11 May 2021

ਫਿਰੋਜ਼ਪੁਰ ਦੇ ਪੁਲਿਸ ਵਿਭਾਗ ਤੇ ਆਬਕਾਰੀ ਵਿਭਾਗ ਦੀਆਂ ਸਾਂਝੀਆਂ ਟੀਮਾਂ ਨੇ 40 ਹਜ਼ਾਰ ਲੀਟਰ ਲਾਹਨ ਬਰਾਮਦ ਕਰਕੇ ਕੀਤੀ ਨਸ਼ਟ


ਪਿੰਡ ਹਬੀਬ ਕੇ ਵਿਚਕਾਰ ਸਤਲੁਜ ਦਰਿਆ ਦੇ ਘੇਰੇ ਵਿੱਚ ਛਾਪਾ ਮਾਰ ਕੇ ਕੀਤੀ ਵੱਡੀ ਕਾਰਵਾਈ, 17 ਤਰਪਾਲਾਂ, 5 ਲੋਹੇ ਦੇ ਡਰੱਮ ਅਤੇ 3 ਐਲਮੀਨੀਅਮ ਦੇ ਬਰਤਨ ਵੀ ਕੀਤੇ ਬਰਾਮਦ
ਫਿਰੋਜ਼ਪੁਰ 20 ਅਕਤੂਬਰ 2020

       ਰੈਡ ਰੋਜ਼ ਦੇ ਚੱਲ ਰਹੇ ਆਪ੍ਰੇਸ਼ਨ ਅਧੀਨ ਫਿਰੋਜ਼ਪੁਰ ਦੇ ਆਬਕਾਰੀ ਵਿਭਾਗ ਅਤੇ ਪੁਲਿਸ ਵਿਭਾਗ ਵੱਲੋਂ ਪਿੰਡ ਹਬੀਬ ਕੇ ਵਿਚਕਾਰ ਸਤਲੁਜ ਦਰਿਆ ਦੇ ਘੇਰੇ ਵਿੱਚ ਸਾਂਝੇ ਤੌਰ ਤੇ ਨਸ਼ੇ ਦੇ ਖਿਲਾਫ ਇੱਕ ਵੱਡੀ ਕਾਰਵਾਈ ਕਰਦੇ ਹੋਏ ਹੋਏ 40 ਹਜ਼ਾਰ ਲੀਟਰ ਲਾਹਨ ਬਰਾਮਦ ਕਰਕੇ ਨਸ਼ਟ ਕੀਤੀ।
            ਜ਼ਿਲ੍ਹਾ ਪੁਲਿਸ ਫਿਰੋਜ਼ਪੁਰ ਸ੍ਰ. ਭੁਪਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਆਬਕਾਰੀ ਜੇ.ਐਸ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠਾਂ ਫਿਰੋਜ਼ਪੁਰ ਪੁਲਿਸ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ਤੇ ਤਲਾਸੀ ਅਭਿਆਨ ਚਲਾਇਆ ਗਿਆ ਜਿਸ ਦੌਰਾਨ 40 ਹਜ਼ਾਰ ਲੀਟਰ ਲਾਹਨ, 17 ਤਰਪਾਲਾਂ, 5 ਲੋਹੇ ਦੇ ਡਰੱਮ ਅਤੇ 3 ਐਲਮੀਨੀਅਮ ਦੇ ਬਰਤਨ ਵੀ ਬਰਾਮਦ ਕੀਤੇ ਗਏ। ਇਹ ਮੁਹਿੰਮ ਐਕਸਾਈਜ਼ ਇੰਸਪੈਕਟਰ ਐੱਚ.ਐੱਸ.ਭੱਟੀ ਅਤੇ ਏ.ਐੱਸ.ਆਈ ਗੁਰਮੇਲ ਸਿੰਘ ਦੀ ਨਿਗਰਾਨੀ ਹੇਠ ਚਲਾਈ ਗਈ।
      ਇਸ ਮੌਕੇ ਡਿਪਟੀ ਕਮਿਸ਼ਨਰ ਆਬਕਾਰੀ ਜੇ.ਐੱਸ. ਬਰਾੜ ਨੇ ਦੱਸਿਆ ਕਿ ਆਬਕਾਰੀ ਵਿਭਾਗ ਤੇ ਪੁਲਿਸ ਵਿਭਾਗ ਫਿਰੋਜ਼ਪੁਰ ਵੱਲੋਂ ਲਗਾਤਾਰ ਛਾਪੇਮਾਰੀ ਕਰਕੇ ਨਜਾਇਜ਼ ਸ਼ਰਾਬ ਦੇ ਕਾਰੋਬਾਰ ਕਰਨ ਵਾਲੇ ਲੋਕਾਂ ਨੂੰ ਫੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਥਾਣਾ ਸਦਰ ਫਿਰੋਜ਼ਪੁਰ ਵਿਖੇ ਦਰਜ ਕੀਤਾ ਗਿਆ ਹੈ।

 

 
Spread the love

Read more

© Copyright 2021, Punjabupdate.com