Tuesday 11 August 2020

ਮਿਸ਼ਨ ਫਤਹਿ : ਕੋਵਿਡ-19 ਦੇ ਟਾਕਰੇ ਲਈ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਨੇ ਅਪਣਾਈ ਨਵੀਨਤਮ ਪਹੁੰਚ

- Posted on 01 August 2020
ਮੈਡੀਕਲ ਕਾਲਜਾਂ, ਜ਼ਿਲਾ ਹਸਪਤਾਲਾਂ ਅਤੇ ਹੇਠਲੇ ਪੱਧਰ ‘ਤੇ ਕੰਮ ਕਰ ਰਹੇ ਫਰੰਟ ਲਾਈਨ ਵਰਕਰਾਂ ਨੂੰ ਸਪੈਸ਼ਲਾਈਜ਼ਡ ਟਰੇਨਿੰਗ ਦੇ ਕੇ ਬਣਾਇਆ ਕੋਰੋਨਾ ਨਾਲ ਲੜਨ ਦੇ ਸਮਰੱਥ
ਚੰਡੀਗੜ, 1 ਅਗਸਤ:
ਮਿਸ਼ਨ ਫਤਹਿ ਤਹਿਤ ਕੋਵਿਡ-19 ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਅਧੀਨ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਵੱਲੋਂ ਰਿਵਾਇਤੀ ਢੰਗ-ਤਰੀਕਿਆਂ ਦੀ ਬਜਾਏ ਨਵੀਨਤਮ ਪਹੁੰਚ ਨੂੰ ਅਪਣਾਉਂਦਆਂ ਮੈਡੀਕਲ ਕਾਲਜਾਂ, ਜ਼ਿਲਾ ਹਸਪਤਾਲਾਂ ਅਤੇ ਹੇਠਲੇ ਪੱਧਰ ‘ਤੇ ਕੰਮ ਕਰ ਰਹੇ ਫਰੰਟ ਲਾਈਨ ਵਰਕਰਾਂ ਨੂੰ ਸਪੈਸ਼ਲਾਈਜ਼ਡ ਟਰੇਨਿੰਗ ਰਾਹੀਂ ਇਸ ਬੀਮਾਰੀ ਨਾਲ ਟਾਕਰੇ ਦੇ ਸਮਰੱਥ ਬਣਾਇਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ.ਤਿਵਾੜੀ ਨੇ ਦੱਸਿਆ ਕਿ ਵਿਭਾਗ ਵੱਲੋਂ ਕੋਵਿਡ-19 ਨਾਲ ਨਜਿੱਠਣ ਲਈ ਜ਼ਿਲਾ ਪੱਧਰ ‘ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਸਤੇ ਜ਼ਿਲਾ ਹਸਪਤਾਲਾਂ ਨੂੰ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਟਰੇਸ ਕਰਨ, ਕਨਟੇਨਿੰਗ ਜ਼ੋਨ ਸਥਾਪਤ ਕਰਨ, ਸ਼੍ਰੇਣੀ 1 ਅਤੇ 2 ਦੀਆਂ ਸਹੂਲਤਾਂ ਦਾ ਮੁਲਾਂਕਣ ਕਰਨ ਅਤੇ ਹਰੇਕ ਜ਼ਿਲੇ ਦੀ ਸਹਾਇਤਾ ਲਈ 3-3 ਡਾਕਟਰ ਤਾਇਨਾਤ ਕੀਤੇ ਗਏ ਹਨ । ਇਸ ਤੋਂ ਇਲਾਵਾ ਮਰੀਜ਼ਾਂ ਦੇ ਸੈਂਪਲ ਲੈਣ ਦੀ ਸਿਖਲਾਈ, ਇਲਾਜ ਸਬੰਧੀ ਮਾਰਗ ਦਰਸ਼ਨ ਅਤੇ ਹਰੇਕ ਜ਼ਿਲੇ ਲਈ ਨੋਡਲ ਫੈਕਲਟੀ ਮੁਹੱਈਆ ਕਰਵਾਈ ਗਈ। ਇਸ ਦੇ ਨਾਲ ਹੀ  ਤੀਜੇ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ ਟਰਸ਼ਰੀ ਕੇਅਰ ਸਰਵੇ ਕਰਵਾਇਆ ਗਿਆ, ਜਿਸਦੇ ਕਿ 76 ਪੈਰਾਮੀਟਰ ਸਨ। ਇਸ ਸਰਵੇ ਦੌਰਾਨ 218 ਨਿਜੀ ਹਸਪਤਾਲਾਂ ਦੀ ਪਹਿਚਾਣ ਉਪਰੰਤ ਚੋਣ ਕੀਤੀ ਗਈ ਹੈ ਤਾਂ ਜੋ ਲੋੜ ਪੈਣ ‘ਤੇ ਮਰੀਜ਼ਾਂ ਨੂੰ ਢੁਕਵੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
