Thursday 29 October 2020

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਵਿੱਚੋਂ ਜੋਤੀ ਕੌਰ ਸੂਬੇ ’ਚੋਂ ਪਹਿਲੇ ਸਥਾਨ ’ਤੇ ਰਹੀ

- Posted on 17 September 2020

ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਤੇ ਜੋਤੀ ਨੂੰ ਦਿੱਤੀਆਂ ਵਧਾਈਆਂ

 

ਬਰਨਾਲਾ17 ਸਤੰਬਰ:

              ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਦੀ ਭਾਸ਼ਣ ਮੁਕਾਬਲਾ ਵੰਨਗੀ ਦੇ ਸੂਬਾ ਪੱਧਰ ਤੇ ਜੇਤੂ ਰਹੇ ਵਿਦਿਆਰਥੀਆਂ ਦੇ ਨਾਂਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

             ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਹਰਕੰਵਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਭਾਸ਼ਣ ਮੁਕਾਬਲੇ ਦੇ ਪ੍ਰਾਇਮਰੀਮਿਡਲ ਅਤੇ ਸੈਕੰਡਰੀ ਤਿੰਨੇ ਵਰਗਾਂ ਵਿੱਚ ਭਾਗ ਲਿਆ ਸੀ । ਤਿੰਨੇ ਵਰਗ ਲਈ ਐਲਾਨੇ ਸੂਬਾ ਪੱਧਰੀ ਨਤੀਜੇ ਵਿੱਚੋਂ ਮਿਡਲ ਵਰਗ ਚ ਜ਼ਿਲ੍ਹਾ ਬਰਨਾਲਾ ਚ ਪੈਂਦੇ ਸਰਕਾਰੀ ਹਾਈ ਸਕੂਲ ਮੌੜਾਂ ਦੀ ਵਿਦਿਆਰਥਣ ਜੋਤੀ ਕੌਰ ਪੁੱਤਰੀ ਕੁਲਵਿੰਦਰ ਸਿੰਘ ਨੇ ਸੂਬੇ ਭਰ ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।

                ਸਿੱਖਿਆ ਅਧਿਕਾਰੀਆਂ ਨੇ ਜੇਤੂ ਵਿਦਿਆਰਥਣ ਅਤੇ ਉਸ ਦੇ ਮਾਪਿਆਂ ਦੇ ਨਾਲ-ਨਾਲ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਵਿਦਿਆਰਥਣ ਦੇ ਇਸ ਹੁਨਰ ਨੂੰ ਹੋਰ ਵਧੇਰੇ ਨਿਖਾਰਨ ਲਈ ਉਚੇਚੇ ਤੌਰ ਤੇ ਯਤਨ ਅਮਲ ਵਿੱਚ ਲਿਆਂਦੇ ਜਾਣਗੇ। ਵਿੱਦਿਅਕ ਮੁਕਾਬਲਿਆਂ ਦੇ ਜ਼ਿਲ੍ਹਾ ਨੋਡਲ ਅਫ਼ਸਰ ਸ. ਕੁਲਦੀਪ ਸਿੰਘ ਅਤੇ ਸਕੂਲ ਦੇ ਹੈਡਮਾਸਟਰ ਸ੍ਰੀ ਰਾਕੇਸ਼ ਕੁਮਾਰ ਨੇ ਵੀ ਸਕੂਲ ਦਾ ਨਾਂ ਰੌਸ਼ਨ ਕਰਨ ਵਾਲੀ ਵਿਦਿਆਰਥਣ ਅਤੇ ਗਾਈਡ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com