12 Jun 2021
Punjabi Hindi

ਵਿਧਾਇਕ ਅੰਗਦ ਸਿੰਘ ਵੱਲੋਂ ਵੱਖ-ਵੱਖ ਵਾਰਡਾਂ ’ਚ ਗਲੀਆਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ

ਨਵਾਂਸ਼ਹਿਰ, 1 ਜਨਵਰੀ : 
ਵਿਧਾਇਕ ਅੰਗਦ ਸਿੰਘ ਵੱਲੋਂ ਨੇ ਨਵਾਂਸ਼ਹਿਰ ਵਿਚ ਵਿਕਾਸ ਕਾਰਜਾਂ ਨੂੰ ਹੁਲਾਰਾ ਦਿੰਦਿਆਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ 35.87 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਨੂੰ ਪੱਕਾ ਕਰਨ ਦੇ ਕੰਮਾਂ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨਾਂ ਵਾਰਡ ਨੰ: 1 ਵਿਚ ਮਹਾਲੋਂ ਤੋਂ ਬੰਗਾ ਰੋਡ ’ਤੇ 23.32 ਲੱਖ ਰੁਪਏ ਦੀ ਲਾਗਤ ਵਾਲੀ ਗਲੀ, ਵਾਰਡ ਨੰ: 5 ਵਿਚ ਸਲੋਹ ਤੋਂ ਜੇਠੂਮਜਾਰਾ ਰੋਡ ’ਤੇ 7.34 ਲੱਖ ਦੀ ਲਾਗਤ ਨਾਲ ਬਣਨ ਵਾਲੀ ਗਲੀ ਅਤੇ ਪੰਡੋਰਾ ਮੁਹੱਲਾ ਵਿਖੇ 5.21 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ। ਇਸ ਦੌਰਾਨ ਉਨਾਂ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਇਨਾਂ ਲਈ ਉੱਚ ਮਿਆਰੀ ਮਟੀਰੀਅਲ ਵਰਤਿਆ ਜਾਵੇ। ਇਸ ਮੌਕੇ ਉਨਾਂ ਸਬੰਧਤ ਇਲਾਕਿਆਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਉਨਾਂ ਦੇ ਫੌਰੀ ਹੱਲ ਦਾ ਭਰੋਸਾ ਦਿਵਾਇਆ। 
 ਉਨਾਂ ਕਿਹਾ ਕਿ ਨਵਾਂਸ਼ਹਿਰ ਹਲਕੇ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਹਲਕੇ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਉਨਾਂ ਕਿਹਾ ਕਿ ਹਲਕਾ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿਨ-ਰਾਤ ਇਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਾਰੀਆਂ ਮੁੱਖ ਸੜਕਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪਿੰਡਾਂ ਦੀਆਂ ਸੜਕਾਂ ਦਾ ਕਾਇਆ ਕਲਪ ਕੀਤਾ ਜਾ ਰਿਹਾ ਹੈ। ਇਸੇ ਤਰਾਂ ਇਲਾਕੇ ਦੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਉਣ ਲਈ ਕਈ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ। 
ਇਸ ਮੌਕੇ ਜ਼ਿਲਾ ਪ੍ਰ੍ਰੀਸ਼ਦ ਚੇਅਰਪਰਸਨ ਹਰਮੇਸ਼ ਕੌਰ, ਕੁਲਦੀਪ ਰਾਣਾ, ਮਾਸਟਰ ਲਲਿਤ ਸ਼ਰਮਾ, ਡਾ. ਕਮਲਜੀਤ ਲਾਲ, ਪਰਵੀਨ ਭਾਟੀਆ, ਜੈਦੀਪ ਜਾਂਗੜਾ, ਸਚਿਨ ਦੀਵਾਨ, ਜੋਗਿੰਦਰ ਸਿੰਘ ਭਗੌਰਾਂ, ਰੋਮੀ ਖੋਸਲਾ, ਰਾਜਿੰਦਰ ਚੋਪੜਾ, ਚੇਤ ਰਾਮ ਰਤਨ, ਜੋਗਿੰਦਰ ਛੋਕਰ, ਰਾਜੇਸ਼ ਗਾਬਾ, ਦੀਪੂ ਜਾਂਗੜਾ, ਵਿੱਕੀ ਕਿਰਪਾਲ, ਪਿ੍ਰੰਸ ਭਾਟੀਆ, ਮਨੀ ਭਾਟੀਆ, ਰਚਨਾ ਛਾਬੜਾ, ਸੁਰਜੀਤ ਮਹਾਲੋਂ, ਪਰਵਿੰਦਰ ਬੱਤਰਾ ਅਤੇ ਗੋਪਾਲ ਮੋਹਨ ਜਾਂਗੜਾ ਤੋਂ ਇਲਾਵਾ ਸਬੰਧਤ ਇਲਾਕਾ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ। 
Spread the love

