26 ਜਨਵਰੀ ਦੀ ਟਰੈਕਟਰ ਪਰੇਡ ਸਬੰਧੀ ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਪੰਜਾਬਅੱਪਡੇਟ,ਚੰਡੀਗੜ੍ਹ
ਕਿਸਾਨਾਂ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਕਿਸਾਨਾਂ ਵੱਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਸਬੰਧੀ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਕੋਰਟ ਨੇ ਟਰੈਕਟਰ ਪਰੇਡ ਸਬੰਧੀ ਦਾਖਿਲ ਹੋਈ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕਿਹਾ ਕਿ ਇਹ ਮਾਮਲਾ ਅਮਨ ਅਤੇ ਕਾਨੂੰਨ ਨਾਲ ਜੁੜਿਆ ਹੈ। ਇਸ ਲਈ ਟਰੈਕਟਰ ਪਰੇਡ ਬਾਰੇ ਕੋਈ ਫੈਸਲਾ ਦਿੱਲੀ ਪੁਲਿਸ ਨੇ ਲੈਣਾ ਹੈ। ਅਦਾਲਤ ਨੇ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੂੰ ਕਿਹਾ ਕਿ ਇਸ ਮਾਮਲੇ ਨਾਲ ਨਜਿੱਠਣ ਦੇ ਸਾਰੇ ਅਧਿਕਾਰ ਕੇਂਦਰ ਸਰਕਾਰ ਕੋਲ ਹਨ।ਦੇਸ਼ ਦੀ ਸਰਵਉੱਚ ਅਦਾਲਤ ਨੇ ਕਿਹਾ ਕਿ ਦਿੱਲੀ ਵਿੱਚ ਐਂਟਰੀ ਦੇ ਸਬੰਧਿਤ ਫੈਸਲਾ ਦਿੱਲੀ ਪੁਲਿਸ ਨੇ ਲੈਣਾ ਹੈ।ਇਸ ਲਈ ਕਿਸਾਨਾਂ ਦੀ ਪਰੇਡ ਸਬੰਧੀ ਫੈਸਲਾ ਦਿੱਲੀ ਪੁਲਿਸ ਕਰੇਗੀ।ਹੁਣ ਇਸ ਮਾਮਲੇ ਦੀ ਅਗਲੀ ਕਾਰਵਾਈ 20 ਜਨਵਰੀ ਨੂੰ ਹੋਵੇਗੀ।