29 November 2020 01:37 pm

ਮਿਸ਼ਨ ਫ਼ਤਿਹ ਤਹਿਤ ਕਰਵਾਏ ਜਾ ਰਹੇ ਹਨ ਅੰਤਰ ਜ਼ਿਲ੍ਹਾ ਆਨਲਾਈਨ ਮੁਕਾਬਲੇ : ਪ੍ਰੋ. ਨਵਨੀਤ ਜੇਜੀ

- Posted on 28 July 2020

ਪੋਸਟਰ ਮੇਕਿੰਗ, ਸਲੋਗਨ, ਕੋਲਾਜ਼ ਮੇਕਿੰਗ ਰਾਹੀਂ ਵਿਦਿਆਰਥੀਆਂ ਕੋਰੋਨਾ ਤੋਂ ਬਚਾਅ ਲਈ ਕਰ ਰਹੇ ਨੇ ਲੋਕਾਂ ਨੂੰ ਸੁਚੇਤ
-8 ਅਗਸਤ ਤੱਕ ਚੱਲਣਗੇ ਅੰਤਰ ਜ਼ਿਲ੍ਹਾ ਆਨਲਾਈਨ ਮੁਕਾਬਲੇ
ਪਟਿਆਲਾ, 28 ਜੁਲਾਈ:
ਕੋਰੋਨਾ ਮਹਾਂਮਾਰੀ ਦੌਰਾਨ ਵਿਦਿਆਰਥੀਆਂ ਦੇ ਸਮੇਂ ਦੀ ਸੁਚੱਜੀ ਵਰਤੋਂ ਕਰਨ ਲਈ ਪਟਿਆਲਾ ਅਤੇ ਸੰਗਰੂਰ ਦੇ ਕਾਲਜਾਂ ਵੱਲੋਂ ਆਨਲਾਈਨ ਅੰਤਰ ਕਾਲਜ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵਿਦਿਆਰਥੀਆਂ ਵੱਲੋਂ ਵੱਧ ਚੜਕੇ ਹਿੱਸਾ ਲਿਆ ਜਾ ਰਿਹਾ ਹੈ। ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆ ਕਨਵੀਨਰ ਪ੍ਰੋ. ਨਵਨੀਤ ਜੇਜੀ ਨੇ ਦੱਸਿਆ ਕਿ 11 ਜੁਲਾਈ ਤੋਂ ਸ਼ੁਰੂ ਹੋਏ ਇਨ੍ਹਾਂ ਮੁਕਾਬਲਿਆਂ ‘ਚ ਸਰਕਾਰੀ  ਸਟੇਟ ਕਾਲਜ ਪਟਿਆਲਾ, ਸਰਕਾਰੀ ਰਣਬੀਰ ਕਾਲਜ ਸੰਗਰੂਰ, ਸ਼ਹੀਦ ਊਧਮ ਸਿੰਘ ਕਾਲਜ ਸੁਨਾਮ ਦੇ ਵਿਦਿਆਰਥੀਆਂ ਵੱਲੋਂ ਪੋਸਟਰ ਮੇਕਿੰਗ, ਸਲੋਗਨ ਅਤੇ ਕੋਲਾਜ਼ ਮੇਕਿੰਗ ਮੁਕਾਬਲਿਆਂ ‘ਚ ਹਿੱਸਾ ਲਿਆ ਜਾ ਰਿਹਾ ਹੈ।
ਪ੍ਰੋ. ਜੇਜੀ ਨੇ ਦੱਸਿਆ ਕਿ ਰੈਡ ਰਿਬਨ ਕਲੱਬ, ਐਨ.ਐਸ.ਐਸ. ਵਿੰਗ, ਰੈਡ ਕਰਾਸ ਸੁਸਾਇਟੀ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਸਿਮਰਤ ਕੌਰ ਦੀ ਅਗਵਾਈ  ‘ਚ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ‘ਚ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਡਾ. ਮਲਕੀਤ ਸਿੰਘ ਮਾਨ ਵੱਲੋਂ ਮੁਕਾਬਲਿਆਂ ਲਈ ਵਿਸ਼ਿਆਂ ਦੀ ਚੋਣ ਕੀਤੀ ਗਈ ਹੈ, ਜਿਸ ਵਿੱਚ ਸਿੱਖਿਆ ਅਤੇ ਕੋਰੋਨਾ ਵਾਇਰਸ, ਮਿਸ਼ਨ ਫ਼ਤਿਹ, ਕਰੋਨਾ ਯੋਧੇ ਵਿਸ਼ਿਆਂ ਦੇ ਪੋਸਟਰ ਮੇਕਿੰਗ, ਸਲੋਗਨ ਲਿਖਣ, ਕਾਰਟੂਨ ਬਣਾਉਣ, ਕੋਲਾਜ਼ ਮੇਕਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ।
ਇਸ ਮੌਕੇ ਪ੍ਰਿੰਸੀਪਲ ਡਾ. ਸਿਮਰਤ ਕੌਰ ਨੇ ਦੱਸਿਆ ਇਹ ਆਨਲਾਈਨ ਮੁਕਾਬਲੇ 8 ਅਗਸਤ ਤੱਕ ਜਾਰੀ ਰਹਿਣਗੇ ਅਤੇ ਮੁਕਾਬਲੇ ਖਤਮ ਹੋਣ ਉਪਰੰਤ ਜੱਜਮੈਂਟ ਕਮੇਟੀ ਵੱਲੋਂ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਵਿਦਿਆਰਥੀਆਂ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਲਈ ਆਨਲਾਈਨ ਮੁਕਾਬਲੇ ਸਹਾਈ ਸਿੱਧ ਹੋ ਰਹੇ ਹਨ।
ਇਨ੍ਹਾਂ ਮੁਕਾਬਲਿਆਂ ਨੂੰ ਨੇਪਰੇ ਚਾੜਨ ਵਿੱਚ ਪ੍ਰਬੰਧਕੀ ਕਮੇਟੀ ਮੈਂਬਰ ਡਾ. ਹਰਿੰਦਰ ਕੌਰ, ਸਰਕਾਰੀ ਕਾਲਜ, ਡਾ. ਰਮਨਦੀਪ ਕੌਰ, ਪ੍ਰੋਗਰਾਮ ਅਫ਼ਸਰ ਐਨ.ਐਸ.ਐਸ ਸਰਕਾਰੀ ਕਾਲਜ ਸੁਨਾਮ ਵੀ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com