Sunday 25 October 2020

ਐਸ.ਏ.ਐਸ ਨਗਰ ਵਿੱਚ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ*

- Posted on 17 October 2020
•  *ਜਿਲ੍ਹਾ ਦੇ 341 ਪਿੰਡਾਂ ਦੇ ਵਿਕਾਸ ਲਈ 102.85 ਕਰੋੜ ਰੁਪਏ ਖਰਚੇ ਜਾਣਗੇ*
•  *ਗਰਾਮ ਪੰਚਾਇਤਾਂ  ਨੇ ਜ਼ਿਲੇ ਦੀਆਂ ਵੱਖ ਵੱਖ 39 ਥਾਵਾਂ ਤੋਂ ਮੁਹਿੰਮ ਦੀ ਸ਼ੁਰੂਆਤ ਵਿੱਚ ਵਰਚੁਅਲ ਤਰੀਕੇ ਨਾਲ ਕੀਤੀ ਸ਼ਿਰਕਤ*
ਐਸ.ਏ.ਐਸ ਨਗਰ, 17 ਅਕਤੂਬਰ:
 
ਕਾਂਗਰਸ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੇ ਉਦਘਾਟਨ ਕਰਨ ਨਾਲ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰਾਜੈਕਟ  ਰੂਰਲ ਟਰਾਂਸਫਾਰਮੇਸ਼ਨ  ਪ੍ਰੋਗਰਾਮ  ‘ਸਮਾਰਟ ਵਿਲੇਜ ਮੁਹਿੰਮ’ ਦੇ ਦੂਜੇ ਪੜਾਅ ਦੀ ਜ਼ਿਲੇ ਵਿਚ ਰਸਮੀ ਸ਼ੁਰੂਆਤ ਹੋ ਗਈ ਹੈ।
 
ਸਮਾਰਟ ਵਿਲੇਜ ਮੁਹਿੰਮ ਪੜਾਅ-ਦੂਜਾ (2020-2022) ਤਹਿਤ ਜ਼ਿਲ•ਾ ਐਸ.ਏ.ਐਸ.ਨਗਰ ਦੇ ਸਾਰੇ 341 ਪਿੰਡਾਂ ਦੇ ਸਰਵਪੱਖੀ ਵਿਕਾਸ ਲਈ 102.85 ਕਰੋੜ ਰੁਪਏ ਰੱਖੇ ਗਏ ਹਨ ਤਾਂ ਜੋ ਪਿੰਡਾਂ ਦੇ ਲੋਕਾਂ ਦੇ ਜੀਵਨ ਪੱਧਰ ਵਿਚ ਸੁਧਾਰ ਲਿਆਂਦਾ ਜਾ ਸਕੇ।
ਇਸ ਪ੍ਰੋਗਰਾਮ ਤਹਿਤ  ਪਿੰਡਾਂ ਨੂੰ ਸਮਾਰਟ ਸ਼ਹਿਰਾਂ ਦੀ ਤਰਜ਼ ‘ਤੇ ‘ ਸਮਾਰਟ ‘ ਬਣਾਇਆ ਜਾਵੇਗਾ ਜਿਸ ਨਾਲ  ਪਿੰਡਾਂ ਨੂੰ ਆਤਮ-ਨਿਰਭਰ, ਸਾਫ਼ ਅਤੇ ਸਵੱਛ ਬਣਨ ਵਿੱਚ ਸਹਾਇਤਾ ਮਿਲੇਗੀ ।
 
ਚਲਾਏ ਜਾਣ ਵਾਲੇ ਵਿਕਾਸ ਕਾਰਜਾਂ ਵਿਚ ਕਮਿਊਨਿਟੀ ਸੈਂਟਰਾਂ, ਧਰਮਸ਼ਾਲਾਵਾਂ ਦਾ ਨਿਰਮਾਣ, ਪੀਣ ਵਾਲੇ ਪਾਣੀ ਦੀ ਸਪਲਾਈ, ਰੇਨ ਵਾਟਰ ਹਾਰਵੈਸਟਿੰਗ, ਠੋਸ ਰਹਿੰਦ-ਖੂਹੰਦ ਪ੍ਰਬੰਧਨ, ਛੱਪੜਾਂ ਦਾ ਨਵੀਨੀਕਰਨ, ਗੰਦੇ ਪਾਣੀ ਦੀ ਨਿਕਾਸੀ, ਗਲੀਆਂ , ਨਾਲੀਆਂ ,ਖੇਡ  ਮੈਦਾਨ, ਸਟੇਡੀਅਮਾਂ, ਜਿਮਨੇਜ਼ੀਅਮਾਂ ਦੀ ਉਸਾਰੀ, ਸੋਲਰ ਸਟਰੀਟ ਲਾਈਟਾਂ , ਬੱਸ ਸ਼ੈਲਟਰਾਂ ਦੀ ਉਸਾਰੀ, ਸ਼ਮਸ਼ਾਨ ਘਾਟ / ਕਬਰਿਸਤਾਨਾਂ, ਕਮਿਊਨਿਟੀ ਲਾਇਬ੍ਰੇਰੀ, ਸਕੂਲ ਅਤੇ ਆਂਗਣਵਾਦੀਆਂ ਦਾ ਵਿਕਾਸ ਆਦਿ ਸ਼ਾਮਲ ਹਨ।
 
