07 April 2021 02:57 am

ਅਰਵਿੰਦ ਕੇਜਰੀਵਾਲ ਸਿਰੇ ਦਾ ਚਾਲਬਾਜ਼-ਕੈਪਟਨ ਅਮਰਿੰਦਰ

- Posted on 18 December 2020

ਮੁਹਾਲੀ, 18 ਦਸੰਬਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਰਵਿੰਦ ਕੇਜਰੀਵਾਲ ਨੂੰ ਸਿਰੇ ਦਾ ਚਾਲਬਾਜ਼ ਦੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ, ਦੋਵੇਂ ਹੀ ਪਾਖੰਡੀ ਪਾਰਟੀਆਂ ਹਨ ਜਿਨ੍ਹਾਂ ਦੇ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਦੋਗਲੇ ਕਿਰਦਾਰ ਨੇ ਇਹ ਸਿੱਧ ਕਰ ਦਿੱਤਾ ਕਿ ਕਿਸਾਨਾਂ ਪ੍ਰਤੀ ਇਨ੍ਹਾਂ ਦਾ ਕੋਈ ਸਰੋਕਾਰ ਨਹੀਂ ਹੈ।

‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ,”ਆਪ ਅਤੇ ਅਕਾਲੀ ਦਲ ਦੇ ਵਿਧਾਇਕਾਂ ਦੀ ਕਹਿਣੀ ਤੇ ਕਥਨੀ ਵਿੱਚ ਜ਼ਮੀਨ-ਅਸਮਾਨ ਦਾ ਅੰਤਰ ਹੈ।”

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤੇ ਸਨ ਤਾਂ ਆਪ ਅਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਸਮਰਥਨ ਕੀਤਾ ਪਰ ਹੁਣ ਆਪਣੇ ਸਿਆਸੀ ਮੁਫਾਦਾਂ ਦੀ ਖਾਤਰ ਦੋਵੇਂ ਪਾਰਟੀਆਂ ਨੇ ਸੁਰ ਬਦਲ ਲਈ ਹੈ। ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ,”ਹੁਣ ਕਿਸਾਨਾਂ ਦੇ ਸੰਘਰਸ਼ ‘ਚੋਂ ਸਿਆਸੀ ਫਾਇਦਾ ਚੁੱਕਣ ਲਈ ਉਨ੍ਹਾਂ ਨੇ ਇਸ ਮੁੱਦੇ ‘ਤੇ ਯੂ-ਟਰਨ ਲੈ ਲਿਆ ਅਤੇ ਆਪਣੇ-ਆਪ ਨੂੰ ਕਿਸਾਨਾਂ ਦਾ ਮਸੀਹਾ ਗਰਦਾਨ ਰਹੇ ਹਨ ਜਦਕਿ ਦੋਵੇਂ ਪਾਰਟੀਆਂ ਨੇ ਕਿਸਾਨਾਂ ਦੇ ਹਿੱਤ ਭਾਰਤੀ ਜਨਤਾ ਪਾਰਟੀ ਕੋਲ ਗਹਿਣੇ ਰੱਖ ਦਿੱਤੇ ਹਨ।”

ਮੁੱਖ ਮੰਤਰੀ ਨੇ ਦੱਸਿਆ ਕਿ ਭਾਵੇਂ ਸ਼੍ਰੋਮਣੀ ਅਕਾਲੀ ਦਲ ਪਹਿਲੇ ਪੜਾਅ ‘ਤੇ ਖੇਤੀ ਆਰਡੀਨੈਂਸ ਲਾਗੂ ਵਿੱਚ ਸ਼ਾਮਲ ਸੀ ਅਤੇ ਦੂਜੇ ਪਾਸੇ ਦਿੱਲੀ ਵਿੱਚ ਆਪ ਸਰਕਾਰ ਨੇ ਇਨ੍ਹਾਂ ਘਾਤਕ ਖੇਤੀ ਕਾਨੂੰਨਾਂ ਵਿੱਚੋਂ ਇਕ ਨੂੰ ਤੁਰੰਤ ਹੀ ਲਾਗੂ ਕਰ ਦਿੱਤਾ।

ਦਿੱਲੀ ਵਿਧਾਨ ਸਭਾ ਵਿੱਚ ਕੇਜਰੀਵਾਲ ਦੀਆਂ ਨੌਟੰਕੀਆਂ ਦੀ ਖਿੱਲੀ ਉਡਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਪ ਲੀਡਰ ਨੇ ਪਿਛਲੇ ਮਹੀਨੇ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਵਿੱਚੋਂ ਇਕ ਕਾਨੂੰਨ ਨੂੰ ਨੋਟੀਫਾਈ ਕਰਨ ਦੀ ਮਨਜ਼ੂਰੀ ਦੇ ਦਿੱਤੀ ਅਤੇ ਹੁਣ ਕੇਂਦਰੀ ਕਾਨੂੰਨਾਂ ਦੀਆਂ ਕਾਪੀਆਂ ਪਾੜ ਕੇ ਘਟੀਆ ਪੱਧਰ ਦੀ ਸਿਆਸਤ ਖੇਡੀ ਜਾ ਰਹੀ ਹੈ। ਕਿਸਾਨਾਂ ਦੇ ਮੁੱਦੇ ‘ਤੇ ਆਪ ਦੇ ਦੋਹਰੇ ਮਾਪਦੰਡਾਂ ਲਈ ਆਪ ਦੀ ਆਲੋਚਨਾ ਕਰਦਿਆਂ ਕਿਹਾ,”ਇਸ ਤੋਂ ਪਤਾ ਲਗਦਾ ਹੈ ਕਿ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦਾ ਬਾਹਰੀ ਕਿਰਦਾਰ ਲੋਕਾਂ ਵਿੱਚ ਕੁਝ ਹੋਰ ਹੈ ਅਤੇ ਅੰਦਰ ਪੂਰੀ ਤਰ੍ਹਾਂ ਮਾੜੇ ਇਰਾਦੇ ਪਾਲ ਰੱਖੇ ਹਨ।”

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com
--> kejriwal-a-big-fraud-says-capt-amarinder-dubs-aap-sad-as-hypocrites-2.htmlx