26 February 2021 09:37 am
Kinno

40 ਕਿੱਲੋ ਭੁੱਕੀ ਸਮੇਤ ਵਿਅਕਤੀ ਗ੍ਰਿਫ਼ਤਾਰ

- Posted on 29 December 2020

ਪਟਿਆਲਾ, 29 ਦਸੰਬਰ: ਐਸ.ਐਸ.ਪੀ. ਪਟਿਆਲਾ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲਿਆਂ ਵਿਅਕਤੀਆਂ ਖਿਲਾਫ਼ ਚਲਾਈ ਗਈ ਮੁਹਿੰਮ ਦੌਰਾਨ ਧਰਮਿੰਦਰ ਸਿੰਘ ਉਰਫ਼ ਧੀਰਾ ਪੁੱਤਰ ਕਰਨੈਲ ਸਿੰਘ ਵਾਸੀ ਡੇਰਾ ਨੇੜੇ ਸੈਲਰ ਠਾਕਰਗੜ੍ਹ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 40 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ ਹੈ।

 ਵਿਕਰਮ ਜੀਤ ਦੁੱਗਲ ਨੇ ਇਸ ਸਬੰਧੀ ਵਿਸਥਾਰ ‘ਚ ਜਾਣਕਾਰੀ ਦਿੰਦਿਆ ਦੱਸਿਆ ਕਿ 27 ਦਸੰਬਰ ਨੂੰ ਐਸ.ਆਈ. ਅਵਤਾਰ ਸਿੰਘ ਸੀ.ਆਈ.ਏ.ਸਟਾਫ ਪਟਿਆਲਾ ਨੂੰ ਗੁਪਤਾ ਸੂਚਨਾ ਮਿਲੀ ਕਿ ਧਰਮਿੰਦਰ ਸਿੰਘ ਉਰਫ਼ ਧੀਰਾ ਅਤੇ ਜਸਵਿੰਦਰ ਸਿੰਘ ਉਰਫ਼ ਜੱਸੂ ਜੋ ਕਿ ਆਪਸ ‘ਚ ਮਿਲਕੇ ਭੁੱਕੀ ਚੂਰਾ ਪੋਸਤ ਵੇਚਣ ਦਾ ਕੰਮ ਕਰਦੇ ਹਨ ਅਤੇ ਭੁੱਕੀ ਦੀ ਸਪਲਾਈ ਕਰਨ ਲਈ ਅਲਟੋ ਕਾਰ ਰੰਗ ਚਿੱਟਾ ਨੰਬਰ ਐਚ.ਆਰ. 08 ਐਚ 6678 ਦੀ ਵਰਤੋ ਕਰਦੇ ਹਨ। ਉਨ੍ਹਾਂ ਦੱਸਿਆ ਕਿ ਇਤਲਾਹ ਮਿਲਣ ‘ਤੇ ਧਰਮਿੰਦਰ ਸਿੰਘ ਉਰਫ਼ ਧੀਰਾ ਅਤੇ ਜਸਵਿੰਦਰ ਸਿੰਘ ਜੱਸੂ ਉਕਤਾਨ ਦੇ ਖਿਲ਼ਾਫ ਮੁਕੱਦਮਾ ਨੰਬਰ 257 ਮਿਤੀ 27/12/2020 ਅ/ਧ 15-29/61/85 ਐਨ.ਡੀ.ਪੀ.ਐਸ.ਐਕਟ ਥਾਣਾ ਸਦਰ ਪਟਿਆਲਾ ਦਰਜ ਰਜਿਸਟਰ ਕਰਕੇ ਧਰਮਿੰਦਰ ਸਿੰਘ ਉਰਫ਼ ਧੀਰਾ ਉਕਤ ਨੂੰ ਗ੍ਰਿਫ਼ਤਾਰ ਕਰਕੇ ਪਿੰਡ ਠਾਕਰਗੜ੍ਹ ਇਸ ਦੇ ਡੇਰੇ ਪਾਸੋ 40 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕਰਵਾਈ ਗਈ। ਇਸ ਸਾਥੀ ਜਸਵਿੰਦਰ ਸਿੰਘ ਉਰਫ਼ ਜੱਸੂ ਫਰਾਰ ਹੈ।

ਐਸ.ਐਸ.ਪੀ. ਪਟਿਆਲਾ ਨੇ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਹੋਏ ਧਰਮਿੰਦਰ ਸਿੰਘ ਉਰਫ਼ ਧੀਰਾ ਉਕਤ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਭੁੱਕੀ ਚੂਰਾ ਪੋਸਤ ਵੇਚਣ ਦਾ ਕੰਮ ਕਰੀਬ ਦੋ ਮਹੀਨੇ ਪਹਿਲਾ ਤੋ ਕਰਦੇ ਆ ਰਹੇ ਹਨ। ਇਸ ਦਾ ਸਾਥੀ ਜਸਵਿੰਦਰ ਸਿੰਘ ਉਰਫ਼ ਜੱਸੂ ਅਲਟੋ ਕਾਰ ਐਚ.ਆਰ. 08 ਐਚ 6678 ‘ਚ ਕਸਬਾ ਡਾਂਢ ਜ਼ਿਲ੍ਹਾ ਕੈਂਥਲ (ਹਰਿਆਣਾ) ਦੇ ਰਹਿਣ ਵਾਲੇ ਆਪਣੇ ਕਿਸੇ ਜਾਣਕਾਰ ਵਿਅਕਤੀ ਪਾਸੋਂ 3500 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਭੁੱਕੀ ਚੂਰਾ ਪੋਸਤ ਲੈਕੇ ਆਉਂਦਾ ਸੀ ਅਤੇ ਫਿਰ ਉਸ ਦੇ ਦੱਸੇ ਹੋਏ ਗਾਹਕਾ ਨੂੰ ਥੋੜੀ-ਥੋੜੀ ਮਾਤਰਾ ਵਿੱਚ ਪਰਚੂਨ ਵਿੱਚ ਚਾਰ ਹਜ਼ਾਰ ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵੇਚਦੇ ਸੀ। ਜਿਸ ਨੂੰ ਮਿਤੀ 28 ਦਸੰਬਰ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਜਿਸ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਦੇ ਸਾਥੀ ਜਸਵਿੰਦਰ ਸਿੰਘ ਜੱਸੂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com
-->