Tuesday 24 November 2020

ਮਿਸ਼ਨ ਫ਼ਤਹਿ: ਜ਼ਿਲਾ ਮੈਜਿਸਟ੍ਰੇਟ ਸੰਗਰੂਰ ਵਲੋਂ ਅਨਲਾਕ-4 ਤਹਿਤ ਹਦਾਇਤਾਂ ਜਾਰੀ

- Posted on 03 September 2020


ਮਿਊਂਸਪਲ ਹੱਦਾਂ ’ਚ ਸ਼ਨੀਵਾਰ ਅਤੇ ਐਤਵਾਰ ਨੂੰ ਕਰਫਿਊ ਰਹੇਗਾ ਜਾਰੀ, ਗ਼ੈਰ-ਜ਼ਰੂਰੀ ਕੰਮਾਂ ਲਈ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ ‘ਨਾਈਟ ਕਰਫਿਊ’
ਸੰਗਰੂਰ, 3 ਸਤੰਬਰ:
     ਪੰਜਾਬ ਸਰਕਾਰ ਵਲੋਂ ਮਿਸ਼ਨ ਫ਼ਤਹਿ ਤਹਿਤ ਜਾਰੀ ਅਨਲਾਕ-4 ਦੀਆਂ ਹਦਾਇਤਾਂ ਦੀ ਲਗਾਤਾਰਤਾ ’ਚ ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਹੁਕਮ ਜਾਰੀ ਕੀਤੇ ਹਨ ਜੋ ਕਿ 1 ਸਤੰਬਰ ਤੋਂ 30 ਸਤੰਬਰ ਤੱਕ ਲਾਗੂ ਰਹਿਣਗੇ। ਜ਼ਿਲਾ ਮੈਜਿਸਟ੍ਰੇਟ ਵਲੋਂ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਜਾਰੀ ਕੀਤੇ ਹੁਕਮਾਂ ਅਨੁਸਾਰ ਸ਼ਨੀਵਾਰ ਅਤੇ ਐਤਵਾਰ ਨੂੰ ਮਿਊਂਸਿਪਲ ਹੱਦਾਂ ਅੰਦਰ 30 ਸਤੰਬਰ ਤੱਕ ਟੋਟਲ ਕਰਫਿਊ ਜਾਰੀ ਰਹੇਗਾ ਅਤੇ ਗ਼ੈਰ-ਜ਼ਰੂਰੀ ਗਤੀਵਿਧੀਆਂ ਲਈ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਮੂਵਮੈਂਟ ’ਤੇ ਪਾਬੰਦੀ ਰਹੇਗੀ ।
ਹੁਕਮਾਂ ਅਨੁਸਾਰ ਜ਼ਰੂਰੀ ਗਤੀਵਿਧੀਆਂ ਅਤੇ ਸੇਵਾਵਾਂ ਲਈ ਕੌਮੀ ਅਤੇ ਸੂਬਾਈ ਮਾਰਗਾਂ ’ਤੇ ਲੋਕਾਂ ਅਤੇ ਵਾਹਨਾਂ ਦੀ ਗਤੀਵਿਧੀ ਜਾਰੀ ਰੱਖੀ ਜਾ ਸਕੇਗੀ ਜਦਕਿ ਬੱਸਾਂ, ਰੇਲਾਂ ਜਾਂ ਹਵਾਈ ਸਫਰ ਵਾਲੇ ਮੁਸਾਫਰ ਇਸ ਦੌਰਾਨ ਆਪਣੀ ਮੰਜ਼ਿਲ ਤੱਕ ਪੁੱਜ ਸਕਦੇ ਹਨ। ਸਿਹਤ, ਖੇਤੀਬਾੜੀ, ਡੇਅਰੀ, ਮੱਛੀ ਪਾਲਣ, ਬੈਂਕ, ਏਟੀਐਮ, ਸ਼ੇਅਰ ਬਾਜ਼ਾਰ, ਬੀਮਾ ਕੰਪਨੀਆਂ, ਆਨ ਲਾਈਨ ਪੜਾਈ, ਜਨਤਕ ਸਹੂਲਤਾਂ, ਵੱਖ-ਵੱਖ ਸ਼ਿਫਟਾਂ ’ਚ ਉਦਯੋਗਾਂ ਲਈ ਜਨਤਕ ਟਰਾਂਸਪੋਰਟ, ਕੰਸਟਰੱਕਸ਼ਨ ਸਨਅਤ, ਨਿੱਜੀ ਤੇ ਸਰਕਾਰੀ ਦਫਤਰ ਆਦਿ ਇਨਾਂ ਪਾਬੰਦੀਆਂ ਤੋਂ ਬਾਹਰ ਰੱਖੇ ਗਏ ਹਨ। ਯੂਨੀਵਰਸਿਟੀਆਂ/ਬੋਰਡਾਂ, ਲੋਕ ਸੇਵਾ ਕਮਿਸ਼ਨ ਅਤੇ ਹੋਰ ਸੰਸਥਾਵਾਂ ਦੇ ਇਮਤਿਹਾਨਾਂ ਜਾਂ ਦਾਖਲੇ ਨਾਲ ਜੁੜੇ ਲੋਕਾਂ ਅਤੇ ਵਿਦਿਆਰਥੀਆਂ ‘ਤੇ ਵੀ ਇਹ ਪਾਬੰਦੀ ਲਾਗੂ ਨਹੀਂ ਹੋਵੇਗੀ।
