29 November 2020 06:34 pm

ਪੁਲਿਸ ਵਿਭਾਗ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਸਾਂਝੀਆਂ ਟੀਮਾਂ ਨੇ 23 ਹਜ਼ਾਰ ਲੀਟਰ ਲਾਹਨ ਬਰਾਮਦ ਕਰਕੇ ਕੀਤੀ ਨਸ਼ਟ

- Posted on 10 November 2020

ਸਤਲੁਜ ਦਰਿਆ ਦੇ ਆਲੇ-ਦੁਆਲੇ ਪੈਂਦੇ ਪਿੰਡ ਹਬੀਬ ਕੇ ਵਿੱਚ ਛਾਪਾ ਮਾਰ ਕੇ 23 ਤਰਪਾਲਾਂ, 7 ਲੋਹੇ ਦੇ ਡਰੱਮ, 4 ਐਲਮੀਨੀਅਮ ਦੇ ਬਰਤਨ ਅਤੇ 4 ਪਲਾਸਟਿ ਪਾਈਪਾਂ ਕੀਤੀਆਂ ਬਰਾਮਦ
ਫਿਰੋਜ਼ਪੁਰ 10 ਨਵੰਬਰ 2020
            
ਪੁਲਿਸ ਵਿਭਾਗ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਸਾਂਝੀਆਂ ਟੀਮਾਂ ਵੱਲੋਂ ਸਤਲੁਜ ਦਰਿਆ ਦੇ ਆਲੇ-ਦੁਆਲੇ ਪੈਂਦੇ ਪਿੰਡ ਹਬੀਬ ਕੇ ਵਿੱਚ ਸਾਂਝੇ ਤੌਰ ਤੇ ਨਸ਼ੇ ਦੇ ਖਿਲਾਫ ਇੱਕ ਵੱਡੀ ਕਾਰਵਾਈ ਕਰਦੇ ਹੋਏ 23 ਹਜ਼ਾਰ ਲੀਟਰ ਲਾਹਨ ਬਰਾਮਦ ਕਰਕੇ ਨਸ਼ਟ ਕੀਤੀ।
            
ਜ਼ਿਲ੍ਹਾ ਪੁਲਿਸ ਫਿਰੋਜ਼ਪੁਰ ਸ੍ਰ. ਭੁਪਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਆਬਕਾਰੀ ਜੇ.ਐਸ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠਾਂ ਫਿਰੋਜ਼ਪੁਰ ਪੁਲਿਸ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ਤੇ ਤਲਾਸੀ ਅਭਿਆਨ ਚਲਾਇਆ ਗਿਆ ਜਿਸ ਦੌਰਾਨ 23 ਹਜ਼ਾਰ ਲੀਟਰ ਲਾਹਨ23 ਤਰਪਾਲਾਂ, 7 ਲੋਹੇ ਦੇ ਡਰੱਮ, 4 ਐਲਮੀਨੀਅਮ ਦੇ ਬਰਤਨ ਅਤੇ 4 ਪਲਾਸਟਿ ਪਾਈਪਾਂ ਬਰਾਮਦ ਕੀਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਆਬਕਾਰੀ ਜੇ.ਐੱਸ. ਬਰਾੜ ਨੇ ਦੱਸਿਆ ਕਿ ਆਬਕਾਰੀ ਵਿਭਾਗ ਤੇ ਪੁਲਿਸ ਵਿਭਾਗ ਫਿਰੋਜ਼ਪੁਰ ਵੱਲੋਂ ਨਾਜਾਇਜ਼ ਸਰਾਬ ਦੇ ਕਾਰੋਬਾਰੀਆਂ ਖਿਲਾਫ ਛਾਪੇਮਾਰੀ ਅਗਾਂਹ ਵੀ ਜਾਰੀ ਰਹੇਗੀ ਤੇ ਨਾਜਾਇਜ਼ ਸਰਾਬ ਵਾਲਿਆਂ ਨੂੰ ਬਖਸਿਆ ਨਹੀਂ ਜਾਵੇਗਾ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com