ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਮੀਟਿੰਗ ਅੱਜ
ਪੰਜਾਬਅੱਪਡੇਟ ਬਿਊਰੋ,ਚੰਡੀਗੜ੍ਹ
ਪੰਜਾਬ ਦੀਆਂ 32 ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਭੇਜੇ ਸੱਦੇ ਨੂੰ ਪ੍ਰਵਾਨ ਕਰ ਲਿਆ ਹੈ। ਜਿਸ ਤੋਂ ਬਾਅਦ ਅੱਜ ਬਾਅਦ ਦੁਪਹਿਰ 3 ਵਜੇ ਕੇਂਦਰ ਸਰਕਾਰ ਅਤੇ ਪੰਜਾਬ ਦੀਆਂ 32 ਕਿਸਾਨ ਯੂਨੀਅਨ ਦੇ ਆਗੂਆਂ ਵਿਚਕਾਰ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸਤੋਂ ਪਹਿਲਾਂ ਕੇਂਦਰ ਸਰਕਾਰ ਨੇ ਕੁਝ ਸ਼ਰਤਾਂ ਨਾਲ ਗੱਲਬਾਤ ਲਈ ਸੱਦਾ ਭੇਜਿਆ ਸੀ।ਜਿਸਨੂੰ ਕਿਸਾਨ ਆਗੂਆਂ ਨੇ ਸਵਿਕਾਰ ਨਹੀਂ ਕੀਤਾ ਸੀ। ਜਿਸਤੋਂ ਬਾਅਦ ਕੇਂਦਰ ਸਰਕਾਰ ਨੇ ਬਿਨਾਂ ਸ਼ਰਤ ਤੋਂ ਗੱਲਬਾਤ ਲਈ ਸੱਦਾ ਭੇਜਿਆ ਸੀ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਹੋਣ ਵਾਲੀ ਮੀਟਿੰਗ ਵਿੱਚ ਕੇਂਦਰ ਸਰਕਾਰ ਕਿਸਾਨਾਂ ਨੂੰ ਐਮ.ਐਸ.ਪੀ. ਅਤੇ ਮੰਡੀਆਂ ਨੂੰ ਪਹਿਲਾਂ ਦੇ ਤਰ੍ਹਾਂ ਜਾਰੀ ਰੱਖਣ ਦਾ ਭਰੋਸਾ ਦੇਵੇਗੀ। ਦੂਸਰੇ ਪਾਸੇ ਜੇਕਰ ਕਿਸਾਨ ਆਗੂਆਂ ਦੀ ਗੱਲ ਕੀਤੀ ਜਾਵੇ, ਤਾਂ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਿਸ ਕਰਵਾਉਣ ‘ਤੇ ਅੜੇ ਹੋਏ ਹਨ।
ਇਸਤੋਂ ਪਹਿਲਾਂ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਦੀ ਅਗਵਾਈ ਹੇਠ ਕੇਂਦਰ ਦੇ ਮੰਤਰੀ ਵਿਚਕਾਰ ਮੀਟਿੰਗ ਚੱਲ ਰਹੀ ਹੈ।ਜਿਸ ਵਿੱਚ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਕੀਤੀ ਜਾ ਰਹੀ ਹੈ