ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਸੁਖਜਿੰਦਰ ਸਿੰਘ ਧਾਲੀਵਾਲ
ਫਰੀਦਕੋਟ, 17 ਜੂਨ: ਫਰੀਦਕੋਟ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਆਈ.ਏ.ਐਸ. ਨੇ ਅੱਜ ਆਪਣੇ ਅਹੁਦੇ ਦਾ ਚਾਰਚ ਸੰਭਾਲਣ ਉਪਰੰਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਚਲਾਏ ਗਏ ਮਿਸ਼ਨ ਫਤਿਹ, ਕਰੋਨਾ ਤੋਂ ਪ੍ਰਭਾਵਤ ਮਰੀਜਾਂ ਦੇ ਇਲਾਜ, ਵਿਦੇਸ਼ਾਂ ਤੇ ਦੂਜੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਦੀ ਸਕਰੀਨਿੰਗ, ਟੈਸਟਿੰਗ, ਆਈਸੋਲੇਸ਼ਨ, ਜਿਲ•ੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਆਦਿ ਸਬੰਧੀ ਜਾਣਕਾਰੀ ਹਾਸਲ ਕੀਤੀ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ। ਉਨ•ਾਂ ਸਿਹਤ ਵਿਭਾਗ ਤੋਂ ਕਰੋਨਾ ਤੋਂ ਪ੍ਰਭਾਵਿਤ ਮਰੀਜਾਂ ਦੇ ਇਲਾਜ, ਟੈਸਟਿੰਗ, ਜਿਲ•ੇ ਵਿੱਚ ਆਈਸੋਲੇਸ਼ਨ ਵਾਰਡਾਂ ਤੇ ਹੋਰ ਸਿਹਤ ਸਹੂਲਤਾਂ ਆਦਿ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨ•ਾ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ। ਉਨ•ਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਜਨਤਾ ਦੇ ਸੇਵਕ ਬਣਕੇ ਲੋਕਾਂ ਦੀ ਭਲਾਈ, ਕਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਲੋਕਾਂ ਨੂੰ ਇਸ ਬਿਮਾਰੀ ਤੋਂ ਸਾਵਧਾਨ ਕਰਨ ਅਤੇ ਇਸ ਦੇ ਬਚਾਅ ਲਈ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਲੈਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ: ਗੁਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ: ਪ੍ਰੀਤ ਮਹਿੰਦਰ ਸਿੰਘ ਸਹੋਤਾ, ਐਸ.ਡੀ.ਐਮ. ਫਰੀਦਕੋਟ ਸ: ਪਰਮਦੀਪ ਸਿੰਘ, ਐਸ.ਡੀ.ਐਮ. ਕੋਟਕਪੂਰਾ ਮੇਜਰ ਅਮਿਤ ਸਰੀਨ, ਐਸ.ਡੀ.ਐਮ. ਮੈਡਮ ਮਨਦੀਪ ਕੌਰ, ਸ੍ਰੀ ਤਰਸੇਮ ਚੰਦ ਸਹਾਇਕ ਕਮਿਸ਼ਨਰ, ਐਸ.ਪੀ. (ਡੀ) ਸ: ਸੇਵਾ ਸਿੰਘ ਮੱਲੀ, ਐਸ.ਪੀ. (ਐੱਚ) ਸ: ਭੁਪਿੰਦਰ ਸਿੰਘ, ਡੀ.ਡੀ.ਬੀ.ਓ ਮੈਡਮ ਬਲਜੀਤ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।