Thursday 26 November 2020

ਚੇਅਰਮੈਨ ਅਮਰਜੀਤ ਸਿੰਘ ਟਿੱਕਾ ਵੱਲੋਂ ਮੁੱਖ ਮੰਤਰੀ ਨੂੰ ਲਿਖੀ ਚਿੱਠੀ

- Posted on 18 October 2020


ਕਿਹਾ! ਹਲਕਾ ਲੁਧਿਆਣਾ(ਦੱਖਣੀ) ਦੇ ਵਿਕਾਸ ਕਾਰਜਾਂ ਲਈ ਜਾਰੀ ਕੀਤੀ ਜਾਵੇ ਵਿਸ਼ੇਸ਼ ਗ੍ਰਾਂਟ

ਲੁਧਿਆਣਾ, 18 ਅਕਤੂਬਰ

ਚੇਅਰਮੈਨ ਪੰਜਾਬ ਲਘੂ ਉਦਯੋਗ ਵਿਕਾਸ ਬੋਰਡ ਸ੍ਰ.ਅਮਰਜੀਤ ਸਿੰਘ ਟਿੱਕਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਲਕਾ ਲੁਧਿਆਣਾ ਦੱਖਣੀ ਲਈ ਵਿਸ਼ੇਸ਼ ਗਰਾਂਟ ਜਾਰੀ ਕਰਨ ਦੀ ਅਪੀਲ ਕੀਤੀ ਹੈ।

ਚੇਅਰਮੈਨ ਟਿੱਕਾ ਵੱਲੋਂ ਮੁੱਖ ਮੰਤਰੀ ਨੂੰ ਅਰਜ਼ ਕਰਦਿਆਂ ਕਿਹਾ ਕਿ ਕੈਪਟਨ ਸਾਹਿਬ ਵੱਲੋਂ ਉਨ੍ਹਾਂ ਨੂੰ ਲੋਕ ਸਭਾ ਚੋਣਾਂ 2019 ਦੋਰਾਨ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਵੱਲੋਂ ਇਕ ਸਾਲ ਵਿੱਚ ਪੂਰੇ ਹਲਕੇ ਅੰਦਰ ਵਿਚਰ ਕੇ ਬਹੁਤ ਨੇੜੇ ਤੋਂ ਦੇਖਿਆ ਕਿ ਇਹ ਹਲਕਾ ਵਿਕਾਸ ਪੱਖੋ ਬਾਕੀ ਹਲਕਿਆਂ ਨਾਲੋਂ ਕਾਫੀ ਪਛੜਿਆ ਹੋਇਆ ਹੈ, ਹਲਕੇ ਅੰਦਰ ਪੀਣ ਵਾਲੇ ਪਾਣੀ ਦੀ ਬਹੁਤ ਵੱਡੀ ਸਮੱਸਿਆ ਹੈ, ਸੀਵਰੇਜ ਅਤੇ ਸੜਕਾਂ ਦਾ ਬਹੁਤ ਬੁਰਾ ਹਾਲ ਹੈ ਅਤੇ ਇਹ ਹਲਕਾ ਅਰਧ ਸ਼ਹਿਰੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਹਲਕੇ ਅੰਦਰ ਉੱਚ ਪੱਧਰ ‘ਤੇ ਵੱਡੇ ਅਤੇ ਦਰਮਿਆਨੇ ਉਦਯੋਗ ਸਥਾਪਿਤ ਹਨ। ਜਿਹਨਾਂ ਨਾਲ ਸ੍ਰ. ਟਿੱਕਾ ਵੱਲੋਂ ਬਹੁਤ ਨੇੜ ਦਾ ਸਬੰਧ ਸਥਾਪਿਤ ਕੀਤਾ ਹੋਇਆ ਹੈ। ਇਸ ਹਲਕੇ ਅੰਦਰ ਬਿਹਾਰ ਅਤੇ ਯੂ.ਪੀ. ਦੇ ਪ੍ਰਵਾਸੀ ਵੱਡੀ ਗਿਣਤੀ ਵਿੱਚ ਰਹਿੰਦੇ ਹਨ ਅਤੇ ਕਾਰਖਾਨਿਆਂ ਵਿੱਚ ਕੰਮ ਕਰਦੇ ਹਨ ਜੋ ਕਿ ਮੂਲ ਰੂਪ ਵਿੱਚ ਕਾਂਗਰਸੀ ਹਨ।

ਸ੍ਰ.ਅਮਰਜੀਤ ਸਿੰਘ ਟਿੱਕਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਗਈ  ਕਿ ਇਸ ਹਲਕੇ ਅੰਦਰ ਕਾਂਗਰਸ ਪਾਰਟੀ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਕਰਨ ਲਈ ਹਲਕੇ ਦੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਗਰਾਂਟ ਜਾਰੀ ਕੀਤੀ ਜਾਵੇ ਤਾਂ ਜੋ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਹਲਕੇ ਤੋਂ ਕਾਂਗਰਸ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com