19 Apr 2021

ਮਿਸ਼ਨ ਫਤਿਹ- 7 ਜਣਿਆਂ ਨੇ ਕੋਰੋਨਾ ਤੇ ਫਤਿਹ ਹਾਸਿਲ ਕੀਤੀ-ਡਿਪਟੀ ਕਮਿਸ਼ਨਰ

ਸੰਗਰੂਰ, 21 ਮਾਰਚ: ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ  7 ਪਾਜਿਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ 6 ਮਰੀਜ਼ਾਂ ਨੇ ਹੋਮ ਆਈਸੋਲੇਸ਼ਨ ਤੋਂ , 1 ਮਰੀਜ਼ ਡੀ.ਐਮ.ਸੀ ਲੁਧਿਆਣਾ ਤੋਂ ਕੋਰੋਨਾ ਨੂੰ ਹਰਾਇਆ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।

ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।

Read more