ਇਸ ਤੋਂ ਇਲਾਵਾ ਸਾਰੀਆਂ ਦੁਕਾਨਾਂ, ਜ਼ਰੂਰੀ ਵਸਤਾਂ ਵਾਲੇ ਮਾਲਜ਼, ਧਾਰਮਿਕ ਸਥਾਨ, ਖੇਡ ਸਟੇਡੀਅਮ/ਜਨਤਕ ਕੰਪਲੈਕਸ, ਰੈਸਟੋਰੈਂਟ, ਹੋਟਲ ਅਤੇ ਸ਼ਰਾਬ ਦੀਆਂ ਦੁਕਾਨਾਂ ਸੋਮਵਾਰ ਤੋਂ ਐਤਵਾਰ ਤੱਕ ਸ਼ਾਮੀ ਸਾਢੇ 6 ਵਜੇ ਤੱਕ ਖੁੱਲੀਆਂ ਰੱਖੀਆਂ ਜਾ ਸਕਦੀਆਂ ਹਨ। ਜਦਕਿ ਸਾਰੀਆਂ ਗੈਰ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਤੇ ਮਾਲਜ਼ ਸ਼ਨੀਵਾਰ ਅਤੇ ਐਤਵਾਰ ਬੰਦ ਰਹਿਣਗੇ।
         ਚਾਰ ਪਹੀਆ ਵਾਹਨਾਂ ’ਚ ਡਰਾਇਵਰ ਸਮੇਤ ਤਿੰਨ ਵਿਅਕਤੀ ਸਫ਼ਰ ਕਰ ਸਕਦੇ ਹਨ ਜਦਕਿ ਬੱਸਾਂ ਅਤੇ ਜਨਤਕ ਟਰਾਂਸਪੋਰਟ ਵਾਹਨਾਂ ’ਚ ਅੱਧੀਆਂ ਸੀਟਾਂ ਹੀ ਭਰੀਆਂ ਜਾ ਸਕਦੀਆਂ ਹਨ । ਹਰ ਤਰਾਂ ਦੇ ਸਮਾਜਿਕ, ਸਿਆਸੀ, ਧਾਰਮਿਕ, ਰੋਸ ਵਿਖਾਵਿਆਂ ਅਤੇ ਧਰਨਿਆਂ ’ਤੇ ਪਾਬੰਦੀ ਲਗਾਈ ਗਈ ਹੈ। ਸਿਰਫ਼ ਵਿਆਹ ਅਤੇ ਅੰਤਿਮ ਸੰਸਕਾਰ ਮੌਕੇ ਕ੍ਰਮਵਾਰ 30 ਅਤੇ 20 ਵਿਅਕਤੀ ਇਕੱਠੇ ਹੋ ਸਕਦੇ ਹਨ।
ਮਹੀਨੇ ਦੇ ਅੰਤ ਤੱਕ ਸਰਕਾਰੀ ਅਤੇ ਨਿੱਜੀ ਦਫਤਰਾਂ ਵਿਚ 50 ਫੀਸਦੀ ਸਟਾਫ ਦੇ ਹਾਜ਼ਰ ਰਹਿਣ ਲਈ ਹੁਕਮ ਜਾਰੀ ਕੀਤੇ ਗਏ ਹਨ। ਦਫਤਰਾਂ ’ਚ ਮੁਲਾਕਾਤ/ਕੰਮ ਲਈ ਆਉਣ ਵਾਲਿਆਂ ਨੂੰ ਆਪਣਾ ਕੰਮ ਆਨ ਲਾਈਨ ਕਰਵਾਉਣ ਅਤੇ ਪੰਜਾਬ ਸ਼ਿਕਾਇਤ ਨਿਵਾਰਣ ਸਿਸਟਮ (ਪੀ.ਜੀ.ਆਰ.ਐਸ.) ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਵਿਭਾਗ ਮੁਖੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।
ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਵਿਅਕਤੀ ਇਨਾਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com