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਤੋਂ ਪੰਚਾਇਤਾਂ ਨੂੰ ਸੰਬੋਧਨ ਕੀਤਾ। ਉਨ•ਾਂ ਨੇ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ  ਖਰਚਣ।
 
ਜ਼ਿਲ•ਾ ਐਸ.ਏ.ਐੱਸ.ਨਗਰ ਦੇ ਦੋ ਸਰਪੰਚਾਂ ਪਿੰਡ ਪੱਤੋਂ ਦੀ ਰੁਪਿੰਦਰ ਕੌਰ ਅਤੇ ਬਲਾਕ ਖਰੜ ਦੇ ਪਿੰਡ ਬਾਕਰਪੁਰ ਤੋਂ ਜਗਤਾਰ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਇਸ ਸਮਾਗਮ ਦੌਰਾਨ ਮੁੱਖ ਮੰਤਰੀ ਨਾਲ ਸ਼ਿਰਕਤ ਕਰਨ ਲਈ ਉਨ•ਾਂ ਦੇ ਦਫ਼ਤਰ ਵਿਚ ਬੁਲਾਇਆ ਗਿਆ ਸੀ।
 
ਜ਼ਿਕਰਯੋਗ ਹੈ ਕਿ  ਵਰਚੁਅਲ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਲਈ ਸੂਬੇ ਭਰ ਵਿੱਚ 1500 ਸਥਾਨਾਂ ਦੀ ਚੋਣ ਕੀਤੀ ਗਈ ਸੀ । ਜਿਨ•ਾਂ ਵਿਚੋਂ 39 ਸਥਾਨ ਐਸ.ਏ.ਐਸ.ਨਗਰ ਦੇ ਸਨ। ਇਨ•ਾਂ ਥਾਵਾਂ ਦੇ ਆਲੇ-ਦੁਆਲੇ  ਦੇ ਪਿੰਡਾਂ ਦੀਆਂ ਪੰਚਾਇਤਾਂ ਨੇ ਵੀ ਪ੍ਰੋਗਰਾਮ ਵਿਚ ਹਿੱਸਾ ਲਿਆ। ਇਸ  ਪ੍ਰੋਗਰਾਮ ਨੂੰ ਵੱਡੀਆਂ ਸਕ੍ਰੀਨਾਂ ਅਤੇ ਪ੍ਰੋਜੈਕਟਰਾਂ ਰਾਹੀਂ ਦਿਖਾਇਆ ਗਿਆ। ਇਸ ਦੌਰਾਨ ਕੋਵਿਡ ਸਬੰਧੀ ਨਿਯਮ ਜਿਵੇਂ ਮਾਸਕ ਪਹਿਨਣਾ ਅਤੇ ਸਮਾਜਕ ਦੂਰੀ ਬਣਾ ਕੇ ਰੱਖਣਾ ਆਦਿ  ਦੀ ਪਾਲਣਾ ਕੀਤੀ ਗਈ।
 
ਦੱਸਣਯੋਗ ਹੈ ਕਿ ਸਮਾਰਟ ਵਿਲੇਜ ਮੁਹਿੰਮ ਪੜਾਅ-1 ਦੌਰਾਨ ਜ਼ਿਲ•ਾ ਐਸ.ਏ.ਐਸ.ਨਗਰ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ 16.96 ਕਰੋੜ ਰੁਪਏ ਦੀ ਰਕਮ ਖਰਚੀ ਗਈ ਸੀ ਪਰ ਪੜਾਅ -2 ਵਿਚ ਵਿਕਾਸ ਪ੍ਰਾਜੈਕਟਾਂ  ਵਿੱਚ ਨਿਵੇਸ਼ ਬਹੁਤ ਵੱਡੇ ਪੱਧਰ ‘ਤੇ  ਵਧਾ ਦਿੱਤਾ ਗਿਆ  ਹੈ।
 
ਇਸ ਪ੍ਰੋਗਰਾਮ ਵਿਚ ਸਾਰੇ ਰਾਜ ਕੈਬਨਿਟ ਮੰਤਰੀਆਂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਸਕੱਤਰ ਵਿਨੀ ਮਹਾਜਨ ਸਮੇਤ ਪ੍ਰਮੁੱਖ ਅਧਿਕਾਰੀਆਂ ਨੇ ਵੱਖ-ਵੱਖ ਥਾਵਾਂ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕੀਤੀ। ਪ੍ਰੋਗਰਾਮ ਵਿੱਚ ਪੰਜਾਬ ਦੇ ਸਾਰੇ ਕਾਂਗਰਸੀ ਵਿਧਾਇਕਾਂ ਨੇ ਵੀ ਭਾਗ ਲਿਆ । ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਜ਼ਿਲ•ਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐੱਸ.  ਨਗਰ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸਮਾਗਮ ਦੌਰਾਨ ਵਿੱਤ ਮੰਤਰੀ ਨਾਲ ਸ਼ਾਮਲ ਹੋਏ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com