Read more

12 Jun 2021
ਬਰਨਾਲਾ ਜ਼ਿਲ੍ਹਾ 75 ਸਾਲਾ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਲੇਖ ਮੁਕਾਬਲੇ ‘ਚ ਭਾਗੀਦਾਰੀ ਪੱਖੋਂ ਸੂਬੇ ਭਰ ‘ਚੋਂ ਅੱਵਲ ਬਰਨਾਲਾ,12 ਜੂਨ ਸਕੂਲ ਸਿੱਖਿਆ ਵਿਭਾਗ ਵੱਲੋਂ ਦੇਸ਼ ਦੇ 75 ਸਾਲਾ ਆਜ਼ਾਦੀ ਦਿਵਸ ਨੂੰ ਕਰਵਾਏ ਗਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਲੇਖ ਮੁਕਾਬਲਿਆਂ ‘ਚ ਪ੍ਰਤੀ ਬਲਾਕ ਭਾਗੀਦਾਰੀ ਪੱਖੋਂ ਜ਼ਿਲ੍ਹਾ ਬਰਨਾਲਾ ਸੈਕੰਡਰੀ ਵਰਗ ਵਿੱਚੋਂ ਸੂਬੇ ਭਰ ‘ਚੋਂ ਪਹਿਲੇ ਸਥਾਨ ‘ਤੇ ਰਿਹਾ ਜਦਕਿ ਪ੍ਰਾਇਮਰੀ ਵਰਗ ਵਿੱਚੋਂ ਤੀਜੇ ਸਥਾਨ ‘ਤੇ ਰਿਹਾ। ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਨੇ ਦੱਸਿਆ ਕਿ ਆਗਾਮੀ ਵਰ੍ਹੇ ਮਨਾਏ ਜਾ ਰਹੇ ਦੇਸ਼ ਦੇ 75 ਸਾਲਾ ਆਜ਼ਾਦੀ ਸਮਾਗਮ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਆਨਲਾਈਨ ਲੇਖ ਮੁਕਾਬਲਿਆਂ ‘ਚ ਜ਼ਿਲ੍ਹੇ ਦੇ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਉਤਸ਼ਾਹ ਨਾਲ ਸ਼ਿਰਕਤ ਕੀਤੀ ਗਈ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ 1 ਜੂਨ ਤੋਂ 10 ਜੂਨ ਤੱਕ ਕਰਵਾਏ ਇਨ੍ਹਾਂ ਮੁਕਾਬਲਿਆਂ ‘ਚ ਜਿਲ੍ਹੇ ਦੇ ਵਿਦਿਆਰਥੀਆਂ ਵੱਲੋਂ ਭਾਗੀਦਾਰੀ ਪੱਖੋਂ ਸ਼ਾਨਦਾਰ ਪੁਜੀਸ਼ਨਾਂ ਦੀ ਪ੍ਰਾਪਤੀ ਨਾਲ ਜਿਲ੍ਹੇ ਦੇ ਮਾਣ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਪਹਿਲੀ ਤੋਂ ਬਾਰਵੀਂ ਜਮਾਤਾਂ ਲਈ ਤਿੰਨ ਵਰਗਾਂ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਵਿੱਚ ਕਰਵਾਏ ਗਏ। ਹਰਕੰਵਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਸੈਕੰਡਰੀ ਵਰਗ ‘ਚ ਜ਼ਿਲ੍ਹਾ ਪ੍ਰਤੀ ਬਲਾਕ 659 ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਸੂਬੇ ਭਰ ਵਿੱਚੋਂ ਪਹਿਲੇ ਨੰਬਰ ‘ਤੇ ਰਿਹਾ, ਜਦਕਿ ਪ੍ਰਾਇਮਰੀ ਵਰਗ ‘ਚ ਪ੍ਰਤੀ ਬਲਾਕ 164 ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਤੀਜੇ ਸਥਾਨ ‘ਤੇ ਰਿਹਾ। ਮੁਕਾਬਲਿਆਂ ਦੇ ਸਹਾਇਕ ਨੋਡਲ ਅਫ਼ਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਸੈਕੰਡਰੀ ਵਰਗ ‘ਚ ਜ਼ਿਲ੍ਹੇ ਦੇ ਕੁੱਲ 1976 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਪ੍ਰਾਇਮਰੀ ਵਰਗ ਵਿੱਚ 492 ਵਿਦਿਆਰਥੀਆਂ ਵੱਲੋਂ ਸ਼ਿਰਕਤ ਕੀਤੀ ਗਈ।
© Copyright 2021, Punjabupdate.com