19 January 2021 04:58 pm
Kinno

13 ਕੋਰੋਨਾ ਪਾਜ਼ੀਟਿਵ ਮਿਲਣ ਤੇ ਕੋਟਕਪੂਰਾ ਦਾ ਮਹਿੰਗਾ ਰਾਮ ਸਟਰੀਟ ਕੰਟੋਨਮੈਂਟ ਜੋਨ ਵਿੱਚ ਤਬਦੀਲ

- Posted on 10 June 2020

ਫਰੀਦਕੋਟ 10 ਜੂਨ: ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਭਰ ਵਿੱਚ ਕੋਰੋਨਾ ਮਹਾਂਮਾਰੀ ਨੂੰ ਮਾਤ ਦੇਣ ਲਈ ਲੋਕਾਂ ਦਾ,ਲੋਕਾਂ ਵੱਲੋਂ ਲੋਕਾਂ ਲਈ ਮਿਸ਼ਨ ਨੂੰ ਪੰਜਾਬ ਫਾਈਟ ਮਿਸ਼ਨ ਫਤਿਹ ਦਾ ਨਾਮ ਦਿੱਤਾ ਗਿਆ ਹੈ।ਸਿਹਤ ਵਿਭਾਗ ਫਰੀਦਕੋਟ ਵੱਲੋਂ ਕੋਵਿਡ-19 ਦੇ ਅੱਜ ਤੱਕ 6169 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ। ਜਿੰਨਾਂ ਵਿੱਚੋਂ 351 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।ਅੱਜ ਪ੍ਰਾਪਤ ਨਤੀਜਿਆਂ ਵਿੱਚ 5637 ਰਿਪੋਰਟਾਂ ਨੈਗੇਟਿਵ ਆਈਆਂ ਹਨ।

ਉਨ•ਾਂ ਦੱਸਿਆ ਕਿ ਸਿਹਤ ਵਿਭਾਗ ਕੋਲ ਪਹੁੰਚੀਆਂ ਕੋਰੋਨਾ ਟੈਸਟ ਰਿਪੋਰਟਾਂ ‘ਚ ਇਕ ਹੀ ਪਰਿਵਾਰ ਦੇ 13 ਮੈਂਬਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸੇ ਪਰਿਵਾਰ ਦੇ ਦੋ ਮੈਂਬਰ ਪਹਿਲਾਂ ਕੋਰੋਨਾ ਪਾਜ਼ੀਟਿਵ ਮਿਲੇ ਸਨ, ਜਿਸ ਤੋਂ ਬਾਅਦ ਪੂਰੇ ਪਰਿਵਾਰ ਦੇ ਸੈਂਪਲ ਜਾਂਚ ਲਈ ਭੇਜੇ ਗਏ ਸਨ,ਜਿੰਨਾਂ ‘ਚ 13 ਹੋਰ ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ ਆ ਗਈ ਹੈ। ਇੰਨਾਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜਿਲਾ ਫਰੀਦਕੋਟ ‘ਚ ਐਕਟਿਵ ਕੇਸਾਂ ਦੀ ਗਿਣਤੀ 25 ਹੋ ਗਈ ਹੈ।

 ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਇਹ ਸਾਰੇ ਕੇਸ ਇੱਕ-ਦੂਸਰੇ ਦੇ ਸੰਪਰਕ ਵਿੱਚ ਆਉਣ ਕਾਰਨ ਕੋਰੋਨਾ ਪਾਜ਼ੀਟਿਵ ਆਏ ਹਨ। ਉਨਾਂ ਕਿਹਾ ਕਿ ਪਾਜ਼ੇਟਿਵ ਪਾਏ ਗਏ ਸਾਰੇ ਮਰੀਜ਼ਾਂ ਨੂੰ ਫਰੀਦਕੋਟ ਦੇ ਗੁਰੁ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ‘ਚ ਆਈਸੋਲੇਸ਼ਨ ਵਾਰਡ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।ਪਰਿਵਾਰ ਦੇ ਰਿਹਾਇਸ਼ੀ ਖੇਤਰ ਮਹਿੰਗਾ ਰਾਮ ਸਟਰੀਟ ਨੂੰ ਕੰਟੋਨਮੈਂਟ ਜੋਨ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।ਅੱਜ ਤੱਕ ਜ਼ਿਲੇ ਦੇ 61 ਵਿਅਕਤੀਆਂ ਨੂੰ ਤੰਦਰਸੁਤ ਹੋਣ ਤੇ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ ਵਿਭਾਗ ਵੱਲੋਂ  ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਕੋਟਕਪੂਰਾ,ਜੈਤੋ,ਬਾਜਾਖਾਨਾ,ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਫਲੂ ਕਾਰਨਰ ਵਿਖੇ ਸੈਂਪਲ ਇਕੱਤਰ ਕਰ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।ਅੱਜ ਸਿਹਤ ਵਿਭਾਗ ਦੀ ਟੀਮ ਨੇ 257 ਕੋਰੋਨਾ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਹਨ।ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਜ਼ਿਲੇ ਭਰ ਵਿੱਚ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ,ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀਆਂ ਹਨ।ਜ਼ਿਲੇ ਅੰਦਰ ਵੱਖ-ਵੱਖ ਸਥਾਨਾਂ ਤੇ ਕਿਸੇ ਐਂਮਰਜੈਂਸੀ ਨਾਲ ਨਿਜੱਠਣ ਲਈ ਆਈਸੋਲੇਸ਼ਨ ਵਾਰਡ ਵੀ ਸਥਾਪਿਤ ਕੀਤੇ ਗਏ ਹਨ।ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ.ਮਨਜੀਤ ਕ੍ਰਿਸ਼ਨ ਭੱਲਾ ਨੇ ਮੀਡੀਆ ਇੰਚਾਰਜ ਕੋਵਿਡ-19 ਡਾ.ਪ੍ਰਭਦੀਪ ਸਿੰਘ ਚਾਵਲਾ ਅਤੇ ਫੀਲਡ ਵਿੱਚ ਸੇਵਾਵਾਂ ਨਿਭਾ ਰਹੇ ਮੈਡੀਕਲ ਅਤੇ ਪੈਰਾ-ਮੈਡੀਕਲ ਨੂੰ ਹਦਾਇਤ ਕੀਤੀ ਕੇ ਲੋਕਾਂ ਨੂੰ ਕੋਰੋਨਾ ਦੀ ਰੋਕਥਾਮ ਲਈ ਵੱਧ-ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਘਰ ਇਕਾਂਤਵਾਸ ਕੀਤੇ ਵਿਅਕਤੀਆਂ ਨੂੰ ਕੋਵਾ ਐਪ ਡਾਊਨਲੋਡ ਕਰਵਉਣਾ ਯਕੀਨੀ ਬਨਾਇਆ ਜਾਵੇ ਤਾਂ ਜੋ ਉਹ ਘਰ ਰਹਿਕੇ ਆਪਣੀ ਸਿਹਤ ਸਬੰਧੀ ਜਾਣਕਾਰੀ ਸਾਂਝੀ ਕਰ ਸਕਣ।

ਜ਼ਿਲਾ ਐਪੇਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਡਾ.ਅਨੀਤਾ ਚੌਹਾਨ ਨੇ ਦੱਸਿਆ ਕਿ ਉਨਾਂ ਦੀਆਂ ਟੀਮਾਂ ਜ਼ਿਲੇ ਵਿੱਚ ਆਏ ਪਾਜ਼ੀਟਿਵ ਕੇਸਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਅਤੇ ਪਰਿਵਾਰਕ ਮੈਂਬਰਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ ਤਾਂ ਜੋ ਉਹਨਾਂ ਨੂੰ ਇਕਾਂਤਵਾਸ ਕਰਕੇ ਉਨਾਂ ਦਾ ਕੋਰੋਨਾ ਸੈਂਪਲ ਇਕੱਤਰ ਕਰ ਲੈਬ ਵਿੱਚ ਭੇਜਿਆ ਜਾ ਸਕੇ। ਉਨਾਂ ਸਮੂਹ ਜ਼ਿਲਾ ਨਿਵਾਸੀਆਂ ਨੂੰ ਸਿਹਤ ਵਿਭਾਗ ਦਾ ਸਹਿਯੋਗ ਦੇਣ ਅਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com