ਉਨਾਂ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਮਾਹਰ ਡਾਕਟਰਾਂ ਦਾ ਸਮੂਹ ਬਣਾਇਆ ਗਿਆ ਹੈ, ਜੋ ਲੋੜ ਪੈਣ ‘ਤੇ ਮੈਡੀਕਲ ਕਾਲਜਾਂ, ਜ਼ਿਲਾ ਹਸਪਤਾਲਾਂ ਅਤੇ ਹੇਠਲੇ ਪੱਧਰ ‘ਤੇ ਕੰਮ ਕਰ ਰਹੇ ਫਰੰਟ ਲਾਈਨ ਵਰਕਰਾਂ ਨੂੰ ਫੋਨ ਅਤੇ ਵੀਡੀਓ ਕਾਨਫਰੰਸ ਰਾਹੀਂ ਮਾਰਗ ਦਰਸ਼ਨ ਦਿੰਦੇ ਹਨ।  
ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਟ੍ਰੇਨਿੰਗ ਦੇਣ ਦੇ ਇਸ ਕਾਰਜ ਵਿੱਚ ਪ੍ਰੋ.ਕੇ ਕੇ ਤਲਵਾੜ (ਸਲਾਹਕਾਰ ਸਿਹਤ ਅਤੇ ਮੈਡੀਕਲ ਸਿੱਖਿਆ, ਪੰਜਾਬ ਸਰਕਾਰ) ਦੀ ਅਗਵਾਈ ਹੇਠ ਪ੍ਰੋਫੈਸਰ ਬਿਸ਼ਵ ਮੋਹਨ (ਕਾਰਡੀਓਲੌਜੀ ਵਿਭਾਗ, ਡੀ.ਐਮ.ਸੀ.ਐਚ. ਲੁਧਿਆਣਾ),  ਪ੍ਰੋਫੈਸਰ ਜੀ.ਡੀ. ਪੁਰੀ, ਡੀਨ ਅਤੇ ਐਚ.ਓ.ਡੀ. ਐਨਸਥੀਸੀਆ, ਪੀ.ਜੀ.ਆਈ.ਐਮ.ਈ.ਆਰ, ਚੰਡੀਗੜ,   ਡਾ.  ਵਿਕਾਸ ਸੂਰੀ, ਮੈਡੀਸਨ ਦੇ ਐਡੀਸ਼ਨਲ ਪ੍ਰੋਫੈਸਰ, ਪੀ.ਜੀ.ਆਈ.ਐਮ.ਈ.ਆਰ. ਚੰਡੀਗੜ, ਡਾ: ਅਨੂਪ ਕੇ ਸਿੰਘ, ਐਸੋਸੀਏਟ ਪ੍ਰੋਫੈਸਰ ਪਲੂਮਨਰੀ ਐਂਡ ਕਿ੍ਰਟੀਕਲ ਕੇਅਰ ਮੈਡੀਸਿਨ ਵਿਭਾਗ, ਲੈਨੋਕਸ ਹਿੱਲ ਹਸਪਤਾਲ, ਨਿਊਯਾਰਕ, ਯੂ.ਐਸ.ਏ., ਡਾ. ਅਜੀਤ ਕਿਆਲ, ਸੇਂਟ ਜੋਰਜ ਯੂਨੀਵਰਸਿਟੀ ਹਸਪਤਾਲ, ਐਨ.ਐਚ.ਐਸ.  ਫਾਊਂਡੇਸ਼ਨ ਟਰੱਸਟ), ਡਾ. ਸੰਦੀਪ ਕਟਾਰੀਆ, ਐਨਸਥੀਸੀਆ ਸਲਾਹਕਾਰ, ਬ੍ਰੋਂਨਕਸ ਨਿਊਯਾਰਕ),  ਪ੍ਰੋ: ਨਿਤੀਸ਼ ਨਾਇਕ, ਪ੍ਰੋਫੈਸਰ ਕਾਰਡੀਓਲੌਜੀ ਏਮਜ਼, ਨਵੀਂ ਦਿੱਲੀ) ਪ੍ਰੋ ਅੰਬੂਜ ਰਾਏ, ਪ੍ਰੋਫੈਸਰ ਕਾਰਡੀਓਲਾਜੀ  ਏਮਜ਼ ਨਵੀਂ ਦਿੱਲੀ , ਪ੍ਰੋ: ਰਾਜੇਸ਼ ਮਹਾਜਨ,  ਮੈਡੀਸਨ ਦੇ ਪ੍ਰੋਫੈਸਰ, ਡੀ.ਐਮ.