ਹੋਣ ‘ਤੇ ਉਨਾਂ ਨੂੰ ਫੋਨ ਕਾਲ ਆਵੇਗੀ ਅਤੇ ਜੇ ਉਹ ਸੰਤੁਸ਼ਟ ਨਹੀਂ ਹਨ ਤਾਂ ਉਨਾਂ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਕੋਲ ਕੋਲ ਪਹੁੰਚਾਈ ਜਾਵੇਗੀ। ਨਾਗਰਿਕ ਆਪਣੀਆਂ ਸ਼ਿਕਾਇਤਾਂ ਸੇਵਾ ਕੇਂਦਰਾਂ, ਡੀ.ਸੀ. ਦਫਤਰਾਂ ਵਿਖੇ ਦੇ ਸਕਣਗੇ ਅਤੇ ਜਲਦ ਹੀ ਇੱਕ ਕਾਲ ਸੈਂਟਰ ਵੀ ਸਥਾਪਤ ਕੀਤਾ ਜਾਵੇਗਾ।ਨਾਗਰਿਕਾਂ ਲਈ ਪ੍ਰਣਾਲੀ ਦੀ ਵਰਤੋਂ ਕਰਨ ਨੂੰ ਸੁਖਾਲਾ ਬਣਾਉਣ ਲਈ ਸਰਕਾਰ ਭਵਿੱਖ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਦੀ ਵਰਤੋਂ ਕਰੇਗੀ। ਸਰਕਾਰ ਦਾ ਵਿਚਾਰ ਪ੍ਰਣਾਲੀ ਤੋਂ ਇਕੱਠੀ ਕੀਤੀ ਗਈ ਜਾਣਕਾਰੀ ਦੀ ਵਰਤੋਂ ਜਨਤਕ ਸੇਵਾਵਾਂ ਦੀ ਸਪੁਰਦਗੀ ਦੀ ਮਜ਼ਬੂਤੀ ਅਤੇ ਸਰਕਾਰ ਵਿੱਚ ਜਨਤਾ ਦਾ ਵਿਸ਼ਵਾਸ ਵਧਾਉਣ ਲਈ ਨੀਤੀਆਂ ਤਿਆਰ ਕਰਨ ਵਾਸਤੇ ਵੱਡੇ ਪੱਧਰ ‘ਤੇ ਜਾਣਕਾਰੀ ਦੇ ਵਿਸ਼ਲੇਸ਼ਣ ਲਈ ਕਰਨਾ ਹੈ।ਉਨ•ਾਂ ਕਿਹਾ ਕਿ ਉਹ ਖੁੱਦ ਇਸ ਲੋਕ ਸਹਾਇਤਾ ਕੇਂਦਰ ਦੀ ਨਿਗਰਾਨੀ ਕਰਕੇ ਲੋਕਾਂ ਦੀਆਂ ਸ਼ਿਕਾਇਤਾਂ ਸਬੰਧੀ ਉਨ•ਾਂ ਦੇ ਸਮਾਂ ਬੰਦ ਨਿਪਟਾਰੇ ਲਈ ਕੰਮ ਕਰਨਗੇ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com