26 February 2021 10:09 am
Kinno

ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵੱਲੋਂ ਮੰਗਾਂ ਦੇ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

- Posted on 15 August 2020

ਫਿਰੋਜ਼ਪੁਰ 15 ਅਗਸਤ 2020
ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਵਫ਼ਦ ਵੱਲੋਂ ਦਰਜਾਚਾਰ ਅਤੇ ਦਰਜਾ ਤਿੰਨ  ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸਾਦ ਅਤੇ ਜਰਨਲ ਸਕੱਤਰ ਪ੍ਰਵੀਨ ਕੁਮਾਰ, ਮਨੋਹਰ ਲਾਲ ਜ਼ਿਲ੍ਹਾ ਪ੍ਰਧਾਨ ਮਨੀਸਟੀਰੀਅਲ, ਪਿੱਪਲ ਸਿੰਘ  ਸਿੱਧੂ ਜਿਲ੍ਹਾ ਜਨਰਲ ਸਕੱਤਰ  ਕਲੈਰੀਕਲ ਯੂਨੀਅਨ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਮਿਲ ਕੇ ਮੁਲਾਜ਼ਮਾਂ ਦੀਆ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਤੇ ਮੰਗ ਪੱਤਰ ਦਿੱਤਾ।
                  ਪ੍ਰੈਸ ਬਿਆਨ ਜਾਰੀ ਕਰਦੇ ਹੋਏ ਪਰਮਵੀਰ ਮੌਗਾ ਸਿਵਲ ਸਰਜਨ ਦਫ਼ਤਰ, ਜਸਮੀਤ ਸਿੰਘ ਸੈਂਡੀ, ਭਗਵੰਤ ਸਿੰਘ ਕਮਿਸ਼ਨਰ ਦਫ਼ਤਰ, ਮਹੇਸ਼ ਕੁਮਾਰ ਸਿੰਚਾਈ ਵਿਭਾਗ, ਅਜੀਤ ਗਿੱਲ ਸਿਵਲ ਹਸਪਤਾਲ ਨੇ ਕਿਹਾ ਕਿ ਇਹ ਮੰਗ ਪੱਤਰ ਕਰਮਚਾਰੀਆਂ ਦੀਆਂ ਮੰਗਾ ਦੇ ਨਿਪਟਾਰੇ ਲਈ ਤੁਰੰਤ ਗੱਲਬਾਤ ਲਈ ਸਮਾ ਨੀਯਤ ਕਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਤੇ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਪਹਿਲਾ ਵੀ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਜਿਸ ਵਿਚ ਮੁਲਾਜ਼ਮਾਂ ਦੀਆਂ ਮੰਗਾ ਜਿਵੇਂ ਕਿ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਮੁਲਾਜ਼ਮ ਭਲਾਈ ਐਕਟ 2016 ਲਾਗੂ ਕੀਤਾ ਜਾਵੇ ਅਤੇ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਮੁਲਾਜ਼ਮਾਂ ਦਾ 125 ਫ਼ੀਸਦੀ ਡੀ.ਏ ਮੁੱਢਲੀ ਤਨਖ਼ਾਹ ਵਿਚ ਮਰਜ਼ ਕੀਤਾ ਜਾਵੇ, ਪੰਜਾਬ ਦੇ ਮੁਲਾਜ਼ਮਾਂ ਨੂੰ ਕੇਵਲ 5 ਫ਼ੀਸਦੀ ਅੰਤਿਮ ਰਾਹਤ ਦਿੱਤੀ ਹੈ ਜਦ ਕਿ ਕੇਂਦਰੀ ਕਰਮਚਾਰੀਆਂ ਦੀਆ ਤਨਖ਼ਾਹਾਂ ਵਿਚ 23 ਫ਼ੀਸਦੀ ਵਾਧਾ ਕੀਤਾ ਗਿਆ ਹੈ ਇਸ ਲਈ ਪੰਜਾਬ ਦੇ ਦਰਜਾਚਾਰ ਮੁਲਾਜ਼ਮਾਂ ਨੂੰ 20 ਫ਼ੀਸਦੀ ਬਣਦੀ ਅਤਿੰਮ ਰਿਲੀਫ ਦਿੱਤੀ ਜਾਵੇ, ਡੀ.