ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
ਬਠਿੰਡਾ, 13 ਜਨਵਰੀ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿਖੇ ਲੋਹੜੀ ਦਾ ਤਿਉਹਾਰ ਅੱਜ ਇਥੇ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ।
ਵਿਦਿਆਰਥੀਆਂ ਅਤੇ ਫੈਕਲਟੀ ਨੇ ਗੀਤਾਂ ਅਤੇ ਨਾਚਾਂ ਰਾਹੀਂ ਪੰਜਾਬ ਦੇ ਅਮੀਰ ਸੱਭਿਆਚਾਰਕ ਲੋਕਧਾਰਾ ਦਾ ਆਨੰਦ ਲਿਆ। ਲੋਹੜੀ ਦਾ ਤਿਉਹਾਰ ਬੜੀ ਖੁਸ਼ੀ ਅਤੇ ਜੋਸ਼ ਨਾਲ ਮਨਾਇਆ ਗਿਆ। ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਦੁਆਰਾ ਲੋਹੜੀ ਰੋਸ਼ਨ ਕਰਕੇ ਅਤੇ ਰਵਾਇਤੀ, ਰਿਊੜੀਆਂ, ਗੱਚਕ, ਪੌਪਕੌਰਨ ਅਤੇ ਮੁੰਗਫਲੀ ਆਦਿ ਵੰਡ ਕੇ ਮਨਾਇਆ ।
ਇਸ ਮੌਕੇ ਮੁੱਖ ਮਹਿਮਾਨ ਐਮ.ਆਰ.ਐਸ.ਪੀ.ਟੀ.ਯੂ. ਦੇ ਉਪ ਕੁਲਪਤੀ ਪ੍ਰੋਫੈਸਰ ਬੂਟਾ ਸਿੰਘ ਸਿੱਧੂ ਨੇ ਲੋਹੜੀ ਦੇ ਤਿਉਹਾਰ ਦੇ ਮਹੱਤਵ ਅਤੇ ਇਸ ਪਿੱਛੇ ਦੀਆਂ ਪਰੰਪਰਾਵਾਂ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਪਿਛਲੀਆਂ ਪੀੜ੍ਹੀਆਂ ਦੁਆਰਾ ਸਾਨੂੰ ਦਿੱਤੇ ਵਿਰਾਸਤ ਨੂੰ ਸੰਭਾਲਣਾ ਚਾਹੀਦਾ ਹੈ।
ਐਮ.ਆਰ.ਐਸ.ਪੀ.ਟੀ.ਯੂ., ਡੀਨ, ਖੋਜ ਅਤੇ ਵਿਕਾਸ ਪ੍ਰੋਫੈਸਰ (ਡਾ.) ਜਸਬੀਰ ਸਿੰਘ ਹੁੰਦਲ ਨੇ ਕਿਹਾ ਕਿ ਲੋਹੜੀ ਦੇ ਤਿਉਹਾਰ ਦੀ ਸ਼ੁਰੂਆਤ ਦਾ ਇਤਿਹਾਸ “ਦੁੱਲਾ ਭੱਟੀ” ਦੀ ਕਹਾਣੀ ਨਾਲ ਜੁੜਦਾ ਹੈ, ਜੋ ਕਿ ਪੰਜਾਬ ਦੇ ਮਸ਼ਹੂਰ ਨਾਇਕ ਸਨ ਅਤੇ ਮੁਗਲ ਸਮਰਾਟ ਅਕਬਰ ਵਿਰੁੱਧ ਬਗਾਵਤ ਦੀ ਅਗਵਾਈ ਕਰਦੇ ਸਨ।
ਫੂਡ ਸਾਇੰਸ ਐਂਡ ਟੈਕਨੋਲੋਜੀ, ਵਿਭਾਗ ਦੇ ਮੁਖੀ ਡਾ. ਕਵਲਜੀਤ ਸਿੰਘ ਸੰਧੂ ਅਤੇ ਫਾਰਮਾਸਿਊਟੀਕਲ ਸਾਇੰਸ ਅਤੇ ਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਰਾਹੁਲ ਦੇਸ਼ਮੁਖ ਅਤੇ ਫੈਕਲਟੀ ਮੈਂਬਰਾਂ ਨੇ ਲੋਹੜੀ ਸਮਾਗਮ ਦੇ ਆਯੋਜਨਾਂ ਵਿਚ ਮੁੱਖ ਭੂਮਿਕਾਵਾਂ ਨਿਭਾਈਆਂ।