ਤਿੰਨ ਖੇਤੀ ਕਾਨੂੰਨਾਂ ਸਬੰਧੀ ਕੇਂਦਰ ਸਰਕਾਰ ਦੇ ਨਵੇਂ ਪ੍ਰਸਤਾਵ ‘ਤੇ ਚਰਚਾ ਲਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸ਼ੁਰੂ
ਤਿੰਨ ਖੇਤੀ ਕਾਨੂੰਨਾਂ ਸਬੰਧੀ ਰੇੜਕਾ ਖਤਮ ਕਰਨ ਲਈ ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਨਵੇਂ ਪ੍ਰਸਤਾਵ ‘ਤੇ ਚਰਚਾ ਲਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸਿੰਘੂ ਬਾਰਗਰ ‘ਤੇ ਸ਼ੁਰੂ ਹੋ ਗਈ ਹੈ।ਕੇਂਦਰ ਸਰਕਾਰ ਦੇ ਨਵੇਂ ਪ੍ਰਸਤਾਵ ਸਬੰਧੀ ਪਹਿਲਾਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਜਾਵੇਗੀ।ਜਿਸਤੋਂ ਬਾਅਦ ਆਲ ਇੰਡੀਆ ਦੇ ਸੰਯੁਕਤ ਕਿਸਾਨ ਮੋਰਚੇੇ ਵੱਲੋਂ ਚਰਚਾ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਕੱਲ੍ਹ ਮੀਟਿੰਗ ਵਿੱਚ ਕੇਂਦਰੀ ਮੰਤਰੀਆਂ ਨੇ ਖੇਤੀ ਕਾਨੂੰਨ 2 ਸਾਲਾਂ ਲਈ ਰੋਕਣ ਅਤੇ ਕਮੇਟੀ ਬਣਾਉਣ ਦਾ ਪ੍ਰਸਤਾਵ ਕਿਸਾਨ ਜਥੇਬੰਦੀਆਂ ਨੂੰ ਦਿੱਤਾ ਸੀ।