ਏ ਦੀਆਂ ਕਿਸ਼ਤਾਂ ਅਤੇ ਬਕਾਏ ਦੀ ਅਦਾਇਗੀ ਤੁਰੰਤ ਕੀਤੀ ਜਾਵੇ, ਮਾਨਯੋਗ ਸੁਪਰੀਮ  ਕੋਰਟ ਆਫ਼ ਇੰਡੀਆ ਦਾ ਬਰਾਬਰ ਕੰਮ ਬਰਾਬਰ ਤਨਖ਼ਾਹ ਦੇਣ ਸਬੰਧੀ ਫ਼ੈਸਲਾ ਲਾਗੂ ਕੀਤਾ ਜਾਵੇ, ਦਰਜਾਚਾਰ ਕਰਮਚਾਰੀਆਂ ਨੂੰ ਵਰਦੀਆਂ ਦਿੱਤੀਆਂ ਜਾਣ, ਨਵੀਂ ਪੈਨਸ਼ਨ ਸਕੀਮ ਬੰਦਾ ਕਰਕੇ 2004 ਤੋ ਪਹਿਲਾ ਵਾਲੀ ਪੈਨਸ਼ਨ ਸਕੀਮ ਨਵੇਂ ਭਰਤੀ ਮੁਲਾਜ਼ਮਾਂ ਤੇ ਵੀ ਲਾਗੂ ਕੀਤੀ ਜਾਵੇ, 200 ਰੁਪਏ ਵਾਧੂ ਟੈਕਸ ਖ਼ਤਮ ਕੀਤਾ ਜਾਵੇ,  ਵਰਦੀਆਂ ਦੇ ਫੰਡਜ਼ ਰਿਲੀਜ਼ ਕੀਤੇ ਜਾਣ,  ਖ਼ਜ਼ਾਨੇ ਵਿਚ ਕੋਰੜਾ ਰੁਪਏ ਦੇ ਪੈਡਿੰਗ ਬਿੱਲਾ ਦੀ ਅਦਾਇਗੀ ਨਾਲੋਂ ਨਾਲ ਕੀਤੀ ਜਾਵੇ, ਦਰਜਾਚਾਰ ਮੁਲਾਜ਼ਮਾਂ ਨੂੰ ਬੱਚਿਆ ਅਤੇ ਆਪਣੀ ਸ਼ਾਦੀ ਲਈ ਸੂਦ ਰਹਿਤ ਕਰਜ਼ਾ 2 ਲੱਖ ਰੁਪਏ ਦਿੱਤਾ ਜਾਵੇ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ-ਹੈਪਲਰਾਂ ਅਤੇ ਮਿਡ ਮਿਲ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਦੇ ਮੁਲਾਜ਼ਮ ਮੰਨਿਆ ਜਾਵੇ ਅਤੇ ਕਿਰਤ ਕਾਨੂੰਨਾਂ ਅਨੁਸਾਰ ਤਨਖ਼ਾਹ ਅਤੇ ਹੋਰ ਸਹੂਲਤਾਂ ਯਕੀਨੀ ਬਣਾਈਆਂ ਜਾਣ, ਦਰਜਾਚਾਰ ਕਰਮਚਾਰੀਆਂ ਨੂੰ ਯੋਗਤਾ ਅਨੁਸਾਰ ਦਰਜਾ ਤਿੰਨ ਵਿਚ ਤਰੱਕੀ ਦਿੱਤੀ ਜਾਵੇ, ਕਲਰਕ ਲਈ ਟਾਈਪ ਟੈੱਸਟ ਦੀ ਸ਼ਰਤ ਖ਼ਤਮ ਕੀਤੀ ਜਾਵੇ, ਖ਼ੁਰਾਕ ਅਤੇ ਸਪਲਾਈਜ਼ ਵਿਭਾਗ ਦੇ ਪੀ.ਆਰ ਚੌਕੀਦਾਰ ਆਰਜ਼ੀ ਨੂੰ ਮਾਨਯੋਗ ਉੱਚ ਅਦਾਲਤ ਦੇ ਹੁਕਮਾਂ ਅਨੁਸਾਰ ਰੈਗੂਲਰ ਕਰਨ ਉਪਰੰਤ ਜੀ.ਪੀ.ਐਫ ਨੰਬਰ ਅਤੇ ਸੇਵਾ ਮੁਕਤੀ ਉਪਰੰਤ ਪੈਨਸ਼ਨ ਅਤੇ ਪੈਨਸ਼ਨਰੀ ਲਾਭ ਯਕੀਨੀ ਬਣਾਏ ਜਾਣ, ਸਿੰਚਾਈ ਵਿਭਾਗ ਵਿਚ ਕੀਤੀ ਗਈਆ ਕਟੌਤੀਆਂ ਦਾ ਪੱਤਰ ਵਾਪਸ ਲਿਆ ਜਾਵੇ ਅਤੇ ਵਿਭਾਗਾਂ ਨੂੰ ਜਾਰੀ ਕੀਤਾ ਗਿਆ ਪੁਨਰਗਠਨ ਦਾ ਪੱਤਰ ਵਾਪਸ ਲਿਆ ਜਾਵੇ, ਕੇਂਦਰ ਸਰਕਾਰ ਦੇ ਬਰਾਬਰ ਤਨਖ਼ਾਹ ਸਕੇਲ ਸਬੰਧੀ ਪੱਤਰ ਵਾਪਸ ਲਿਆ ਜਾਵੇ ਅਤੇ ਮੋਬਾਈਲ ਭੱਤਿਆਂ ਵਿਚ ਕੀਤੀ ਗਈ ਕਟੌਤੀ ਦਾ ਪੱਤਰ ਵਾਪਸ ਲਿਆ ਜਾਵੇ ਸਬੰਧੀ ਮੰਗਾ ਮੰਨਿਆਂ ਜਾਣ। ਉਨ੍ਹਾਂ ਕਿਹਾ ਕਿ 18 ਅਗਸਤ ਨੂੰ ਚੱਕਾ ਪੂਰੇ ਪੰਜਾਬ ਵਿਚ ਚੱਕਾ ਜਾਮ ਕੀਤਾ ਜਾਵੇਗਾ ਇਸੇ ਤਰ੍ਹਾਂ ਪੰਜਾਬ ਯੂ.ਟੀ  ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵੱਲੋਂ ਵੀ ਫਿਰੋਜ਼ਪੁਰ ਜ਼ਿਲ੍ਹੇ ਵਿਚ ਚੱਕਾ ਜਾਮ ਕੀਤਾ ਜਾਵੇਗਾ। 

 

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com
-->