ਸੀ. ਲੁਧਿਆਣਾ ,  ਪ੍ਰੋ: ਰਵਿੰਦਰ ਗਰਗ, ਪ੍ਰੋਫੈਸਰ ਮੈਡੀਸਨ, ਸਰਕਾਰੀ ਮੈਡੀਕਲ ਕਾਲਜ ਫਰੀਦਕੋਟ, ਪ੍ਰੋ: ਆਰ. ਐਸ. ਸਿਬੀਆ, ਪ੍ਰੋਫ਼ੈਸਰ ਮੈਡੀਸਨ  ਸਰਕਾਰੀ ਮੈਡੀਕਲ ਕਾਲਜ ਪਟਿਆਲਾ,  ਪ੍ਰੋਫੈਸਰ ਰਮਨ ਸ਼ਰਮਾ,   ਪ੍ਰੋਫੈਸਰ ਮੈਡੀਸਨ, ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ, ਪ੍ਰੋਫੈਸਰ ਨਿਤਿਨ ਮਲਹੋਤਰਾ ਪ੍ਰੋਫੈਸਰ ਮੈਡੀਸਨ, ਸੀ.ਐਮ.ਸੀ. ਮੈਡੀਕਲ ਕਾਲਜ ਲੁਧਿਆਣਾ,   ਵਲੋਂ ਟ੍ਰੇਨਿੰਗ ਦੇਣ ਵਿਚ ਅਹਿਮ ਭੂਮਿਕਾ ਨਿਭਾਈ ਗਈ ਜਦਕਿ ਕਲਰ ਕੋਡਿਡ  ਸਬੰਧੀ ਟ੍ਰੇਨਿੰਗ ਲਈ ਡਾ. ਸਾਹਿਲ ਗੋਇਲ (ਡੀ.ਐਮ.ਸੀ.ਐਚ. ਲੁਧਿਆਣਾ), ਪ੍ਰੋ: ਗੁਰਪ੍ਰੀਤ ਐਸ ਵਾਂਦਰ (ਡੀ.ਐਮ.ਸੀ.ਐਚ. ਲੁਧਿਆਣਾ), ਡਾ: ਸਰਜੂ ਰਲਹਨ (ਐਚ.ਡੀ.ਐਚ.ਆਈ, ਲੁਧਿਆਣਾ), ਪ੍ਰੋਫੈਸਰ ਵਿਸ਼ਾਲ ਚੋਪੜਾ (ਸਰਕਾਰੀ ਮੈਡੀਕਲ ਕਾਲਜ ਪਟਿਆਲਾ), ਮੈਡੀਸਨ ਦੇ ਪ੍ਰੋਫੈਸਰ, ਸੀਐਮਸੀ ਲੁਧਿਆਣਾ, ਵਿਸ਼ੇਸ਼ ਇਨਪੁਟ ਅਤੇ ਰੰਗ-ਕੋਡ ਸੰਕਲਪ ਨਾਲ ), ਪ੍ਰੋ. ਅਕਾਸ਼ਦੀਪ (ਡੀ.ਐਮ.ਸੀ.ਐਚ.  ਲੁਧਿਆਣਾ) ਡਾ. ਤਨੂੰ ਸਿੰਘਲ (ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਮੁੰਬਈ) ਅਤੇ ਸ੍ਰੀ ਰਾਜਾ ਗੁਪਤਾ, (ਡੀ.ਐਮ.ਸੀ.ਐਚ. ਲੁਧਿਆਣਾ ) ਵਲੋਂ ਟ੍ਰੇਨਿੰਗ ਸਬੰਧੀ ਵਿਸ਼ੇਸ਼ ਇਨਪੁੱਟ ਦਿੱਤੇ ਗਏ।
ਉਨਾਂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਮੈਡੀਕਲ ਕਾਲਜ ਪਹਿਲੀ ਵਾਰ ਇਸ ਪੱਧਰ ‘ਤੇ ਕੁਸ਼ਲਤਾ ਨਾਲ ਤਾਲਮੇਲ ਕਰ ਕੇ ਇਸ ਨਵੀਂ ਬਿਮਾਰੀ ਨਾਲ ਨਜਿੱਠਣ ਲਈ ਪੂਰੀ ਤਾਕਤ ਨਾਲ ਇਕਜੁੱਟ ਹੋ ਕੇ ਕੰਮ ਕਰ ਰਹੇ ਹਨ।
ਸ੍ਰੀ ਤਿਵਾੜੀ ਨੇ ਕੋਵਿਡ 19 ਦਾ ਟਾਕਰਾ ਕਰਨ ਵਿਚ ਸਹਾਈ ਸਿੱਧ ਹੋਈ  ਪ੍ਰੋ.ਕੇ.ਕੇ.ਤਲਵਾੜ ਦੀ ਅਗਵਾਈ ਵਾਲੀ ਟ੍ਰੇਨਿੰਗ ਦੇਣ ਵਾਲੇ ਸਮੂਹ ਡਾਕਟਰਾਂ ਦੀ ਟੀਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਨਾਂ ਦੇ ਮਾਰਗ ਦਰਸ਼ਨ ਸਦਕਾ ਹੀ ਪੰਜਾਬ ਰਾਜ ਕੋਵਿਡ 19 ਖ਼ਿਲਾਫ਼ ਨਿਰਣਾਇਕ ਜੰਗ ਲੜ ਸਕਿਆ ਹੈ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com