ਜੈ ਅਮਨਦੀਪ ਗੋਇਲ ਨੇ ਨਾਇਬ ਤਹਿਸੀਲਦਾਰ ਫਰੀਦਕੋਟ ਦਾ ਚਾਰਜ ਸੰਭਾਲਿਆ
ਫਰੀਦਕੋਟ 8 ਜੂਨ,2020: ਪੰਜਾਬ ਸਰਕਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ(ਜ) ਸ ਗੁਰਜੀਤ ਸਿੰਘ ਦੇ ਰੀਡਰ ਵਜੋਂ ਕੰਮ ਕਰਦੇ ਸੀਨੀਅਰ ਸਹਾਇਕ ਜੈ ਅਮਨਦੀਪ ਗੋਇਲ ਨੇ ਅੱਜ ਬਤੌਰ ਨਾਇਬ ਤਹਿਸੀਲਦਾਰ ਫਰੀਦਕੋਟ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਨੂੰ ਸਮੂਹ ਤਹਿਸੀਲਦਾਰ ਦਫਤਰ ਦੇ ਕਰਮਚਾਰੀਆਂ ਵੱਲੋਂ ਜੀ ਆਇਆ ਕਿਹਾ ਗਿਆ ਅਤੇ ਆਪਣੀਆਂ ਸ਼ੁਭ ਇੱਛਾਵਾਂ ਪੇਸ਼ ਕੀਤੀਆਂ।
ਇਸ ਮੌਕੇ ਨਾਇਬ ਤਹਿਸੀਲਦਾਰ ਸ੍ਰੀ ਜੈ ਅਮਨਦੀਪ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਲੋਕਾਂ ਨੂੰ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਮੌਕੇ ਉਨ੍ਹਾਂ ਨਾਲ ਕੰਮ ਕਰਦੇ ਨਵੇਂ ਪਦ ਉਨਤ ਹੋਏ ਨਾਇਬ ਤਹਿਸੀਲਦਾਰ ਗੁਰਵਿੰਦਰ ਸਿੰਘ ਵਿਰਕ,ਗੁਰਨਾਮ ਸਿੰਘ ਵਿਰਕ,ਬਲਵੀਰ ਸਿੰਘ,ਅਸ਼ੋਕ ਕੱਕੜ ਆਦਿ ਸਾਥੀ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ।